ਅੰਮ੍ਰਿਤਸਰ/ਅਨਮੋਲ ਗੁਲਾਟੀ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਗੁਰੂ ਨਾਨਕ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ 'ਤੇ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਾਮਿਲ ਹੋਏ, ਨਗਰ ਕੀਰਤਨ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਵਲੋਂ ਸਜਾਇਆ ਗਿਆ
ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ ਨਗਰ ਕੀਰਤਨ ਸ਼੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਅਤੇ ਅਮ੍ਰਿਤਸਰ ਸ਼ਹਿਰ ਤੋਂ ਹੁੰਦੇ ਹੋਏ ਮੁੜ ਤੋਂ ਸ੍ਰੀ ਅਕਾਲ ਤਖ਼ਤ ਜਾ ਕੇ ਸਮਾਪਤ ਹੋਇਆ
ਨਗਰ ਕੀਰਤਨ ਵਿੱਚ ਵੱਖ-ਵੱਖ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਦਾ ਸਰਵਨ ਕੀਤਾ ਗਿਆ,ਇਸ ਦੌਰਾਨ ਨਗਰ ਕੀਰਤਨ ਵਿੱਚ ਸਕੂਲੀ ਬੱਚੇ ਵੀ ਸ਼ਾਮਲ ਹੋਏ, ਸੰਗਤਾਂ ਵੱਲੋਂ ਥਾਂ-ਥਾਂ 'ਤੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ, ਵੱਖ-ਵੱਖ ਗਤਕਾ ਪਾਰਟੀਆਂ ਵੱਲੋਂ ਖ਼ਾਲਸਾ ਮਾਰਸ਼ਲ ਆਰਟ ਗੱਤਕੇ ਦੇ ਜ਼ੋਹਰ ਵਿਖਾਏ ਗਏ
30 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵੀ ਜੀ ਦਾ 551 ਵਾਂ ਪ੍ਰਕਾਸ਼ ਦਿਹਾੜੇ ਹੈ,ਇਸ ਮੌਕੇ SGPC ਵੱਲੋਂ ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਜਥਾ ਭੇਜਿਆ ਗਿਆ ਹੈ,ਭਾਰਤ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਈ 27 ਨਵੰਬਰ ਤੋਂ ਲੈਕੇ 1 ਦਸੰਬਰ ਦੇ ਵਿੱਚ ਸਪੈਸ਼ਲ ਜਥਾ ਭੇਜਣ ਦਾ ਫ਼ੈਸਲਾ ਲਿਆ ਗਿਆ ਸੀ