Batala News: ਨਗਰ ਕੀਰਤਨ ਦੌਰਾਨ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
Batala News: ਵਡਾਲਾ ਗ੍ਰੰਥੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਵਾਲੀ ਟਰਾਲੀ ਵਿੱਚ ਕਰੰਟ ਆਉਣ ਨਾਲ ਘਟਨਾ ਵਾਪਰ ਗਈ।
Batala News: ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਵਡਾਲਾ ਗ੍ਰੰਥੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਵਾਲੀ ਟਰਾਲੀ ਵਿੱਚ ਕਰੰਟ ਆਉਣ ਨਾਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਵਿੰਦਰ ਸਿੰਘ ਦੇ ਪੁੱਤਰ ਬਿਕਰਮਜੀਤ ਸਿੰਘ (21 ਸਾਲ) ਜੋ ਕਿ ਟਰਾਲੀ ਦੇ ਨਾਲ-ਨਾਲ ਨੰਗੇ ਪੈਰ ਪੈਦਲ ਚੱਲਦਾ ਹੋਇਆ ਪ੍ਰਸ਼ਾਦ ਵਰਤਾਉਣ ਦੀ ਸੇਵਾ ਕਰ ਰਿਹਾ ਸੀ ਕਿ ਉਸ ਨੂੰ ਜ਼ਬਰਦਸਤ ਕਰੰਟ ਲੱਗਾ ਜਿਸ ਕਰਕੇ ਉਸ ਦੀ ਮੌਕੇ ਉਪਰ ਹੀ ਮੌਤ ਹੋ ਗਈ। ਇਸ ਘਟਨਾ ਕਾਰਨ ਇਲਾਕੇ ਵਿੱਚ ਸ਼ੋਕ ਦਾ ਮਾਹੌਲ ਹੈ।
ਟਰਾਲੀ ਉੱਪਰ ਬੈਠੇ ਕੁਝ ਨੌਜਵਾਨ ਸੇਵਾਦਾਰਾਂ ਨੂੰ ਵੀ ਝਟਕਾ ਲੱਗਾ ਪਰ ਉਨ੍ਹਾਂ ਦਾ ਬਚਾ ਹੋ ਗਿਆ। ਇਸ ਉਪਰੰਤ ਸੇਵਾਦਾਰਾਂ ਤੇ ਸਥਾਨਕ ਲੋਕਾਂ ਨੇ ਬਿਕਰਮਜੀਤ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।
ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਬਿਜਲੀ ਦੀਆਂ ਲਾਈਨਾਂ ਨੀਵੀਆਂ ਹੋਣ ਕਾਰਨ ਟਰਾਲੀ ਨਾਲ ਬਿਜਲੀ ਦੀ ਤਾਰ ਟਕਰਾ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ, ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਹ ਬਹੁਤ ਹੀ ਗਰੀਬ ਅਤੇ ਲੋੜਵੰਦ ਪਰਿਵਾਰ ਹੈ, ਇਨ੍ਹਾਂ ਦੀ ਮਦਦ ਕੀਤੀ ਜਾਵੇ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਉਨ੍ਹਾਂ ਅਜੇ ਵੀ ਇਸ ਘਟਨਾ ਉਪਰ ਯਕੀਨ ਨਹੀਂ ਹੋ ਰਿਹਾ ਹੈ। ਇਲਾਕੇ ਦੇ ਲੋਕਾਂ ਨੇ ਇਸ ਘਟਨਾ ਉਪਰ ਡੂੰਘੇ ਦੁੱਖ ਦਾ ਪ੍ਰਗਵਾਟਾ ਕੀਤਾ ਹੈ।
ਇਹ ਵੀ ਪੜ੍ਹੋ : Guru Nanak Prakash Purab: ਮਨੁੱਖਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ; ਸਮੁੱਚੀ ਇਨਸਾਨੀਅਤ ਦਾ ਕੀਤਾ ਮਾਰਗਦਰਸ਼ਨ
ਟਰਾਲੀ ਦੇ ਉੱਪਰ ਕੁਝ ਲੋਕ ਬੈਠੇ ਸਨ, ਉਨ੍ਹਾਂ ਨੌਕਰਾਂ ਨੂੰ ਵੀ ਝਟਕਾ ਲੱਗਾ ਪਰ ਉਹ ਵਾਲ-ਵਾਲ ਬਚ ਗਏ। ਘਟਨਾ ਤੋਂ ਬਾਅਦ ਸੇਵਾਦਾਰ ਅਤੇ ਸਥਾਨਕ ਲੋਕਾਂ ਵੱਲੋਂ ਜ਼ਖਮੀ ਬਿਕਰਮਜੀਤ ਸਿੰਘ ਨੂੰ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : Guru Nanak Dev ji Prakash Parv: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ