ਚੰਡੀਗੜ੍ਹ: ਇਸ ਵਾਰ ਸ਼ਹਿਰ ’ਚ ਤਿਉਹਾਰਾਂ ਦੇ ਸੀਜ਼ਨ (Festival season) ਦੌਰਾਨ ਬਜ਼ਾਰਾਂ ’ਚ ਖੂਬ ਰੌਣਕ ਦੀ ਉਮੀਦ ਕੀਤੀ ਜਾ ਸਕਦੀ ਹੈ।  ਦਰਅਸਲ ਕੋਰੋਨਾ ਮਹਾਂਮਾਰੀ ਤੋਂ ਬਾਅਦ ਚੰਡੀਗੜ੍ਹ ਵਾਸੀ ਪਹਿਲੀ ਵਾਰ ਬੰਦਿਸ਼ਾਂ ਤੋਂ ਬਿਨਾ ਦੀਵਾਲੀ ਮਨਾਉਣਗੇ। ਉੱਧਰ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਹਵਾ ਦੀ ਗੁਣਵਤਾ (Air Quality) ਨੂੰ ਦੇਖਦਿਆਂ ਗ੍ਰੀਨ ਪਟਾਕਿਆਂ ਦੀ ਇਜਾਜ਼ਤ ਦੇ ਦਿੱਤੀ ਗਈ ਹੈ। 


COMMERCIAL BREAK
SCROLL TO CONTINUE READING

 



ਪ੍ਰਦੂਸ਼ਣ ਕੰਟਰੋਲ ਬੋਰਡ ਦੀ ਪ੍ਰਵਾਨਗੀ ਤੋਂ ਬਾਅਦ ਹੋਇਆ ਫ਼ੈਸਲਾ
ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਬੋਰਡ (Pollution Control Board) ਦੇ ਇਸ ਫ਼ੈਸਲੇ ਤੋਂ ਬਾਅਦ ਯੂਟੀ ਪ੍ਰਸ਼ਾਸਨ (Chandigarh admn) ਨੇ ਐਲਾਨ ਕੀਤਾ ਕਿ ਦੀਵਾਲੀ ਦੀ ਰਾਤ 8 ਤੋਂ 10 ਵਜੇ ਤੱਕ, ਗੁਰਪੁਰਬ ਮੌਕੇ ਸਵੇਰੇ 4 ਵਜੇ ਤੋਂ 5 ਵਜੇ ਤੱਤ ਅਤੇ ਰਾਤ 9 ਤੋਂ 10 ਵਜੇ ਤੱਕ ਸ਼ਹਿਰ ਵਾਸੀਆਂ ਨੂੰ ਪਟਾਕੇ ਚਲਾਉਣ ਦੀ ਖੁੱਲ੍ਹ ਹੋਵੇਗੀ। 



ਸਿਰਫ਼ ਗਰੀਨ ਪਟਾਕੇ ਹੀ ਵੇਚ ਸਕਣਗੇ ਦੁਕਾਨਦਾਰ
ਪ੍ਰਸਾਸ਼ਨ (UT admn) ਦੁਆਰਾ ਸਿਰਫ਼ ਗਰੀਨ ਪਟਾਕੇ (Green Crackers) ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ ਦੁਕਾਨਦਾਰਾਂ ਦੁਆਰਾ ਸਿਰਫ਼ ਗ੍ਰੀਨ ਪਟਾਕੇ ਹੀ ਵੇਚੇ ਜਾਣਗੇ। 


 



ਗਵਰਨਰ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਦੀ ਇਸ ਮੁੱਦੇ ’ਤੇ ਬੈਠਕ 
ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਇਹ ਫ਼ੈਸਲਾ ਲਿਆ। ਬੈਠਕ ’ਚ ਰਾਜਪਾਲ ਨੂੰ ਜਾਣੂ ਕਰਵਾਇਆ ਗਿਆ ਕਿ ਸਾਲ 2020 ਅਤੇ 2021 ’ਚ ਦੀਵਾਲੀ ਮੌਕੇ ਸ਼ਹਿਰ ਦੀ ਹਵਾ ਦੀ ਗੁਣਵੱਤਾ ਸੰਤੋਸ਼ਜਨਕ ਰਹੀ। 
ਪ੍ਰਸ਼ਾਸਨ ਦੇ ਇਸ ਫ਼ੈਸਲੇ ਦਾ ਚੰਡੀਗੜ੍ਹ ਕਰੈਕਰਜ਼ ਡੀਲਰਜ਼ ਐਸੋਸੀਏਸ਼ਨ (Chandigarh Crackers Dealers Association) ਦੇ ਪ੍ਰਧਾਨ ਦਵਿੰਦਰ ਗੁਪਤਾ ਨੇ ਸਵਾਗਤ ਕੀਤਾ ਹੈ। ਇਸਦੇ ਨਾਲ ਹੀ ਪ੍ਰਸਾਸ਼ਨ ਅੱਗੇ ਐਸੋਸੀਏਸ਼ਨ ਨੇ ਗ੍ਰੀਨ ਪਟਾਕੇ ਵੇਚਣ ਦੀ ਮਨਜ਼ੂਰੀ ਮੰਗੀ ਸੀ, ਜਿਸਨੂੰ ਪ੍ਰਵਾਨ ਕਰ ਲਿਆ ਗਿਆ ਹੈ।