Trending Photos
Jalandhar News: ਜਲੰਧਰ ਵਿੱਚ ਬੀਤੀ ਦੇਰ ਰਾਤ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਧਰਨਾ ਲਗਾ ਦਿੱਤਾ ਅਤੇ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਗੱਲਬਾਤ ਦੌਰਾਨ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਮੁੰਡੇ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ।
ਦਰਅਸਲ ਮਾਮਲਾ ਇਸ ਤਰ੍ਹਾਂ ਹੈ ਕਿ ਸਵੇਰੇ ਤੜਕਸਾਰ ਜਿਸ ਨੌਜਵਾਨ ਦੀ ਮੌਤ ਹੋਈ ਹੈ ਉਹ ਰਾਮਾਂਮੰਡੀ ਕੋਲ ਪੈਂਦੀ ਤੇਲ ਦੀ ਫੈਕਟਰੀ ਨੇੜੇ ਪੈਦਲ ਜਾ ਰਿਹਾ ਸੀ ਅਤੇ ਉਸਦੇ ਪੈਰ ਥੱਲੇ ਪਈ ਹਾਈ ਵੋਲਟੇਜ ਤਾਰਾਂ ਉੱਤੇ ਰੱਖਿਆ ਗਿਆ ਜਿਸ ਦੇ ਨਾਲ ਉਸਦੀ ਮੌਤ ਹੋ ਗਈ।
ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਆਪਣੇ ਮੁੰਡੇ ਨੂੰ ਇਨਸਾਫ ਦਿਵਾਉਣ ਲਈ ਪੁਲਿਸ ਸਟੇਸ਼ਨ ਜਾ ਕੇ ਵੀ ਗੁਹਾਰ ਲਗਾਈ ਪਰ ਕੋਈ ਇਨਸਾਫ ਨਹੀਂ ਮਿਲਿਆ। ਜਿਸਦੇ ਰੋਸ ਵਜੋਂ ਉਨ੍ਹਾਂ ਵੱਲੋਂ ਲੰਬਾ ਪਿੰਡ ਚੌਂਕ ਵਿਖੇ ਆ ਕੇ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ ਪਹਿਲਾਂ ਜਲੰਧਰ-ਹੁਸ਼ਿਆਰਪੁਰ ਰੋਡ ਜਾਮ ਕੀਤੀ ਗਈ। ਉਸ ਤੋਂ ਬਾਅਦ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈ ਧਰਨਾ ਲਗਾ ਕੇ ਬੰਦ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰ ਨੇ ਪ੍ਰਸ਼ਾਸਨ ਤੋਂ ਸਵਾਲ ਕੀਤੇ ਕਿ ਜੋ ਤਾਰ ਟੁੱਟ ਕੇ ਥੱਲੇ ਡਿੱਗੀ ਹੋਈ ਸੀ ਉਸਦਾ ਜ਼ਿੰਮੇਵਾਰ ਕੌਣ ਹੈ, ਜੇਕਰ ਕੋਈ ਜ਼ਿੰਮੇਵਾਰ ਹੈ ਤਾਂ ਉਸਨੂੰ ਬਣਦੀ ਸਜ਼ਾ ਮਿਲਣੀ ਚਾਹੀਦੀ।
ਇਹ ਵੀ ਪੜ੍ਹੋ : Punjab Breaking Live Updates: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 44ਵੇਂ ਦਿਨ 'ਚ ਦਾਖ਼ਲ, ਹਾਲਤ ਨਾਜ਼ੁਕ ; ਜਾਣੋ ਹੋਰ ਵੱਡੀਆਂ ਖ਼ਬਰਾਂ
ਉਥੇ ਹੀ ਮੌਕੇ ਤੇ ਪਹੁੰਚੇ ਏਸੀਪੀ ਨੋਰਥ ਰਿਸ਼ਭ ਭੋਲਾ ਨੇ ਕਿਹਾ ਕਿ ਇਹ ਘਟਨਾ ਜਲੰਧਰ ਸੈਂਟ੍ਰਲ ਦੇ ਇਲਾਕੇ ਵਿੱਚ ਵਾਪਰੀ ਹੈ। ਉਨ੍ਹਾਂ ਕਿਹਾ ਕਿ ਏਸੀਪੀ ਸੈਂਟ੍ਰਲ ਨਾਲ ਗੱਲ ਕਰਕੇ ਇਸ ਘਟਨਾ ਵਿੱਚ ਜਿਸ ਵਿਅਕਤੀ ਦੀ ਗਲਤੀ ਹੈ ਉਸਦੇ ਉਤੇ ਬਣਦੀ ਕਾਰਵਾਈ ਜਲਦ ਤੋਂ ਜਲਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Ludhiana News: ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਦੇ ਚਾਰ ਮੁਲਜ਼ਮਾਂ ਦੀ ਜਾਇਦਾਦ ਕੁਰਕ