Mohali Murder News: ਮੋਹਾਲੀ ਦੇ ਢਕੋਲੀ `ਚ ਨੌਜਵਾਨ ਦਾ ਕਤਲ ਕਰਕੇ ਲਾਸ਼ ਨਾਲੇ ਵਿੱਚ ਸੁੱਟੀ
Mohali Murder News: ਮੋਹਾਲੀ ਦੇ ਕਸਬਾ ਢਕੋਲੀ ਵਿੱਚ ਨਾਲੇ ਵਿੱਚੋਂ ਅਣਪਛਾਤੀ ਲਾਸ਼ ਬਰਾਮਦ ਹੋਣ ਨਾਲ ਹੜਕੰਪ ਮਚ ਗਿਆ ਹੈ।
Mohali Murder News: ਮੋਹਾਲੀ ਦੇ ਕਸਬਾ ਢਕੋਲੀ ਵਿੱਚ ਨਾਲੇ ਵਿੱਚੋਂ ਅਣਪਛਾਤੀ ਲਾਸ਼ ਬਰਾਮਦ ਹੋਣ ਨਾਲ ਹੜਕੰਪ ਮਚ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਲੜਾਈ ਝਗੜੇ ਵਿੱਚ ਦੂਜੀ ਧਿਰ ਵੱਲੋਂ ਨੌਜਵਾਨ ਦੇ ਸਿਰ ਵਿੱਚ ਮੰਜੇ ਦਾ ਪਾਵਾ ਮਾਰ ਦਿੱਤਾ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ।
ਮੋਹਾਲੀ ਦੇ ਜ਼ੀਰਕਪੁਰ 'ਚ ਢਕੋਲੀ ਥਾਣਾ ਖੇਤਰ ਦੇ ਕੋਲ ਇਕ ਗੰਦੇ ਨਾਲੇ ਵਿਚੋਂ 45 ਸਾਲਾ ਮਜ਼ਦੂਰ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਮੁਕੇਸ਼ ਵਜੋਂ ਹੋਈ ਹੈ, ਜੋ ਪਿਛਲੇ 15 ਸਾਲਾਂ ਤੋਂ ਢਕੋਲੀ ਵਿਖੇ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਸਥਾਨਕ ਲੋਕਾਂ ਮੁਤਾਬਕ ਮੁਕੇਸ਼ ਬਸੰਤ ਵਿਹਾਰ ਦਾ ਰਹਿਣ ਵਾਲਾ ਸੀ।
ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਇਕ ਰਾਹਗੀਰ ਨੇ ਨਾਲੇ 'ਚ ਲਾਸ਼ ਦੇਖੀ ਅਤੇ ਤੁਰੰਤ ਆਸ-ਪਾਸ ਦੇ ਲੋਕਾਂ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਿਸ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਮੁੱਢਲੀ ਜਾਂਚ ਵਿੱਚ ਜਾਪਦਾ ਹੈ ਕਿ ਮੁਕੇਸ਼ ਦਾ ਕਤਲ ਕਰਕੇ ਉਸ ਦੀ ਲਾਸ਼ ਨਾਲੇ ਵਿੱਚ ਸੁੱਟ ਦਿੱਤੀ ਗਈ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ 'ਚ ਅਜੇ ਤੱਕ ਕੋਈ ਠੋਸ ਬਿਆਨ ਨਹੀਂ ਦਿੱਤਾ ਹੈ ਅਤੇ ਜਾਂਚ ਜਾਰੀ ਹੈ।
ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿਚ ਡਰ ਦਾ ਮਾਹੌਲ ਹੈ। ਪੁਲਿਸ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਮੁਲਜ਼ਮ ਨੂੰ ਜਲਦ ਤੋਂ ਜਲਦ ਫੜ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਪੁਲਿਸ ਜਾਂਚ ਵਿੱਚ ਜੁਟੀ
ਢਕੋਲੀ ਥਾਣੇ ਦੀ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਸਾਥੀਆਂ ਅਤੇ ਸਥਾਨਕ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।
ਇਹ ਵੀ ਪੜ੍ਹੋ : Assistant Professor Recruitment: ਹਾਈ ਕੋਰਟ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਨੂੰ ਦਿੱਤੀ ਹਰੀ ਝੰਡੀ