Amarnath Yatra 2023: ਸ੍ਰੀ ਅਮਰਨਾਥ ਸ਼ਰਾਈਨ ਬੋਰਡ ਨੇ 1 ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਲਈ ਆਨਲਾਈਨ ਹੈਲੀਕਾਪਟਰ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਰਾਜ ਵਿੱਚ 62 ਦਿਨਾਂ ਤੱਕ ਚੱਲਣ ਵਾਲੀ ਇਹ ਸਾਲਾਨਾ ਤੀਰਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋ ਕੇ 30 ਅਗਸਤ (ਰਕਸ਼ਾਬੰਧਨ) ਨੂੰ ਸਮਾਪਤ ਹੁੰਦੀ ਹੈ। 


COMMERCIAL BREAK
SCROLL TO CONTINUE READING

ਅਧਿਕਾਰਤ ਸੂਤਰਾਂ ਅਨੁਸਾਰ ਸ਼੍ਰੀਨਗਰ, ਬਾਲਟਾਲ ਅਤੇ ਪਹਿਲਗਾਮ ਮਾਰਗਾਂ ਤੋਂ ਉਪਲਬਧ ਹੋਣ ਵਾਲੀ ਸੇਵਾ ਲਈ ਹੈਲੀਕਾਪਟਰਾਂ ਦੀ ਆਨਲਾਈਨ ਬੁਕਿੰਗ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਵੀ ਯਾਤਰਾ ਦਾ ਕਿਰਾਇਆ ਨਹੀਂ ਵਧਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 2.5 ਲੱਖ ਤੋਂ ਵੱਧ ਲੋਕ ਯਾਤਰਾ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।


ਇਹ ਵੀ ਪੜ੍ਹੋ: Delhi Firing News: ਦੋ ਗੁੱਟਾਂ ਵਿੱਚ ਹੋਈ ਲੜਾਈ; ਸ਼ਰੇਆਮ ਚੱਲੀਆਂ ਗੋਲੀਆਂ, ਦੋ ਔਰਤਾਂ ਦੀ ਮੌਤ

ਇਸ ਤੋਂ ਇਲਾਵਾ ਜਿਨ੍ਹਾਂ ਕੋਲ ਸਮਾਂ ਘੱਟ ਹੈ ਉਹ ਵੀ ਇਸ ਦਾ ਫਾਇਦਾ ਉਠਾ ਸਕਦੇ ਹਨ। ਹਾਲਾਂਕਿ ਇਸ ਵਾਰ ਆਨਲਾਈਨ ਹੈਲੀਕਾਪਟਰ ਬੁਕਿੰਗ ਸੇਵਾ ਦੇਰੀ ਨਾਲ ਸ਼ੁਰੂ ਹੋ ਰਹੀ ਹੈ।  ਇਸ ਵਾਰ ਰਾਹਤ ਦੀ ਗੱਲ ਇਹ ਹੈ ਕਿ ਅਮਰਨਾਥ ਸ਼ਰਾਈਨ ਬੋਰਡ ਨੇ ਹੈਲੀਕਾਪਟਰ ਦੀਆਂ ਟਿਕਟਾਂ ਦੇ ਰੇਟ ਨਹੀਂ ਵਧਾਏ ਹਨ, ਟਿਕਟਾਂ ਪਿਛਲੇ ਸਾਲ ਦੇ ਪਾਸਾਂ 'ਤੇ ਹੀ ਮਿਲਣਗੀਆਂ। ਬੋਰਡ ਨਾਲ ਜੁੜੇ ਸੂਤਰਾਂ ਅਨੁਸਾਰ ਹੁਣ ਤੱਕ ਢਾਈ ਲੱਖ ਤੋਂ ਵੱਧ ਸ਼ਰਧਾਲੂ ਐਡਵਾਂਸ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਹੈਲੀਕਾਪਟਰ ਦੀ ਬੁਕਿੰਗ ਮਾਨਤਾ ਪ੍ਰਾਪਤ ਏਜੰਟਾਂ ਅਤੇ ਅਮਰਨਾਥ ਸ਼ਰਾਈਨ ਬੋਰਡ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Happy Father's Day 2023 Wishes: 'ਮੇਰੀ ਤਾਕਤ, ਮੇਰੀ ਹਿੰਮਤ, ਮੇਰੀ ਪਛਾਣ ਮੇਰੇ ਪਿਤਾ', ਇਨ੍ਹਾਂ ਖਾਸ ਸੰਦੇਸ਼ਾਂ ਨਾਲ ਪਿਤਾ ਦਿਵਸ ਦੀਆਂ ਭੇਜੋ ਸ਼ੁਭਕਾਮਨਾਵਾਂ