Batala Firing News: ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੀ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਵਿੱਚ ਵਿੱਕੀ ਹਾਰਡਵੇਅਰ ਸਟੋਰ ਉਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿੱਕੀ ਹਾਰਡਵੇਅਰ ਸਟੋਰ ਦੇ ਮਾਲਕ ਦਿਨੇਸ਼ ਕੁਮਾਰ ਉਰਫ ਬੋਬੀ ਨੇ ਦੱਸਿਆ ਕਿ ਕੱਲ੍ਹ ਬੀਤੀ ਸ਼ਾਮ ਕਰੀਬ 6 ਵਜੇ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਹਾਰਡਵੇਅਰ ਸਟੋਰ ਉਤੇ ਗੋਲੀ ਚਲਾ ਕੇ ਫ਼ਰਾਰ ਹੋ ਗਏ।


ਗਨੀਮਤ ਇਹ ਰਹੀ ਕਿ ਗੋਲੀ ਦੁਕਾਨ ਦੀ ਕੰਧ ਵਿੱਚ ਜਾ ਲੱਗੀ। ਜੇ ਨਿਸ਼ਾਨਾ ਇਧਰ ਉਧਰ ਲੱਗਦਾ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਕਾਬਿਲੇਗੌਰ ਹੈ ਕਿ ਇਸ ਦੁਕਾਨ ਉੱਪਰ ਪਹਿਲਾਂ ਵੀ ਦੋ ਵਾਰ ਗੋਲੀਆਂ ਚੱਲ ਚੁੱਕੀਆਂ ਹਨ ਜਿਨ੍ਹਾਂ ਦੇ ਮੁਲਜ਼ਮ ਜੇਲ੍ਹ ਦੀਆਂ ਸਲਾਖਾਂ ਪਿੱਛੇ ਹਨ।


ਗੋਲੀਆਂ ਚਲਾਉਣ ਵਾਲਿਆਂ ਤੋਂ ਅੱਕੇ ਵਪਾਰੀਆਂ ਵੱਲੋਂ ਹਮਲਾਵਰਾਂ ਦਾ ਕਰੀਬ 10 ਕਿਲੋਮੀਟਰ ਪਿੱਛਾ ਕੀਤਾ ਗਿਆ ਤੇ ਉਨ੍ਹਾਂ ਉਤੇ ਕਰੀਬ ਤਿੰਨ ਰਾਊਂਡ ਫਾਇਰਿੰਗ ਵੀ ਕੀਤੀ ਗਈ ਪਰ ਉਹ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਦੁਕਾਨਦਾਰ ਦੇ ਦੱਸਣ ਮੁਤਾਬਕ ਉਨ੍ਹਾਂ ਕੋਲੋਂ ਨਿਸ਼ਾਨ ਸਿੰਘ ਨਾਮਕ ਵਿਅਕਤੀ ਜੋ ਯੂਐਸਏ ਦੇ ਨੰਬਰ ਤੋਂ ਲਗਾਤਾਰ 40 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਦੁਕਾਨ ਉਤੇ ਗੋਲੀਆਂ ਚਲਵਾਈਆਂ ਗਈਆਂ ਹਨ।


ਇਸ ਮੌਕੇ ਪੀੜਤ ਦੁਕਾਨਦਾਰ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤੇ ਗੋਲੀ ਚਲਾਉਣ ਵਾਲੇ ਹਮਲਾਵਰਾਂ ਨੂੰ ਜਲਦੀ ਫੜ ਕਿ ਸਲਾਖਾਂ ਪਿੱਛੇ ਸੁੱਟਿਆ ਜਾਵੇ।


ਇਹ ਵੀ ਪੜ੍ਹੋ : Punjab Politics: ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ


ਇਸ ਸਬੰਧੀ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਵਿੱਚ ਅਣਪਛਾਤੇ ਖਿਲਾਫ਼ ਮਾਮਲਾ ਦਰਜ ਕਰਕੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਗੁਰਮੀਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਘਾਲਿਆ ਜਾ ਰਿਹਾ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਉਕਤ ਮੁਲਜ਼ਮ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ।


ਇਹ ਵੀ ਪੜ੍ਹੋ : Fazilka News: ਸਰਕਾਰੀ ਕਾਲਜ 'ਚ ਪ੍ਰਧਾਨਗੀ ਚੋਣ ਨੂੰ ਲੈ ਕੇ ਵਿਵਾਦ; ਪੁਲਿਸ ਨੇ ਕੱਢਿਆ ਪਿਸਤੌਲ