ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਖੇਤੀ ਕਾਨੂੰਨ 'ਤੇ ਸਰਕਾਰ ਅਤੇ ਕਿਸਾਨਾਂ ਨੂੰ ਦਿੱਤੀ ਅਹਿਮ 'ਤੇ ਵੱਡੀ ਸਲਾਹ

 ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਲਾਲ ਕਿੱਲੇ 'ਤੇ ਲਗਾਏ ਗਏ ਝੰਡੇ ਨੂੰ ਖਾਲਿਸਤਾਨੀ ਕਹਿਣਾ ਗੱਲਤ ਹੈ 

 ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਖੇਤੀ ਕਾਨੂੰਨ 'ਤੇ ਸਰਕਾਰ ਅਤੇ ਕਿਸਾਨਾਂ ਨੂੰ ਦਿੱਤੀ ਅਹਿਮ 'ਤੇ ਵੱਡੀ ਸਲਾਹ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਲਾਲ ਕਿੱਲੇ 'ਤੇ ਲਗਾਏ ਗਏ ਝੰਡੇ ਨੂੰ ਖਾਲਿਸਤਾਨੀ ਕਹਿਣਾ ਗੱਲਤ ਹੈ

ਤਪਿਨ ਮਲਹੋਤਰਾ/ ਅੰਮ੍ਰਿਤਸਰ :  26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਹੋਏ ਹੰਗਾਮੇ ਤੋਂ ਬਾਅਦ ਜਿਸ ਤਰ੍ਹਾਂ ਤਣਾਅ ਦਾ ਮਾਹੌਲ ਬਣ ਗਿਆ ਕਿਸਾਨ ਅਤੇ ਸਰਕਾਰ ਦੇ ਵਿਚਾਲੇ ਗੱਲਬਾਤ ਪੂਰੀ ਤਰ੍ਹਾਂ ਨਾਲ ਟੁੱਟ ਗਈ ਹੈ ਅਜਿਹੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ,ਜਥੇਦਾਰ ਵੱਲੋਂ ਕਿਸਾਨਾਂ ਅਤੇ ਸਰਕਾਰ ਨੂੰ ਵੱਡੀ ਤੇ ਅਹਿਮ ਸਲਾਹ ਦਿੱਤੀ ਗਈ ਹੈ

ਜਥੇਦਾਰ ਸ੍ਰੀ ਅਕਾਲ ਤਖ਼ਤ ਹਰਪ੍ਰੀਤ ਸਿੰਘ ਦੀ ਸਲਾਹ 

ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨ ਅਤੇ ਸਰਕਾਰ ਦੋਵਾਂ ਨੂੰ ਸਲਾਹ ਦਿੱਤੀ ਹੈ ਦੋਵੇਂ ਮੁੜ ਤੋਂ ਗੱਲਬਾਤ ਸ਼ੁਰੂ ਕਰਨ ਅਤੇ ਇੱਕ-ਇੱਕ ਕਦਮ ਆਪਣੇ ਸਟੈਂਡ ਤੋਂ ਪਿੱਛੇ ਹਟਣ ਤਾਂ ਹੀ ਮਸਲੇ ਦਾ ਹੱਲ ਹੋ ਸਕਦਾ ਹੈ,ਸਿਰਫ਼ ਇੰਨਾਂ ਹੀ ਨਹੀਂ ਜਥੇਦਾਰ ਵੱਲੋਂ ਗੱਲਬਾਤ ਦੇ ਜ਼ਰੀਏ ਮਸਲੇ ਦਾ ਹੱਲ ਕੱਢਣ 'ਤੇ ਜ਼ੋਰ ਦਿੱਤਾ ਹੈ,ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 26 ਜਨਵਰੀ ਦੀ ਘਟਨਾ ਦੀ ਨਿੰਦਾ ਕਰਦੇ ਹੋਏ ਸਾਫ਼ ਕੀਤਾ ਸੀ ਜਿਹੜਾ ਝੰਡਾ ਲਹਿਰਾਇਆ ਗਿਆ ਸੀ ਉਹ ਖ਼ਾਲਿਸਤਾਨ ਦਾ ਨਹੀਂ ਬਲਕਿ ਨਿਸ਼ਾਨ ਸਾਹਿਬ ਸੀ