ਸੁੱਚਾ ਸਿੰਘ ਲੰਗਾਹ ਦੀ ਮੁਆਫ਼ੀ ਅਪੀਲ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਦਾ ਇਹ ਵੱਡਾ ਫ਼ੈਸਲਾ
Advertisement

ਸੁੱਚਾ ਸਿੰਘ ਲੰਗਾਹ ਦੀ ਮੁਆਫ਼ੀ ਅਪੀਲ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਦਾ ਇਹ ਵੱਡਾ ਫ਼ੈਸਲਾ

 ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਅੱਗੇ ਮੁਆਫ਼ੀ ਦੀ ਅਪੀਲ ਕੀਤੀ ਸੀ 

 ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਅੱਗੇ ਮੁਆਫ਼ੀ ਦੀ ਅਪੀਲ ਕੀਤੀ ਸੀ

ਅੰਮ੍ਰਿਤਸਰ/ਪਰਮਵੀਰ ਰਿਸ਼ੀ :  ਸ੍ਰੀ ਅਕਾਲ ਤਖ਼ਤ ਦੀ ਮੁਆਫ਼ੀ ਅਪੀਲ ਤੇ ਸ੍ਰੀ ਅਕਾਲ ਤਖ਼ਤ ਦੇ ਪੰਜ ਸਿੰਘ ਜਥੇਦਾਰਾਂ ਦੀ ਮੀਟਿੰਗ ਵਿੱਚ ਵਿਚਾਰ ਹੋਇਆ ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੇ ਸਾਫ਼ ਕਰ ਦਿੱਤਾ ਹੈ ਕਿ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਕੋਈ ਮੁਆਫ਼ੀ ਨਹੀਂ ਦਿੱਤੀ ਜਾਵੇਗੀ ਨਾਲ ਸਿੱਖ ਸੰਗਤਾਂ ਨੂੰ ਇਹ ਵੀ ਹਿਦਾਇਤਾਂ ਦਿੱਤੀਆਂ ਗਈਆਂ ਨੇ ਕਿ ਲੰਗਾਹ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਨਾ ਰੱਖਣ 

3 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਨਜ਼ੂਰੀ ਤੋਂ ਬਿਨਾਂ ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ੀ ਲਈ ਤਨਖ਼ਾਹ ਦੇਣ ਵਾਲੀ  ਗੁਰਦਾਸਪੁਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਿੰਘਾਂ ਖ਼ਿਲਾਫ਼ SGPC ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਐਕਸ਼ਨ ਲਿਆ ਸੀ,  ਗੁਰਦਾਸਪੁਰ ਦੇ  ਧਾਰੀਵਾਲ ਨਜ਼ਦੀਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜੀ ਗੁਰਦਾਸ ਨੰਗਲ ਦੇ ਤਿੰਨ ਮੁਲਾਜ਼ਮ ਮੁਅੱਤਲ ਕਰ ਦਿੱਤਾ ਗਿਆ ਸੀ 

ਲੰਗਾਹ ਨੂੰ ਪੰਥ ਤੋਂ ਕਿਉਂ ਛੇਕਿਆ ਸੀ  ?

2017 ਵਿੱਚ ਗੁਰਦਾਸਪੁਰ ਜ਼ਿਮਨੀ ਚੋਣ ਵੇਲੇ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ ਦੀ ਇੱਕ SEX CD VIRUL ਹੋਈ ਸੀ, ਜਿਸ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਨੂੰ ਪੁਲਿਸ ਨੇ CD ਵਿੱਚ ਮੌਜੂਦ ਮਹਿਲਾ ਦੀ ਸ਼ਿਕਾਇਤ 'ਤੇ ਗਿਰਫ਼ਤਾਰ ਕਰ ਲਿਆ ਗਿਆ ਸੀ, ਲੰਗਾਹ ਦੇ ਖ਼ਿਲਾਫ ਨਾ ਸਿਰਫ਼ ਕਾਨੂੰਨੀ ਕਾਰਵਾਈ ਹੋਈ ਸੀ ਬਲਕਿ ਤਤਕਾਲੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਲੰਗਾਹ ਨੂੰ ਪੰਥ ਤੋਂ ਛੇਕਣ ਦਾ ਫ਼ੈਸਲਾ ਸੁਣਾਇਆ ਸੀ, ਜਥੇਦਾਰ ਸਾਹਿਬਾਨ ਨੇ ਸੰਗਤਾਂ ਨੂੰ ਅਪੀਲ ਕੀਤੀ ਸੀ ਕੀ ਲੰਗਾਹ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਨਾ ਰੱਖਣ, ਜਥੇਦਾਰ ਸ੍ਰੀ ਅਕਾਲ ਤਖ਼ਤ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਵੀ ਲੰਗਾਹ ਨੂੰ ਪਾਰਟੀ ਤੋਂ ਕੱਢ ਦਿੱਤਾ ਸੀ 

ਲੰਗਾਹ ਦਾ ਸਿਆਸੀ ਸਫ਼ਰ 

ਸੁੱਚਾ ਸਿੰਘ ਲੰਗਾਹ 1980 ਵਿੱਚ ਅਕਾਲੀ ਦਲ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਪ੍ਰਧਾਨ ਬਣੇ ਸਨ,ਇਹ ਉਹ ਵੇਲਾ ਸੀ ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਚਰਨ ਸਿੰਘ ਟੋਹੜਾ ਮੱਧ ਪ੍ਰਦੇਸ਼ ਜੇਲ੍ਹ ਵਿੱਚ ਬੰਦ ਸਨ, ਉਸ ਵੇਲੇ ਉਜਾਗਰ ਸਿੰਘ ਸੇਖਵਾਂ ਅਕਾਲੀ ਦਲ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪ੍ਰਧਾਨ ਸਨ, ਇਸ ਲਈ ਲੰਗਾਹ ਦਾ ਪਾਰਟੀ ਵਿੱਚ ਰੁਤਬਾ ਛੇਤੀ ਹੀ ਵੱਧ ਗਿਆ,2002 ਵਿੱਚ ਲੰਗਾਹ 'ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ,1997 ਤੋਂ 2002 ਤੱਕ ਮੰਤਰੀ ਰਹਿੰਦੇ ਹੋਏ ਲੰਗਾਹ 'ਤੇ 13 ਕਰੋੜ ਦੀ ਜਾਇਦਾਦ ਇਕੱਠੀ ਕਰਨ ਦਾ ਇਲਜ਼ਾਮ ਸੀ,2015 ਵਿੱਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਲੰਗਾਹ ਨੂੰ ਦੋਸ਼ੀ ਕਰਾਰ ਦਿੱਤਾ ਅਤੇ ਤਿੰਨ ਸਾਲ ਦੀ ਸਜ਼ਾ ਸੁਣਾਈ ਅਤੇ ਇੱਕ ਕਰੋੜ ਦਾ ਜੁਰਮਾਨਾ ਵੀ ਲਾਇਆ, ਹਾਲਾਂਕਿ ਸੁਪਰੀਮ ਕੋਰਟ ਨੇ 2017 ਦੀ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਹੇਠਲੀ ਅਦਾਲਤ ਦੇ ਫ਼ੈਸਲੇ 'ਤੇ ਰੋਕ ਲੱਗਾ ਦਿੱਤਾ ਜਿਸ ਤੋਂ ਬਾਅਦ ਲੰਗਾਹ ਦਾ ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਦਾ ਰਾਹ ਪੱਧਰਾ ਹੋ ਗਿਆ,ਲੰਗਾਹ ਕਾਂਗਰਸ ਦੇ ਮੌਜੂਦਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਥੋੜੇ ਵੋਟਾਂ ਦੇ ਫ਼ਰਕ ਨਾਲ ਹਾਰ ਗਏ, 2012 ਤੋਂ ਬਾਅਦ ਲੰਗਾਹ ਦੀ ਇਹ ਦੂਜੀ ਲਗਾਤਾਰ ਹਾਰ ਸੀ 

 

 

 

Trending news