Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਮਾਮਲਾ ਭਖਦਾ ਜਾ ਰਿਹਾ ਹੈ। ਰੋਸ ਵਜੋਂ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੀ ਲਾਸ਼ ਦਾ ਦੂਸਰੇ ਦਿਨ ਵੀ ਸਸਕਾਰ ਨਹੀਂ ਕੀਤਾ।


COMMERCIAL BREAK
SCROLL TO CONTINUE READING

ਪਰਿਵਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਬਰਨਾਲਾ ਮਾਨਸਾ ਰੋਡ ਦੇ ਉੱਪਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆਂ ਨੇ ਵੀ ਸਰਕਾਰ ਤੇ ਨਸ਼ਾ ਬੰਦ ਕਰਨ ਵਿਚੋਂ ਅਸਫਲ ਹੋਣ ਦੇ ਦੋਸ਼ ਲਗਾਏ ਗਏ।


ਬੀਤੇ ਕੱਲ੍ਹ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿੱਚ 26 ਸਾਲਾਂ ਨੌਜਵਾਨ ਗੁਰਪ੍ਰੀਤ ਸਿੰਘ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਸੀ। ਅੱਜ ਦੂਸਰੇ ਦਿਨ ਵੀ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਨੌਜਵਾਨ ਦੀ ਲਾਸ਼ ਨੂੰ ਸੜਕ ਉੱਪਰ ਰੱਖ ਕੇ ਮਾਨਸਾ ਬਰਨਾਲਾ ਰੋਡ ਉਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।


 ਇਸ ਦੌਰਾਨ ਧਰਨੇ ਵਿੱਚ ਸ਼ਾਮਿਲ ਹੋਏ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆਂ ਨੇ ਕਿਹਾ ਕਿ ਨਸ਼ੇ ਦਾ ਮੁੱਦੇ ਨੂੰ ਲੈ ਕੇ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤੇ ਸਰਕਾਰ ਬਣਦਿਆਂ ਸਾਰ ਹੀ ਪਿੰਡ ਜੋਗਾ ਵਿੱਚ ਨੌਜਵਾਨਾਂ ਵੱਲੋਂ ਕੈਬਨਿਟ ਮੰਤਰੀ ਦੇ ਟੇਬਲ ਉਤੇ ਨਸ਼ਾ ਲਿਆ ਕੇ ਰੱਖ ਦਿੱਤਾ ਸੀ ਪਰ ਉਸ ਦੌਰਾਨ ਵੀ ਕੋਈ ਕਾਰਵਾਈ ਨਹੀਂ ਹੋਈ।


ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਵੀ ਨੌਜਵਾਨਾਂ ਦੀ ਨਸ਼ੇ ਦੇ ਨਾਲ ਮੌਤ ਹੋ ਰਹੀ ਹੈ ਪਰ ਸਰਕਾਰ ਨਸ਼ਾ ਬੰਦ ਕਰਨ ਵਿੱਚ ਅਸਫਲ ਰਹੀ ਹੈ। ਧਰਨਾ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ ਹੀ ਨਸ਼ੇ ਦੇ ਨਾਲ ਮੌਤਾਂ ਹੋ ਰਹੀਆਂ ਹਨ ਪਰ ਪੰਜਾਬ ਸਰਕਾਰ ਨਸ਼ਾ ਬੰਦ ਕਰਨ ਵਿੱਚ ਅਸਫਲ ਦਿਖਾਈ ਦੇ ਰਹੀ ਹੈ।


ਉਨ੍ਹਾਂ ਨੇ ਕਿਹਾ ਕਿ ਸ਼ਰੇਆਮ ਪਿੰਡਾਂ ਵਿੱਚ ਨਸ਼ੇ ਦੀ ਵਿਕਰੀ ਹੋ ਰਹੀ ਹੈ ਤੇ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਬੀਤੇ ਕੱਲ੍ਹ ਵੀ ਗੁਰਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਚੁੱਕੀ ਹੈ ਤੇ ਪਿੱਛੇ ਹੁਣ ਦੋ ਭੈਣਾਂ ਤੇ ਇੱਕ ਮਾਂ ਰਹਿ ਗਈਆਂ ਹਨ ਜਦੋਂ ਕਿ ਉਸਦੇ ਪਿਤਾ ਦੀ ਵੀ ਇੱਕ ਸਾਲ ਪਹਿਲਾਂ ਮੌਤ ਹੋ ਚੁੱਕੀ ਸੀ।


ਉਨ੍ਹਾਂ ਨੇ ਸਰਕਾਰ ਤੋਂ ਮੰਗ ਕਰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।