Barnala Accident: ਬਠਿੰਡਾ-ਚੰਡੀਗੜ੍ਹ ਹਾਈਵੇ `ਤੇ ਦਰਦਨਾਕ ਸੜਕ ਹਾਦਸੇ `ਚ ਨੌਜਵਾਨ ਦੀ ਮੌਤ
Barnala Accident: ਬਠਿੰਡਾ-ਚੰਡੀਗੜ੍ਹ ਹਾਈਵੇ `ਤੇ ਭਿਆਨਕ ਸੜਕ ਹਾਦਸੇ `ਚ ਨੌਜਵਾਨ ਦੀ ਮੌਤ ਹੋ ਗਈ। ਤੇਜ਼ ਰਫਤਾਰ ਵਾਹਨ ਦੀ ਟੱਕਰ ਨਾਲ ਗੱਡੀ ਹਾਈਵੇ ਦੀ ਰੇਲਿੰਗ ਨਾਲ ਟਕਰਾ ਗਈ ਹੈ।
Barnala Accident: ਬਠਿੰਡਾ-ਚੰਡੀਗੜ੍ਹ ਹਾਈਵੇ 'ਤੇ ਭਿਆਨਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋ ਗਈ। ਤੇਜ਼ ਰਫਤਾਰ ਵਾਹਨ ਦੀ ਟੱਕਰ ਨਾਲ ਗੱਡੀ ਹਾਈਵੇ ਦੀ ਰੇਲਿੰਗ ਨਾਲ ਟਕਰਾ ਗਈ ਹੈ। ਜਿਸ ਨਾਲ ਰੇਲਿੰਗ ਦਾ ਲੋਹੇ ਦਾ ਪੋਲ ਗੱਡੀ ਵਿੱਚ ਸਵਾਰ ਨੌਜਵਾਨ ਦੇ ਸਿਰ ਤੋਂ ਆਰਪਾਰ ਹੋ ਗਿਆ।
ਉਥੇ ਗੱਡੀ ਵੀ ਲੋਹੇ ਦੇ ਪੋਲ ਵਿੱਚ ਫਸ ਗਈ, ਜਿਸ ਨਾਲ ਨੌਜਵਾਨ ਦੀ ਮੌਕੇ ਉਤੇ ਹੀ ਮੌਤ ਹੋ ਗਈਸ ਜਦਕਿ ਦੂਜਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਮਾਤਾ-ਪਿਤਾ ਦਾ ਪੁੱਤਰ ਦੋ ਭੈਣਾਂ ਦਾ ਭਰਾ ਸੀ। ਨੌਜਵਾਨ ਬੀਤੀ ਰਾਤ ਘਨੌਲਾ ਸਥਿਤ ਇੱਕ ਢਾਬੇ ਉਤੇ ਖਾਣਾ ਖਾਣ ਗਿਆ ਸੀ ਅਤੇ ਪਰਤਦੇ ਸਮੇਂ ਉਸ ਨਾਲ ਇਹ ਹਾਦਸਾ ਵਾਪਰ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਜੋਧ ਸਿੰਘ ਬੀਤੀ ਰਾਤ ਧਨੌਲਾ ਦੇ ਰਜਵਾੜਾ ਢਾਬੇ 'ਤੇ ਖਾਣਾ ਖਾਣ ਗਿਆ ਸੀ। ਜਦੋਂ ਉਹ ਰਾਤ ਦਾ ਖਾਣਾ ਖਾ ਕੇ ਘਰ ਪਰਤ ਰਿਹਾ ਸੀ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਹਾਈਵੇਅ 'ਤੇ ਲੱਗੇ ਲੋਹੇ ਦੇ ਖੰਭੇ ਨਾਲ ਟਕਰਾ ਗਈ। ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਗੱਡੀ ਵਿੱਚ ਦੋ ਨੌਜਵਾਨ ਸਵਾਰ ਸਨ ਤੇ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੈ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਜੋ ਘਰ ਦਾ ਕਮਾਊ ਪੁੱਤ ਸੀ। ਇਸ ਕਾਰਨ ਪਰਿਵਾਰ ਨੂੰ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਇਸ ਮੌਕੇ ਤਫ਼ਤੀਸ਼ੀ ਪੁਲਿਸ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਧਨੌਲਾ ਓਵਰਬ੍ਰਿਜ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਵਿਚ ਦਵਿੰਦਰ ਸਿੰਘ ਕਾਰ ਚਲਾ ਰਿਹਾ ਸੀ, ਜਦਕਿ ਉਸ ਦਾ ਸਾਥੀ ਜੋਧ ਸਿੰਘ ਉਸ ਦੇ ਨਾਲ ਸਵਾਰ ਸੀ। ਹਾਈਵੇਅ 'ਤੇ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆ ਰਹੀ ਇਕ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਕਾਰ ਓਵਰਬ੍ਰਿਜ ਦੀ ਰੇਲਿੰਗ 'ਤੇ ਚੜ੍ਹ ਗਈ।
ਇਨ੍ਹਾਂ ਘਟਨਾਵਾਂ ਦੌਰਾਨ ਜਵਾਨ ਜੋਧ ਸਿੰਘ ਦੀ ਮੌਤ ਹੋ ਗਈ, ਜਦਕਿ ਦਵਿੰਦਰ ਸਿੰਘ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਲਈ ਜ਼ਿੰਮੇਵਾਰ ਡਰਾਈਵਰ ਮੌਕੇ ਤੋਂ ਫਰਾਰ ਹੈ। ਪੁਲਿਸ ਨੇ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾ ਰਹੀ ਹੈ।