ਐਫ.ਸੀ.ਆਰ.ਐਕਟ ਨੂੰ ਦਿੱਤੀ ਪ੍ਰਵਾਨਗੀ ਸਬੰਧੀ ਭਾਈ ਲੌਂਗੋਵਾਲ ਵੱਲੋਂ ਭਾਰਤ ਸਰਕਾਰ ਦਾ ਧੰਨਵਾਦ
Advertisement

ਐਫ.ਸੀ.ਆਰ.ਐਕਟ ਨੂੰ ਦਿੱਤੀ ਪ੍ਰਵਾਨਗੀ ਸਬੰਧੀ ਭਾਈ ਲੌਂਗੋਵਾਲ ਵੱਲੋਂ ਭਾਰਤ ਸਰਕਾਰ ਦਾ ਧੰਨਵਾਦ

1984 ਤੋਂ ਬਾਅਦ ਵਿਦੇਸ਼ਾਂ ਤੋਂ ਸਿੱਖ ਸੰਗਤਾਂ 'ਤੇ ਗੁਰੂ ਦੇ ਲੰਗਰ ਲਈ ਮਾਇਆ ਭੇਟ ਭੇਜਣ 'ਤੇ ਪਾਬੰਦੀ ਲੱਗੀ ਹੋਈ ਸੀ।

ਫਾਈਲ ਫੋਟੋ

ਪਰਮਵੀਰ ਰਿਸ਼ੀ/ ਸ੍ਰੀ ਅੰਮ੍ਰਿਤਸਰ ਸਾਹਿਬ: ਭਾਰਤ ਸਰਕਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ  ਐਫ.ਸੀ.ਆਰ.ਏ. ਐਕਟ ਨੂੰ ਦਿੱਤੀ ਪ੍ਰਵਾਨਗੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ। 1984 ਤੋਂ ਬਾਅਦ ਵਿਦੇਸ਼ਾਂ ਤੋਂ ਸਿੱਖ ਸੰਗਤਾਂ 'ਤੇ ਗੁਰੂ ਦੇ ਲੰਗਰ ਲਈ ਮਾਇਆ ਭੇਟ ਭੇਜਣ 'ਤੇ ਪਾਬੰਦੀ ਲੱਗੀ ਹੋਈ ਸੀ।

ਇਸ ਮੌਕੇ ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਆਗਿਆ ਮਿਲੀ ਹੈ। 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਹੈ ਕਿ ਵਿਦੇਸ਼ਾਂ ਦੀਆਂ ਸੰਗਤਾਂ ਆਪਣੀ ਸ਼ਰਧਾ ਭਾਵਨਾ ਅਨੁਸਾਰ ਆਪਣੀ ਕਿਰਤੀ ਕਮਾਈ 'ਚੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟਾ ਭੇਜ ਸਕਦੀਆਂ ਹਨ।  ਉਹਨਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਬੈਂਕ ਖਾਤਿਆਂ ਸਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ 'ਤੇ ਉਪਲਬਧ ਹੈ ਤਾਂ ਜੋ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਏ। 

Watch Live Tv-

Trending news