Zirakpur Bus Fire News: ਜ਼ੀਰਕਪੁਰ ਥਾਣੇ ਦੇ ਬਾਹਰ ਖੜ੍ਹੀ ਇੱਕ ਵੋਲਵੋ ਬੱਸ ਨੂੰ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਕਾਰਨ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਫਾਇਰ ਬ੍ਰਿਗੇਡ ਨੇ ਸਮੇਂ ਸਿਰ ਅੱਗ 'ਤੇ ਕਾਬੂ ਪਾ ਲਿਆ, ਜਿਸ ਕਾਰਨ ਨੇੜੇ ਖੜ੍ਹੀਆਂ ਗੱਡੀਆਂ ਅੱਗ ਦੀ ਲਪੇਟ 'ਚ ਆਉਣ ਤੋਂ ਬਚ ਗਈਆਂ। 


COMMERCIAL BREAK
SCROLL TO CONTINUE READING

ਫਾਇਰ ਅਫ਼ਸਰ ਰਾਜੀਵ ਕੁਮਾਰ ਫਾਇਰ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਅਦ ਦੁਪਹਿਰ ਕਰੀਬ 3.45 ਵਜੇ ਸੂਚਨਾ ਮਿਲੀ ਸੀ ਕਿ ਜ਼ੀਰਕਪੁਰ ਥਾਣੇ ਦੇ ਬਾਹਰ ਖੜ੍ਹੀ ਇੱਕ ਵੋਲਵੋ ਬੱਸ, ਜੋ ਕਿ ਇੱਕ ਮਾਮਲੇ ਸਬੰਧੀ ਕੇਸ ਪ੍ਰਾਪਰਟੀ ਹੈ, ਨੂੰ ਅਚਾਨਕ ਅੱਗ ਲੱਗ ਗਈ। ਉਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਫਾਇਰ ਟੈਂਡਰ ਭੇਜ ਦਿੱਤਾ। ਅੱਗ ਲੱਗਣ ਕਾਰਨ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਹੋਰ ਵਧੀ ਠੰਢ, ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ ਕੀਤਾ ਜਾਰੀ

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਅਨੁਸਾਰ ਵੋਲਵੋ ਬੱਸ ਕਾਫੀ ਸਮੇਂ ਤੋਂ ਥਾਣੇ ਦੇ ਕੋਲ ਕੇਸ ਪ੍ਰਾਪਰਟੀ ਵਜੋਂ ਖੜ੍ਹੀ ਸੀ। ਅਚਾਨਕ ਸਾਢੇ ਤਿੰਨ ਵਜੇ ਬੱਸ ਨੂੰ ਅੱਗ ਲੱਗ ਗਈ, ਜਿਸ ਨੂੰ ਫਾਇਰ ਬ੍ਰਿਗੇਡ ਨੇ ਅੱਧੇ ਘੰਟੇ ਦੀ ਮਿਹਨਤ ਨਾਲ ਬੁਝਾਇਆ। ਖੁਸ਼ਕਿਸਮਤੀ ਦੀ ਗੱਲ ਇਹ ਰਹੀ ਕਿ ਨੇੜੇ ਹੀ ਕਈ ਹੋਰ ਵਾਹਨ ਖੜ੍ਹੇ ਸਨ ਜੋ ਅੱਗ ਦੀ ਲਪੇਟ ਵਿਚ ਆਉਣ ਤੋਂ ਬਚ ਗਏ। ਉਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਜੇਕਰ ਫਾਇਰ ਬ੍ਰਿਗੇਡ ਮੌਕੇ 'ਤੇ ਨਾ ਪਹੁੰਚੀ ਹੁੰਦੀ ਤਾਂ ਹੋਰ ਵਾਹਨਾਂ ਦਾ ਵੀ ਨੁਕਸਾਨ ਹੋ ਸਕਦਾ ਸੀ।

ਫਾਇਰ ਬ੍ਰਿਗੇਡ ਅਧਿਕਾਰੀ ਰਾਜੀਵ ਕੁਮਾਰ ਨੇ ਦੱਸਿਆ ਕਿ ਉਹ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਇੱਥੇ ਕਈ ਦਫ਼ਤਰ ਹਨ। ਕੋਈ ਵੱਡੀ ਘਟਨਾ ਵਾਪਰ ਸਕਦੀ ਸੀ ਪਰ ਮੌਕੇ 'ਤੇ ਹੀ ਕਾਬੂ ਪਾ ਲਿਆ ਗਿਆ। ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਸ ਵਿੱਚ ਦੇਖ ਸਕਦੇ ਹੋ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।


ਇਹ ਵੀ ਪੜ੍ਹੋ: Chandigarh News:  ਚੰਡੀਗੜ੍ਹ ਵਿੱਚ ਘਰ 'ਚ ਵੜ ਕੇ ਔਰਤ ਨੂੰ ਮਾਰੀ ਗੋਲੀ, ਵਜ੍ਹਾ ਜਾਣਗੇ ਰਹਿ ਜਾਓਗੋ ਹੈਰਾਨ