Zira factory protest news: ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ, ਵਰ੍ਹਾਈਆਂ ਇੱਕ ਦੂਜੇ `ਤੇ ਡਾਂਗਾਂ
ਇਸ ਤੋਂ ਪਹਿਲਾਂ ਪੰਜਾਬ ਦੇ ਜ਼ੀਰਾ ਵਿੱਚ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੇ ਟੈਂਟ ਪੁੱਟੇ ਗਏ ਅਤੇ 100 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।
Zira Liquor Factory Protest news: ਜ਼ੀਰਾ ਵਿਖੇ ਸ਼ਰਾਬ ਫ਼ੈਕਟਰੀ ਦੇ ਖ਼ਿਲਾਫ਼ ਲੰਮੇ ਸਮੇਂ ਤੋਂ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਕੀਤੇ ਗਏ ਲਾਠੀਚਾਰਜ ਕਰਕੇ ਭੜਕੀਆਂ ਕਿਸਾਨ ਜਥੇਬੰਦੀਆਂ ਤੇ ਪੁਲਿਸ ਅੱਜ (ਦਿਸੰਬਰ 20) ਮੁੜ ਆਹਮੋ-ਸਾਹਮਣੇ ਹੋ ਗਈਆਂ।
ਪੁਲਿਸ ਵੱਲੋਂ ਨਾਕੇ ਤੋਂ ਦੂਰ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਕਿਸਾਨ ਅੱਗੇ ਵਧਦੇ ਰਹੇ ਅਤੇ ਪੁਲਿਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਵੀ ਪੁਲਿਸ 'ਤੇ ਡਾਂਗਾਂ ਵਰ੍ਹਾਈਆਂ ਗਈਆਂ।
ਇਸ ਤੋਂ ਬਾਅਦ ਜ਼ੀਰਾ ਵਿੱਚ ਸਥਿਤੀ ਕਾਫ਼ੀ ਤਣਾਅਪੂਰਨ ਬਣ ਗਈ ਹੈ। ਇਸ ਦੌਰਾਨ ਜ਼ੀਰਾ ਤੋਂ ਲਗਭਗ 12 ਕਿਲੋਮੀਟਰ ਦੂਰ ਸੰਯੁਕਤ ਕਿਸਾਨ ਮੋਰਚੇ ਨੇ ਵੀ ਇਕੱਠ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਦੇ ਵਿਰੁੱਧ ਦੋ ਧੜਿਆਂ ਵਿਚ ਵੰਡਿਆ ਸੰਯੁਕਤ ਕਿਸਾਨ ਮੋਰਚਾ ਇੱਕਜੁਟ ਹੋ ਗਏ ਹਨ। ਇਸ ਦੌਰਾਨ ਗ਼ੈਰਸਿਆਸੀ ਕਿਸਾਨ ਮੋਰਚੇ ਵੱਲੋਂ ਵੀ ਜ਼ੀਰਾ ਪ੍ਰਦਰਸ਼ਨਕਾਰੀਆਂ ਦੀ ਹਮਾਇਤ ਕੀਤੀ ਗਈ।
ਇਸ ਤੋਂ ਪਹਿਲਾਂ ਪੰਜਾਬ ਦੇ ਜ਼ੀਰਾ ਵਿੱਚ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੇ ਟੈਂਟ ਪੁੱਟੇ ਗਏ ਅਤੇ 100 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਵੱਲੋਂ ਲਾਏ ਗਏ ਨਾਕੇ ਵੀ ਢਾਹ ਦਿੱਤੇ ਗਏ।
ਹੋਰ ਪੜ੍ਹੋ: Zira Liquor Factory Protest news: ਪਾਰਲੀਮੈਂਟ ਵਿੱਚ ਗੂੰਜਿਆ ਜ਼ੀਰਾ ਦੀ ਸ਼ਰਾਬ ਫੈਕਟਰੀ ਦਾ ਮਾਮਲਾ
ਇਸ ਦੇ ਨਾਲ ਹੀ ਪੁਲਿਸ ਨੇ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਵੀ ਹਿਰਾਸਤ 'ਚ ਲਿਆ ਅਤੇ ਪੁਲਿਸ ਵੱਲੋਂ ਸ਼ਰਾਬ ਫੈਕਟਰੀ ਨੂੰ ਜਾਂਦਾ ਰਸਤਾ ਵੀ ਖ਼ਾਲੀ ਕਰਵਾ ਦਿੱਤਾ ਗਿਆ ਸੀ।
ਦੱਸ ਦਈਏ ਹੈ ਕਿ ਸ਼ਰਾਬ ਫੈਕਟਰੀ ਦੀ ਮੈਨੇਜਮੈਂਟ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਵੀ ਕੀਤਾ ਗਿਆ ਸੀ ਜਿੱਥੇ ਉਨ੍ਹਾਂ ਵੱਲੋਂ ਰਿਪੋਰਟਾਂ ਸੌਂਪੀਆਂ ਗਈਆਂ ਸਨ ਅਤੇ ਕਿਹਾ ਗਿਆ ਸੀ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰੀਕੇ ਨਾਲ ਪਾਣੀ ਪ੍ਰਦੂਸ਼ਤ ਨਹੀਂ ਕੀਤਾ ਜਾ ਰਿਹਾ ਹੈ। ਮੈਨੇਜਮੈਂਟ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਕਈ ਮਹੀਨਿਆਂ ਤੋਂ ਚੱਲ ਰਹੇ ਪ੍ਰਦਰਸ਼ਨ ਕਰਕੇ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ।
ਹੋਰ ਪੜ੍ਹੋ: ਰਾਘਵ ਚੱਢਾ ਨੇ ਸੰਸਦ ਵਿੱਚ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਕੀਤੀ ਮੰਗ