Shaheedi Jor Mel: ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ
Shaheedi Jor Mel: ਰਾਜਪਾਲ ਪੁਰੋਹਿਤ ਨੇ ਕਿਹਾ ਕਿ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ।
Shaheedi Jor Mel:(JAGMEET SINGH): ਸਾਹਿਬ-ਏ-ਕਮਾਲ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਆਯੋਜਿਤ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ।
ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ੳਮੁਰ ਵਿੱਚ ਜਿਸ ਬਹਾਦਰੀ ਨਾਲ ਜਾਲਮ ਮੁਗਲ ਹਕੁਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜਤਾ ਨਾਲ ਧਰਮ ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ।
ਇਹ ਵੀ ਪੜ੍ਹੋ: Shaheedi Sabha News: ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਦੌਰਾਨ ਨਗਰ ਕੀਰਤਨ ਆਰੰਭ, ਦੇਖੋ ਵੀਡੀਓ
ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਕਾਰਨ ਉਨ੍ਹਾਂ ਦਾ ਨਾਮ ਇਤਿਹਾਸ ਦੇ ਪੰਨ੍ਹਿਆਂ ਤੇ ਸੁਨਿਹਰੀ ਅੱਖਰਾਂ ਨਾਲ ਲਿਖਿਆ ਜਾਵੇਗਾ ਅਤੇ ਇਸ ਮਹਾਨ ਸ਼ਹਾਦਤ ਨੂੰ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ।
ਦੱਸ ਦਈਏ ਕਿ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਿਹ ਸਿੰਘ ਤੇ ਬਾਬਾ ਜ਼ੋਰਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦਾ ਅੱਜ ਤੀਜਾ ਤੇ ਆਖਰੀ ਦਿਨ ਸੀ। 26 ਦਸੰਬਰ ਨੂੰ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦਾ ਅੱਜ ਭੋਗ ਪਾਇਆ ਗਿਆ, ਜਿਸ ਮਗਰੋਂ ਗੁਰਦੁਆਰਾ ਫਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਜਯੋਤੀ ਸਰੂਪ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਸ਼ਹੀਦੀ ਸਭਾ ਦੌਰਾਨ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਧਾਰਮਿਕ, ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹਾਜ਼ਰੀ ਲੁਆਈ।
ਇਹ ਵੀ ਪੜ੍ਹੋ: SYL News: SYL 'ਤੇ ਬੇਸਿੱਟਾ ਰਹੀ ਪੰਜਾਬ ਤੇ ਹਰਿਆਣਾ ਦੀ ਤੀਜੀ ਮੀਟਿੰਗ, CM ਮਾਨ ਬੋਲੇ; SC ਵਿੱਚ ਆਪਣਾ ਪੱਖ ਰੱਖਾਂਗੇ