Mansa News: ਮਾਨਸਾ ਜ਼ਿਲ੍ਹੇ ਵਿੱਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
Trending Photos
Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਦੂਲੋਵਾਲ ਵਿੱਚ 30 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਹੈ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਅਤੇ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ।
ਪੰਜਾਬ ਵਿੱਚ ਨਸ਼ਿਆਂ ਕਾਰਨ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਦੂਲੋਵਾਲ ਵਿੱਚ 30 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਬਾ ਸਿੰਘ ਨਾਮੀ ਨੌਜਵਾਨ ਸੁਭਾਸ਼ ਸਿੰਘ ਨੌਜਾਨ ਅੱਜ ਸਵੇਰੇ ਭੇਦ ਭਰੇ ਹਾਲਾਤ ਵਿੱਚ ਘਰ ਵਿੱਚ ਮ੍ਰਿਤਕ ਪਾਇਆ ਗਿਆ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ।
ਉਨ੍ਹਾਂ ਨੇ ਕਈ ਵਾਰ ਪੁਲਿਸ ਨੂੰ ਇਸ ਬਾਰੇ ਵਿੱਚ ਜਾਣੂ ਵੀ ਕਰਵਾਇਆ ਪਰ ਪੁਲਿਸ ਨੇ ਕਦੇ ਵੀ ਕੋਈ ਕਾਰਵਾਈ ਨਹੀਂ ਕੀਤੀ। ਪਿੰਡ ਦੇ ਸਰਪੰਚ ਅਤੇ ਮ੍ਰਿਤਕ ਨੌਜਵਾਨ ਦੀ ਪਤਨੀ ਗੁਰਮੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਨਸ਼ਾ ਵਿਕ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਵੀ ਕਿਹਾ ਸੀ ਪਰ ਉਸ ਦਾ ਪਤੀ ਨਸ਼ੇ ਵਿੱਚ ਉਨ੍ਹਾਂ ਦੀ ਕੁੱਟਮਾਰ ਕਰਦਾ ਸੀ ਉਥੇ ਹੀ ਸਰਪੰਚ ਨੇ ਕਿਹਾ ਕਿ ਪਿੰਡ ਵਿੱਚ ਨਸ਼ਾ ਵਿਕਰਣ ਲਈ ਉਨ੍ਹਾਂ ਨੇ ਮਤਾ ਪਾ ਕੇ ਮਾਨਸਾ ਦੀ ਐਸਪੀ ਨੂੰ ਦਿੱਤਾ ਪਰ ਕੋਈ ਕਾਰਵਾਈ ਨਹੀਂ ਹੋਈ।
ਪਰਿਵਾਰ ਅਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ। ਉਥੇ ਮਾਨਸਾ ਜ਼ਿਲ੍ਹੇ ਵਿੱਚ ਨਸ਼ੇ ਦੀ ਆਵਾਜ਼ ਉਠਾਉਣ ਵਾਲੀ ਪਰਮਿੰਦਰ ਸਿੰਘ ਨਾਮੀ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਨੇ ਨਸ਼ੇ ਲਈ ਕਾਫੀ ਆਵਾਜ਼ ਉਠਾਈ ਪਰ ਨਸ਼ਾ ਤਸਕਰ ਅਤੇ ਪੁਲਿਸ ਨੇ ਨੈਕਸਸ ਕਾਰਨ ਉਨ੍ਹਾਂ ਉਪਰ ਕਈ ਮੁਕੱਦਮੇ ਦਰਜ ਕੀਤੇ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨਸ਼ੇ ਖਿਲਾਫ਼ ਕਾਰਵਾਈ ਕਰੇ। ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ ਨਸ਼ਾ ਬੰਦ ਹੋਣ ਦੇ ਦਾਅਵੇ ਕਰ ਰਿਹਾ ਹੈ ਅਤੇ ਨਾ ਹੀ ਸਰਕਾਰੀ ਅਤੇ ਪ੍ਰਸ਼ਾਸਨ ਨੂੰ ਨਸ਼ਾ ਦਿਖਾਈ ਦਿੰਦਾ ਹੈ। ਜਦ ਉਹ ਪਿੰਡ ਵਿੱਚ ਜਾ ਕੇ ਨਸ਼ਾ ਤਸਕਰ ਨੂੰ ਫੜ੍ਹਦੇ ਹਨ ਤਾਂ ਉਨ੍ਹਾਂ ਉਤੇ ਹੀ ਵੱਡੇ ਦੋਸ਼ ਲਗਾਏ ਜਾਂਦੇ ਹਨ। ਇਸ ਪੂਰੇ ਮਾਮਲੇ ਵਿੱਚ ਪੁਲਿਸ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।