Mansa News: ਤੀਜੇ ਦਿਨ ਵੀ ਅਕਲੀਆ ਪਿੰਡ ਦੇ ਨੌਜਵਾਨ ਦੀ ਲਾਸ਼ ਦਾ ਨਹੀਂ ਹੋਇਆ ਸੰਸਕਾਰ
Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿੱਚ ਨਸ਼ੇ ਦੀ ਭੇਟ ਚੜ੍ਹੇ ਨੌਜਵਾਨ ਦੀ ਲਾਸ਼ ਦਾ ਤੀਜੇ ਦਿਨ ਵੀ ਅੰਤਿਮ ਸਸਕਾਰ ਨਹੀਂ ਕੀਤਾ ਗਿਆ।
Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿੱਚ ਨਸ਼ੇ ਦੀ ਭੇਟ ਚੜ੍ਹੇ ਨੌਜਵਾਨ ਦੀ ਲਾਸ਼ ਦਾ ਤੀਜੇ ਦਿਨ ਵੀ ਅੰਤਿਮ ਸਸਕਾਰ ਨਹੀਂ ਕੀਤਾ ਗਿਆ। ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਤੀਜੇ ਦਿਨ ਵੀ ਰੋਡ ਦੇ ਉੱਪਰ ਰੱਖ ਕੇ ਲਾਸ਼ ਨੂੰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ। ਪਰਿਵਾਰ ਅਤੇ ਪਿੰਡ ਵਾਸੀਆਂ ਦੀ ਮੰਗ ਹੈ ਕਿ ਨਸ਼ਾ ਸਮੱਗਲਰਾਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਲੱਤ ਲਾਉਣ ਵਾਲੇ ਸਮੱਗਲਰਾਂ ਨੂੰ ਗ੍ਰਿਫਤਾਰ ਤੁਰੰਤ ਕੀਤਾ ਜਾਵੇ ਤੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।
ਬੀਤੇ ਦਿਨ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿੱਚ ਗੁਰਪ੍ਰੀਤ ਸਿੰਘ ਨਾਮੀ 26 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਸੀ। ਇਸ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਲਾਸ਼ ਨੂੰ ਬਰਨਾਲਾ ਮਾਨਸਾ ਰੋਡ ਦੇ ਉੱਪਰ ਰੱਖ ਕੇ ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਧਰਨਾ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੋਗਾ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਅਤੇ ਇਸ ਤੋਂ ਪਹਿਲਾਂ 11 ਨੌਜਵਾਨ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਦੀ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ ਜਾਂਦੀ ਹੈ ਪਰ ਪੁਲਿਸ ਵੱਲੋਂ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਪ੍ਰੀਤ ਸਿੰਘ ਨੌਜਵਾਨ ਨਸ਼ੇ ਦੀ ਓਵਰਡੋਜ ਦੇ ਨਾਲ ਮੌਤ ਹੋ ਗਈ ਹੈ ਅਤੇ ਇੱਕ ਸਾਲ ਪਹਿਲਾਂ ਇਸ ਨੌਜਵਾਨ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਅਤੇ ਹੁਣ ਘਰ ਦੇ ਵਿੱਚ ਦੋ ਜਵਾਨ ਭੈਣਾਂ ਅਤੇ ਇੱਕ ਮਾਂ ਰਹਿ ਗਈਆਂ ਹਨ।
ਉਨ੍ਹਾਂ ਨੇ ਕਿਹਾ ਕਿ ਨਸ਼ਾ ਸਮੱਗਲਰ ਸ਼ਰੇਆਮ ਨਸ਼ੇ ਨੂੰ ਪਿੰਡਾਂ ਵਿੱਚ ਸਪਲਾਈ ਕਰ ਰਹੇ ਹਨ ਤੇ ਨੌਜਵਾਨ ਰੋਜ਼ਾਨਾ ਨਸ਼ੇ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਜਾਵੇ। ਜਦੋਂ ਤੱਕ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਨਾਲ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਨੌਜਵਾਨ ਦੀ ਲਾਸ਼ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਇਸੇ ਤਰ੍ਹਾਂ ਰੋਡ ਦੇ ਉੱਪਰ ਬੈਠ ਕੇ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।