Bathinda News: ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਮਾਮਲਾ `ਚ ਹਿੰਦੂ ਟਾਈਗਰ ਫੋਰਸ ਦਾ ਮੈਂਬਰ ਗ੍ਰਿਫ਼ਤਾਰ
Bathinda News: ਬਠਿੰਡਾ `ਚ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੰਮਤੀ ਦੀ ਤਰਫੋਂ ਬਠਿੰਡਾ ਦੇ ਮਨਿੰਦਰ ਸਿੰਘ ਮਨੀ ਖਿਲਾਫ ਐੱਸਐੱਸਪੀ ਬਠਿੰਡਾ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।
Bathinda News: ਬਠਿੰਡਾ ਪੁਲਿਸ ਨੇ ਇੱਕ ਵਿਅਕਤੀ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਵਿਅਕਤੀ ਖਿਲਾਫ ਬਠਿੰਡਾ 'ਚ ਪੈਂਦੇ ਥਾਣਾ ਕੈਨਾਲ ਪੁਲਿਸ ਨੇ ਕੇਸ ਦਰਜ ਕੀਤਾ ਗਿਆ ਸੀ। ਇਸ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਮਾਤਾ ਸਾਹਿਬ ਕੌਰ ਮਾਤਾ ਗੁਜਰੀ ਅਤੇ ਬਾਬਾ ਦੀਪ ਸਿੰਘ ਦੀਆਂ ਕੁਝ ਤਸਵੀਰਾਂ ਐਡਿਟ ਕਰਕੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਸਨ। ਸੋਸ਼ਲ ਮੀਡੀਆ ਤੇ ਇਨ੍ਹਾਂ ਤਸਵੀਰਾਂ ਅਤੇ ਗਲਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਪੁਸਿਲ ਨੇ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਬਠਿੰਡਾ 'ਚ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੰਮਤੀ ਦੀ ਤਰਫੋਂ ਬਠਿੰਡਾ ਦੇ ਮਨਿੰਦਰ ਸਿੰਘ ਮਨੀ ਖਿਲਾਫ ਐੱਸਐੱਸਪੀ ਬਠਿੰਡਾ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਿਸ ਵਿੱਚ ਸ਼ਿਕਾਇਤਕਰਤਾ ਵੱਲੋਂ 30 ਅਗਸਤ ਨੂੰ ਐਸ.ਐਸ.ਪੀ ਸਾਹਬ ਨੂੰ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਉਕਤ ਵਿਅਕਤੀ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਮਾਤਾ ਸਾਹਿਬ ਕੌਰ, ਮਾਤਾ ਗੁਜਰੀ ਜੀ ਅਤੇ ਬਾਬਾ ਦੀਪ ਸਿੰਘ ਜੀ ਦੀਆਂ ਤਸਵੀਰਾਂ ਐਡਿਟ ਕੀਤੀਆਂ ਸਨ। ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਅਤੇ ਇਹ ਸਾਰੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕਤਰ ਦਿੱਤੀਆਂ ਸਨ, ਜਿਸ ਕਾਰਨ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਠਿੰਡਾ ਦੇ ਥਾਣਾ ਕੈਨਾਲ ਵਿਖੇ ਮਨਿੰਦਰ ਸਿੰਘ ਮਨੀ ਜੋ ਕਿ ਆਪਣੇ ਆਪ ਨੂੰ ਪੱਤਰਕਾਰ ਅਤੇ ਹਿੰਦੂ ਟਾਈਗਰ ਫੋਰਸ ਦਾ ਮੈਂਬਰ ਦੱਸਦਾ ਹੈ। ਜਿਸਦੇ ਖਿਲਾਫ ਪੁਲਿਸ ਨੇ 299 ਬੀ.ਐਨ.ਐਸ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਪਹਿਲਾਂ ਵੀ ਕੇਸ ਦਰਜ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਫਿਲਹਾਲ ਇਕ ਦਿਨ ਦੇ ਰਿਮਾਂਡ 'ਤੇ ਹੈ। ਪੁਲਿਸ ਇਸ ਮਾਮਲੇ ਦੀ ਵੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਕਿਸ ਦੇ ਕਹਿਣ 'ਤੇ ਸੋਸ਼ਲ ਮੀਡੀਆ 'ਤੇ ਅਜਿਹੀਆਂ ਪੋਸਟਾਂ ਪਾ ਰਿਹਾ ਸੀ।