Baba Amarnath Yatra News: ਇਸ ਵਾਰ ਸ੍ਰੀ ਬਾਬਾ ਅਮਰਨਾਥ ਯਾਤਰਾ 29 ਜੂਨ ਤੋਂ ਸ਼ੁਰੂ ਹੋਵੇਗੀ।  ਇਸ ਸਾਲ ਦੀ ਸ਼੍ਰੀ ਬਾਬਾ ਅਮਰਨਾਥ ਯਾਤਰਾ ਲਈ ਐਡਵਾਂਸ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਬਾਬਾ ਅਮਰਨਾਥ ਯਾਤਰਾ 29 ਜੂਨ ਤੋਂ ਸ਼ੁਰੂ ਹੋ ਰਹੀ ਹੈ ਅਤੇ ਰੱਖੜੀ  ਵਾਲੇ ਦਿਨ 19 ਅਗਸਤ ਨੂੰ ਸਮਾਪਤ ਹੋਵੇਗੀ। ਸ਼ਰਧਾਲੂਆਂ ਵਿੱਚ ਬਾਬਾ ਅਮਰਨਾਥ ਯਾਤਰਾ ਨੂੰ ਲੈ ਕੇ ਹਰ ਵਾਰੀ ਭਾਰੀ ਉਤਸ਼ਾਹ ਪਾਇਆ ਜਾਂਦਾ ਹੈ।


ਬੈਂਕ ਬ੍ਰਾਂਚਾਂ ਦੀ ਸੂਚੀ ਜਲਦੀ ਹੀ ਜਾਰੀ ਕੀਤੀ ਜਾਵੇਗੀ


COMMERCIAL BREAK
SCROLL TO CONTINUE READING

ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਜਲਦੀ ਹੀ ਅਗਾਊਂ ਰਜਿਸਟ੍ਰੇਸ਼ਨ ਲਈ ਅਧਿਕਾਰਤ ਬੈਂਕਾਂ ਦੀਆਂ ਸ਼ਾਖਾਵਾਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰੇਗਾ। ਕਿਉਂਕਿ ਰਜਿਸਟ੍ਰੇਸ਼ਨ ਲਈ ਸਿਹਤ ਸਰਟੀਫਿਕੇਟ ਜ਼ਰੂਰੀ ਹੈ। ਇਸ ਲਈ ਦੇਸ਼ ਭਰ ਦੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਿਹਤ ਸਰਟੀਫਿਕੇਟ ਤਿਆਰ ਕਰਨ ਵਾਲੇ ਹਸਪਤਾਲਾਂ ਤੇ ਡਾਕਟਰਾਂ ਦੀਆਂ ਟੀਮਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ।


ਜੁਲਾਈ ਵਿੱਚ ਪਵਿੱਤਰ ਗੁਫਾ ਤੋਂ ਆਰਤੀ ਦਾ ਸਿੱਧਾ ਪ੍ਰਸਾਰਣ ਸੰਭਵ


ਆਮ ਤੌਰ 'ਤੇ ਪੰਜਾਬ ਨੈਸ਼ਨਲ ਬੈਂਕ, ਯੈੱਸ ਬੈਂਕ ਤੇ ਜੰਮੂ-ਕਸ਼ਮੀਰ ਬੈਂਕਾਂ ਦੀਆਂ ਲਗਭਗ ਪੰਜ ਸੌ ਸ਼ਾਖਾਵਾਂ ਤੋਂ ਰਜਿਸਟ੍ਰੇਸ਼ਨ ਦੀ ਵਿਵਸਥਾ ਹੈ। ਬੋਰਡ ਜਲਦ ਹੀ ਗਰੁੱਪ ਰਜਿਸਟ੍ਰੇਸ਼ਨ ਲਈ ਦਿਸ਼ਾ-ਨਿਰਦੇਸ਼ ਜਾਰੀ ਕਰੇਗਾ। ਇਸ ਤੋਂ ਇਲਾਵਾ ਆਨਲਾਈਨ ਰਜਿਸਟ੍ਰੇਸ਼ਨ ਵੀ ਖੋਲ੍ਹੀ ਜਾਵੇਗੀ। ਇਸ ਸਾਲ ਵੀ ਬਾਬਾ ਅਮਰਨਾਥ ਦੀ ਪਵਿੱਤਰ ਗੁਫਾ ਤੋਂ ਆਰਤੀ ਦਾ ਸਿੱਧਾ ਪ੍ਰਸਾਰਣ ਜੁਲਾਈ ਮਹੀਨੇ ਵਿੱਚ ਹੋਵੇਗਾ।


ਸ਼੍ਰੀ ਅਮਰਨਾਥ ਯਾਤਰਾ ਦੌਰਾਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਲਈ ਟੈਂਡਰ ਪ੍ਰਕਿਰਿਆ ਵੀ ਸ਼ੁਰੂ ਕਰਨਗੇ। ਇਸ ਵਿੱਚ ਟੈਂਟ, ਦੁਕਾਨਾਂ, ਟੱਟੂ, ਪਾਲਕੀ, ਪਿੱਟੂ ਆਦਿ ਲਗਾਉਣ ਦੀਆਂ ਸੇਵਾਵਾਂ ਸ਼ਾਮਲ ਹੋਣਗੀਆਂ। ਸ਼੍ਰੀ ਬਾਬਾ ਅਮਰਨਾਥ ਯਾਤਰਾ (ਅਮਰਨਾਥ ਔਨਲਾਈਨ ਬੁਕਿੰਗ) ਦੇ ਸ਼ਰਧਾਲੂਆਂ ਲਈ ਹੈਲੀਕਾਪਟਰ ਸੇਵਾ ਦੀ ਆਨਲਾਈਨ ਬੁਕਿੰਗ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।


ਚਾਂਦੀ ਦੇ ਸਿੱਕਿਆਂ, ਪੂਜਾ ਹਵਨ ਅਤੇ ਸ਼੍ਰੀ ਬਾਬਾ ਅਮਰਨਾਥ ਦੀ ਪਵਿੱਤਰ ਗੁਫਾ ਦੇ ਪ੍ਰਸ਼ਾਦ ਦੀ ਆਨਲਾਈਨ ਸਹੂਲਤ ਵੀ ਉਪਲਬਧ ਕਰਵਾਈ ਜਾਵੇਗੀ। ਦੂਜੇ ਪਾਸੇ ਲੰਗਰ ਦਾ ਪ੍ਰਬੰਧ ਕਰਨ ਵਾਲੀਆਂ ਜਥੇਬੰਦੀਆਂ ਨੇ ਯਾਤਰਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਬੋਰਡ ਨੇ ਲੰਗਰ ਸੰਸਥਾਵਾਂ ਨੂੰ ਸੱਦਾ ਪੱਤਰ ਭੇਜੇ ਹਨ। ਪਿਛਲੀ ਵਾਰ ਲੰਗਰ ਲਗਾਉਣ ਵਾਲੀਆਂ ਬਹੁਤੀਆਂ ਸੰਸਥਾਵਾਂ ਨੂੰ ਇਹ ਪੱਤਰ ਭੇਜੇ ਗਏ ਹਨ। ਦਸ ਲੰਗਰ ਸੰਸਥਾਵਾਂ ਨੂੰ ਇਹ ਪੱਤਰ ਨਹੀਂ ਮਿਲੇ ਹਨ।


ਸ਼੍ਰੀ ਅਮਰਨਾਥ ਜੀ ਬਰਫਾਨੀ ਲੰਗਰ ਸੰਗਠਨ ਨੇ ਇਹ ਮਾਮਲਾ ਬੋਰਡ ਦੇ ਸਾਹਮਣੇ ਉਠਾਇਆ ਹੈ। ਨਾਲ ਹੀ ਪ੍ਰਤੀ ਲੰਗਰ ਸੇਵਾਦਾਰਾਂ ਦੀ ਗਿਣਤੀ 65 ਤੋਂ ਵਧਾ ਕੇ 100 ਕਰਨ ਤੇ ਪੁਲਿਸ ਜਾਂਚ ਨੂੰ ਸਰਲ ਬਣਾਉਣ ਦੀ ਮੰਗ ਕੀਤੀ ਗਈ ਹੈ। ਦੂਜੇ ਪਾਸੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਅਮਰਨਾਥ ਯਾਤਰਾ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Salman Khan Firing News: ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਮੌਕੇ 'ਤੇ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ