Zirakpur News: ਸਪਾ ਸੈਂਟਰਾਂ ਦੇ ਮਾਲਕਾਂ ਖਿਲਾਫ ਮਾਮਲਾ ਦਰਜ, ਰੇਡ ਦੌਰਾਨ ਲੜਕੀ ਨੇ ਚੌਥੀ ਮੰਜ਼ਿਲ ਤੋਂ ਮਾਰੀ ਸੀ ਛਾਲ

Zirakpur News: ਜਦੋਂ ਪੁਲਿਸ ਦੇ ਵੱਲੋਂ ਰੇਡ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਸੀ ਤਾਂ ਇਸ ਔਰਤ ਨੂੰ ਮੌਕੇ ਤੇ ਕਾਬੂ ਕੀਤਾ ਗਿਆ। ਪਰ ਇਹ ਕਿਸੇ ਵੀ ਤਰੀਕੇ ਦੇ ਨਾਲ ਪਿੱਛੋਂ ਬੱਚ ਨਿਕਲੀ ਤੇ ਇਸ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।
Zirakpur News: ਵੀਆਈਪੀ ਰੋਡ ’ਤੇ ਟ੍ਰਿਪਲ ਸੀ ਕਮਰਸ਼ੀਅਲ ਪ੍ਰਾਜੈਕਟ ’ਚ ਚੱਲ ਰਹੇ ਸਪਾ ਸੈਂਟਰ ’ਤੇ ਪੁਲਿਸ ਦੇ ਛਾਪੇ ਤੋਂ ਘਬਰਾ ਕੇ ਲੜਕੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ। ਇਸ ਮਾਮਲੇ ਵਿੱਚ ਜ਼ੀਰਕਪੁਰ ਪੁਲਿਸ ਨੇ ਦੋ ਸਪਾ ਸੈਂਟਰਾਂ ਖ਼ਿਲਾਫ਼ ਦੇਹ ਵਪਾਰ ਦਾ ਕੇਸ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਸਪਾ ਸੈਂਟਰ ਦੇ ਮਾਲਕਾਂ ਖ਼ਿਲਾਫ਼ ਇਹ ਕੇਸ ਦਰਜ ਕਰ ਲਿਆ ਗਿਆ ਹੈ ਪਰ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਇਹ ਦੋਵੇਂ ਇੱਥੇ ਲੁਕ-ਛਿਪ ਕੇ ਸਪਾ ਸੈਂਟਰ ਚਲਾ ਰਹੇ ਸਨ।
ਇਸ ਦੇ ਨਾਲ ਹੀ ਸ਼ੁੱਕਰਵਾਰ ਰਾਤ ਨੂੰ ਛਾਪੇਮਾਰੀ ਦੌਰਾਨ ਪੁਲਿਸ ਨੇ ਮੌਕੇ ਤੋਂ 6 ਲੜਕੀਆਂ ਨੂੰ ਹਿਰਾਸਤ 'ਚ ਲਿਆ ਸੀ, ਜਿਨ੍ਹਾਂ ''ਚੋਂ 4 ਪੰਜਾਬ ਦੀਆਂ ਅਤੇ 2 ਵਿਦੇਸ਼ੀ ਲੜਕੀਆਂ ਹਨ। ਜਿਨ੍ਹਾਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਲੜਕੀਆਂ ਨੇ ਪੁਲਿਸ ਨੂੰ ਆਪਣੇ ਬਿਆਨ 'ਚ ਦੱਸਿਆ ਕਿ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਮਜ਼ਬੂਰ ਕੀਤਾ ਗਿਆ ਸੀ। ਹਾਲਾਂਕਿ ਪੁਲਿਸ ਨੇ ਲੜਕੀਆਂ ਦਾ ਰਿਕਾਰਡ ਆਪਣੇ ਕੋਲ ਰੱਖਿਆ ਹੋਇਆ ਹੈ। ਉਨ੍ਹਾਂ ਨੂੰ ਵੀ ਪੁੱਛਗਿੱਛ ਲਈ ਦੁਬਾਰਾ ਬੁਲਾਇਆ ਜਾ ਸਕਦਾ ਹੈ।
ਚੌਥੀ ਮੰਜ਼ਿਲ ਤੋਂ ਛਾਲ ਮਾਰਨ ਵਾਲੀ ਲੜਕੀ ਦੀ ਹਾਲਤ ਸਪੱਸ਼ਟ ਕਰਦਿਆਂ ਡੀਐਸਪੀ ਜਸਪਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਦੀ ਮੌਤ ਨਹੀਂ ਹੋਈ ਹੈ, ਉਹ ਜ਼ੀਰਕਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।