Amrinder Singh Raja Warring News: ਪਿੰਡ ਚੜਿੱਕ ਦੇ ਵਸਨੀਕ ਲਾਂਸ ਨਾਇਕ ਕੁਲਵੰਤ ਸਿੰਘ ਜੋ ਕਿ 4 ਸਿੱਖਲਾਈਟ ਇੰਫੈਂਟਰੀ ਵਿੱਚ ਸੀ, ਪਿਛਲੇ ਦਿਨੀਂ ਪੁਣਛ ਵਿੱਚ ਫ਼ੌਜੀ ਟਰੱਕ ਉੱਤੇ ਅੱਤਵਾਦੀ ਹਮਲੇ ਕਾਰਨ ਸ਼ਹੀਦ ਹੋ ਗਏ ਸਨ।


COMMERCIAL BREAK
SCROLL TO CONTINUE READING

ਉਨ੍ਹਾਂ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਮਦਦ ਵਜੋਂ 1 ਕਰੋੜ ਰੁਪਏ ਦਾ ਚੈਕ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤਾ ਉਥੇ ਹੀ ਅੱਜ ਮੋਗਾ ਦੇ ਪਿੰਡ ਚੜਿੱਕ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਕੁਲਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਨਾਲ ਹੀ ਰਾਜਾ ਵੜਿੰਗ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਸ਼ਹੀਦ ਦੇ ਪਰਿਵਾਰ ਨੂੰ ਦੇਣ ਦਾ ਐਲਾਨ ਕੀਤਾ। ਰਾਜਾ ਵੜਿੰਗ ਮੋਗਾ ਤੋਂ ਕਾਂਗਰਸੀ ਲੀਡਰ ਮਾਲਵਿਕਾ ਸੂਦ ਦੇ ਹੱਥ ਪਰਿਵਾਰ ਵਾਲਿਆਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਭੇਜਣਗੇ।


ਕਾਬਿਲੇਗੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( CM Bhagwant Mann) ਨੇ ਬੀਤੇ ਦਿਨ ਐਲਾਨ ਕੀਤਾ ਸੀ ਕਿ ਇੱਥੋਂ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਕੇ ਇਸ ਦਾ ਨਾਮ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇਗਾ ਜਿਨ੍ਹਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਜੰਮੂ ਕਸ਼ਮੀਰ ਵਿਖੇ ਸ਼ਹਾਦਤ ਦੇ ਦਿੱਤੀ ਸੀ। ਮੁੱਖ ਮੰਤਰੀ ਨੇ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਖੇਡ ਮੈਦਾਨ ਦਾ ਨਿਰਮਾਣ ਕਰਨ ਦਾ ਵੀ ਐਲਾਨ ਕੀਤਾ ਸੀ।


ਇਹ ਵੀ ਪੜ੍ਹੋ : Kiratpur Sahib news: ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ ਸਹਿਤ 3 ਵਿਅਕਤੀਆਂ 'ਤੇ ਆਈਪੀਸੀ 306, 34 ਤਹਿਤ ਮਾਮਲਾ ਦਰਜ


ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਸੀ ਅਤੇ ਪਰਿਵਾਰ ਨਾਲ ਅਫਸੋਸ ਵੀ ਜ਼ਾਹਿਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਇਹ ਮਾਣ ਵਾਲੀ ਗੱਲ ਹੈ ਕਿ ਲਾਂਸ ਨਾਇਕ ਕੁਲਵੰਤ ਸਿੰਘ ਇਸ ਪਰਿਵਾਰ ਤੋਂ ਦੂਜੀ ਪੀੜੀ ਦਾ ਸ਼ਹੀਦ ਹੈ ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਹੌਲਦਾਰ ਬਲਦੇਵ ਸਿੰਘ ਨੇ ਵੀ ਦੇਸ਼ ਦੀ ਰਾਖੀ ਕਰਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।


ਭਗਵੰਤ ਮਾਨ ਨੇ ਕਿਹਾ ਕਿ ਦੋਵਾਂ ਸ਼ਹੀਦਾਂ ਦੇ ਬੁੱਤ ਅਪਗ੍ਰੇਡ ਕੀਤੇ ਸਕੂਲ ਦੇ ਕੈਂਪਸ ਵਿੱਚ ਸਥਾਪਤ ਕੀਤੇ ਜਾਣਗੇ ਜਿਸ ਸਕੂਲ ਦਾ ਨਾਮ ਲਾਂਸ ਨਾਇਕ ਕੁਲਵੰਤ ਸਿੰਘ (Lance Naik Kulwant Singh )ਦੇ ਨਾਮ ਉਤੇ ਰੱਖਿਆ ਜਾਵੇਗਾ।


ਇਹ ਵੀ ਪੜ੍ਹੋ : Karan Aujla News: ਕਰਨ ਔਜਲਾ ਦਾ ਮੈਨੇਜਰ ਸ਼ਾਰਪੀ ਘੁੰਮਣ ਹੋਇਆ ਗ੍ਰਿਫਤਾਰ!


ਨਵਦੀਪ ਮਹੇਸਰੀ ਦੀ ਰਿਪੋਰਟ