ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਲੈਕੇ ਵੱਡਾ ਆਦੇਸ਼ ਜਾਰੀ ਕੀਤਾ ਹੈ,ਉਨ੍ਹਾਂ ਕਿਹਾ ਸਤਿਕਾਰ ਕਰਨਾ ਹਰੇਕ ਵਿਅਕਤੀ ਦਾ ਨੈਤਿਕ ਫ਼ਰਜ਼ ਹੈ ਪਰ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੇ ਨਾਂ 'ਤੇ ਕੁੱਝ ਵਿਅਕਤੀਆਂ ਵੱਲੋਂ ਨਿੱਜੀ ਜਥੇਬੰਦੀਆਂ ਬਣਾ ਕੇ ਸੰਗਤਾਂ ਨਾਲ ਧੱਕੇਸ਼ਾਹੀ ਕਰਨੀ ਉਚਿੱਤ ਨਹੀਂ ਹੈ, ਅਜਿਹੀਆਂ ਧੱਕੇਸ਼ਾਹੀਆਂ ਦੀਆਂ ਇੰਨ੍ਹਾਂ ਜਥੇਬੰਦੀਆਂ ਦੇ ਖ਼ਿਲਾਫ਼ ਪਹਿਲਾਂ ਵੀ ਸ਼ਿਕਾਇਤਾਂ ਆ ਚੁੱਕਿਆਂ ਹਨ,ਜਿੰਨਾਂ ਦੀ ਜਾਂਚ ਚੱਲ ਰਹੀ ਹੈ


COMMERCIAL BREAK
SCROLL TO CONTINUE READING

ਕੁੱਝ ਦਿਨ ਪਹਿਲਾਂ ਪਿੰਡ ਬੱਸੀ ਜਲਾਲ,ਜ਼ਿਲ੍ਹਾਂ ਹੁਸ਼ਿਆਰਪੁਰ ਦੇ ਇੱਕ ਰਿਟਾਇਰ ਅੰਮ੍ਰਿਤਧਾਰੀ ਪ੍ਰਿੰਸੀਪਲ ਜਸਵੰਤ ਸਿੰਘ ਦੇ ਘਰੋਂ  ਜਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਧੱਕੇ ਨਾਲ ਚੁੱਕ ਕੇ ਲਿਜਾਉਣ ਦਾ ਸ੍ਰੀ ਅਕਾਲ ਤਖ਼ਤ ਨੇ ਗੰਭੀਰ ਨੋਟਿਸ ਲਿਆ,ਸਿੰਘ ਸਾਹਿਬਾਨ ਨੇ ਸੰਗਤਾਂ ਅਤੇ ਪ੍ਰਸ਼ਾਸਨ ਨੂੰ ਸੂਚਿਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਅਨੁਸਾਰ ਕਿਸੇ ਵੀ ਜਥੇਬੰਦੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਪ੍ਰਵਾਨਗੀ ਤੋਂ ਬਿਨਾਂ ਸ੍ਰੀ ਗੁਰੂ  ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜ਼ਬਰਦਸਤੀ ਲਿਜਾਉਣ ਦੀ ਇਜਾਜ਼ਤ ਨਹੀਂ ਹੈ,ਜੇਕਰ ਕਿਸੇ ਗੁਰੂ ਸਾਹਿਬ ਜੀ ਦੇ ਅਦਬ ਸਤਿਕਾਰ ਵਿੱਚ ਘਾਟ ਹੈ ਤਾਂ ਸੰਗਤ ਨੂੰ ਉਸ ਸਬੰਧੀ ਪਿਆਰ ਨਾਲ ਗੁਰਮਤ ਦੀ ਰੌਸ਼ਨੀ ਵਿੱਚ ਸਮਝਾਇਆ ਜਾਵੇ