Zira Liquor Factory Protest news: ਪੰਜਾਬ ਦੇ ਜ਼ੀਰਾ ਵਿੱਚ ਮਾਹੌਲ ਤਣਾਅਪੂਰਨ ਹੋ ਰਿਹਾ ਹੈ। ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਵਿੱਚ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦਾ ਟੈਂਟ ਪੁੱਟਿਆ ਗਿਆ ਅਤੇ 100 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਲਾਏ ਗਏ ਨਾਕੇ ਵੀ ਢਾਹ ਦਿੱਤੇ।


COMMERCIAL BREAK
SCROLL TO CONTINUE READING

ਪੁਲਿਸ ਵੱਲੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਵੀ ਹਿਰਾਸਤ 'ਚ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਸ਼ਰਾਬ ਫੈਕਟਰੀ ਨੂੰ ਜਾਂਦਾ ਰਸਤਾ ਖ਼ਾਲੀ ਕਰਵਾ ਦਿੱਤਾ ਗਿਆ ਹੈ।  


ਦੱਸਣਯੋਗ ਹੈ ਕਿ ਸ਼ਰਾਬ ਫੈਕਟਰੀ ਦੀ ਮੈਨੇਜਮੈਂਟ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ ਜਾ ਚੁੱਕਾ ਹੈ ਜਿਥੇ ਉਨ੍ਹਾਂ ਵੱਲੋਂ ਰਿਪੋਰਟਾਂ ਸੌਂਪੀਆਂ ਗਈਆਂ ਹਨ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰੀਕੇ ਨਾਲ ਪਾਣੀ ਪ੍ਰਦੂਸ਼ਤ ਨਹੀਂ ਕੀਤਾ ਜਾ ਰਿਹਾ ਹੈ ਅਤੇ ਇਹ ਕਿ ਕਈ ਦਿਨਾਂ ਤੋਂ ਚੱਲ ਰਹੇ ਧਰਨੇ ਪ੍ਰਦਰਸ਼ਨ ਕਰਕੇ ਉਨ੍ਹਾਂ ਦਾ ਨੁਕਸਾਨ ਹੋ ਰਿਹਾ ਹੈ।


 



ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਵਿੱਚ ਪਹਿਲਾਂ ਪੰਜਾਬ ਸਰਕਾਰ ਨੂੰ 5 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਅਤੇ ਹੁਣ 20 ਕਰੋੜ ਰੁਪਏ ਦਾ ਜ਼ੁਰਮਾਨਾ ਲਗਾ ਦਿੱਤਾ ਗਿਆ ਹੈ। 


ਹੋਰ ਪੜ੍ਹੋ: Chandigarh public holidays list 2022: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਲ 2023 ਦੀਆਂ ਛੁੱਟੀਆਂ ਦਾ ਐਲਾਨ


Zira Liquor Factory ਦੇ ਖ਼ਿਲਾਫ਼ ਚੱਲ ਰਹੇ protest ਦੀ ਤਾਜ਼ਾ news ਰਿਪੋਰਟ ਦੇ ਮੁਤਾਬਕ ਜ਼ੀਰਾ ਦੇ ਪਿੰਡ ਰਟੋਲ ਰੋਹੀ ਵਿੱਚ ਬਣੀ ਮਾਲਬ੍ਰੋਜ਼ ਸ਼ਰਾਬ ਫੈਕਟਰੀ ਦੇ ਖ਼ਿਲਾਫ਼ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਬੱਲ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਐਕਸ਼ਨ ਲਿਆ ਜਾ ਰਿਹਾ ਹੈ ਅਤੇ ਹੁਣ ਤੱਕ 14 ਨਾਮਜ਼ਦ ਅਤੇ 125 ਅਣਪਛਾਤਿਆ 'ਤੇ ਮਾਮਲਾ ਦਰਜ ਕੀਤਾ ਗਿਆ ਹੈ। 


ਇੱਕ ਨਿਜੀ ਚੈਨਲ ਦੀ ਰਿਪੋਰਟ ਦੇ ਮੁਤਾਬਕ ਪ੍ਰਦਰਸ਼ਨਕਾਰੀਆਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੁੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


ਹੋਰ ਪੜ੍ਹੋ: Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਦਸੰਬਰ 2022