Jalandhar News: ਜਲੰਧਰ ਵਿੱਚ ਬੀਤੀ ਦੇਰ ਰਾਤ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਧਰਨਾ ਲਗਾ ਦਿੱਤਾ ਅਤੇ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਗੱਲਬਾਤ ਦੌਰਾਨ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਮੁੰਡੇ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ।


COMMERCIAL BREAK
SCROLL TO CONTINUE READING

ਦਰਅਸਲ ਮਾਮਲਾ ਇਸ ਤਰ੍ਹਾਂ ਹੈ ਕਿ ਸਵੇਰੇ ਤੜਕਸਾਰ ਜਿਸ ਨੌਜਵਾਨ ਦੀ ਮੌਤ ਹੋਈ ਹੈ ਉਹ ਰਾਮਾਂਮੰਡੀ ਕੋਲ ਪੈਂਦੀ ਤੇਲ ਦੀ ਫੈਕਟਰੀ ਨੇੜੇ ਪੈਦਲ ਜਾ ਰਿਹਾ ਸੀ ਅਤੇ ਉਸਦੇ ਪੈਰ ਥੱਲੇ ਪਈ ਹਾਈ ਵੋਲਟੇਜ ਤਾਰਾਂ ਉੱਤੇ ਰੱਖਿਆ ਗਿਆ ਜਿਸ ਦੇ ਨਾਲ ਉਸਦੀ ਮੌਤ ਹੋ ਗਈ।


ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਆਪਣੇ ਮੁੰਡੇ ਨੂੰ ਇਨਸਾਫ ਦਿਵਾਉਣ ਲਈ ਪੁਲਿਸ ਸਟੇਸ਼ਨ ਜਾ ਕੇ ਵੀ ਗੁਹਾਰ ਲਗਾਈ ਪਰ ਕੋਈ ਇਨਸਾਫ ਨਹੀਂ ਮਿਲਿਆ। ਜਿਸਦੇ ਰੋਸ ਵਜੋਂ ਉਨ੍ਹਾਂ ਵੱਲੋਂ ਲੰਬਾ ਪਿੰਡ ਚੌਂਕ ਵਿਖੇ ਆ ਕੇ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ ਪਹਿਲਾਂ ਜਲੰਧਰ-ਹੁਸ਼ਿਆਰਪੁਰ ਰੋਡ ਜਾਮ ਕੀਤੀ ਗਈ। ਉਸ ਤੋਂ ਬਾਅਦ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈ ਧਰਨਾ ਲਗਾ ਕੇ ਬੰਦ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰ ਨੇ ਪ੍ਰਸ਼ਾਸਨ ਤੋਂ ਸਵਾਲ ਕੀਤੇ ਕਿ ਜੋ ਤਾਰ ਟੁੱਟ ਕੇ ਥੱਲੇ ਡਿੱਗੀ ਹੋਈ ਸੀ ਉਸਦਾ ਜ਼ਿੰਮੇਵਾਰ ਕੌਣ ਹੈ, ਜੇਕਰ ਕੋਈ ਜ਼ਿੰਮੇਵਾਰ ਹੈ ਤਾਂ ਉਸਨੂੰ ਬਣਦੀ ਸਜ਼ਾ ਮਿਲਣੀ ਚਾਹੀਦੀ।


ਇਹ ਵੀ ਪੜ੍ਹੋ : Punjab Breaking Live Updates: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 44ਵੇਂ ਦਿਨ 'ਚ ਦਾਖ਼ਲ, ਹਾਲਤ ਨਾਜ਼ੁਕ ; ਜਾਣੋ ਹੋਰ ਵੱਡੀਆਂ ਖ਼ਬਰਾਂ


ਉਥੇ ਹੀ ਮੌਕੇ ਤੇ ਪਹੁੰਚੇ ਏਸੀਪੀ ਨੋਰਥ ਰਿਸ਼ਭ ਭੋਲਾ ਨੇ ਕਿਹਾ ਕਿ ਇਹ ਘਟਨਾ ਜਲੰਧਰ ਸੈਂਟ੍ਰਲ ਦੇ ਇਲਾਕੇ ਵਿੱਚ ਵਾਪਰੀ ਹੈ। ਉਨ੍ਹਾਂ ਕਿਹਾ ਕਿ ਏਸੀਪੀ ਸੈਂਟ੍ਰਲ ਨਾਲ ਗੱਲ ਕਰਕੇ ਇਸ ਘਟਨਾ ਵਿੱਚ ਜਿਸ ਵਿਅਕਤੀ ਦੀ ਗਲਤੀ ਹੈ ਉਸਦੇ ਉਤੇ ਬਣਦੀ ਕਾਰਵਾਈ ਜਲਦ ਤੋਂ ਜਲਦ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Ludhiana News: ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਦੇ ਚਾਰ ਮੁਲਜ਼ਮਾਂ ਦੀ ਜਾਇਦਾਦ ਕੁਰਕ