ਚੰਡੀਗੜ੍ਹ: ਛੋਟੇ ਸਾਹਿਬਜ਼ਾਦਿਆਂ ਦੇ ਦਸੰਬਰ ਮਹੀਨੇ ’ਚ ਹੋਣ ਵਾਲੇ ਸ਼ਹੀਦੀ ਜੋੜ ਮੇਲ ਨੂੰ ਮੁੱਖ ਰੱਖਦਿਆਂ ਮਾਨ ਸਰਕਾਰ ਵਲੋਂ ਅਹਿਮ ਫ਼ੈਸਲਾ (Major Announcement) ਲਿਆ ਗਿਆ ਹੈ। 


COMMERCIAL BREAK
SCROLL TO CONTINUE READING

 



ਲਿੰਕ ਸੜਕਾਂ 18 ਫੁੱਟ ਤੱਕ ਕੀਤੀਆਂ ਜਾਣਗੀਆਂ ਚੌੜੀਆਂ
ਇਸ ਸਬੰਧੀ ਜਾਣਕਾਰੀ CM ਭਗਵੰਤ ਮਾਨ (CM Mann) ਨੇ ਆਪਣੇ ਟਵਿੱਟਰ ਅਕਾਊਂਟ ’ਤੇ ਸਾਂਝੀ ਕੀਤੀ। ਉਨ੍ਹਾਂ ਟਵੀਟ (Tweet) ’ਚ ਲਿਖਿਆ "ਇਸ ਸਾਲ ਦਸੰਬਰ ਵਿੱਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ (Sri Fatehgarh Sahib) ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ 18 ਫੁੱਟ ਚੌੜੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ, ਇਨ੍ਹਾਂ ਦੇ ਨਿਰਮਾਣ  ਲਈ 8.17 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਆਉਂਦੇ ਸਮੇਂ ‘ਚ ਇਹਨਾਂ ਸੜਕਾਂ ਦੀ ਬਣਤਰ ਦੌਰਾਨ ਮੈਂ ਨਿੱਜੀ ਤੌਰ ‘ਤੇ ਦੇਖ-ਰੇਖ ਕਰਾਂਗਾ।


 




ਸ਼ਹੀਦੀ ਜੋੜ ਮੇਲ ਮੌਕੇ ਹੁੰਦੀ ਹੈ ਟ੍ਰੈਫ਼ਿਕ ਦੀ ਵੱਡੀ ਸਮੱਸਿਆ
ਦੱਸ ਦੇਈਏ ਕਿ ਦਸੰਬਰ ਮਹੀਨੇ ’ਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਯਾਦ ’ਚ ਫ਼ਤਿਹਗੜ੍ਹ ਸਾਹਿਬ ਵਿਖੇ 3 ਦਿਨ ਵੱਡਾ ਸ਼ਹੀਦੀ ਜੋੜ ਮੇਲ ਹੁੰਦਾ ਹੈ। ਇਸ ਦੌਰਾਨ ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਦੀਆਂ ਹਨ। ਇਸ ਸ਼ਹੀਦੀ ਜੋੜ ਮੇਲ ਮੌਕੇ ਆਲੇ ਦੁਆਲੇ ਦੇ ਪਿੰਡਾਂ ’ਚ ਸੜਕਾਂ ਦਾ ਸਾਈਜ਼ ਘੱਟ ਹੋਣ ਕਾਰਨ ਆਉਣ ਵਾਲੀ ਸੰਗਤ ਨੂੰ ਟ੍ਰੈਫ਼ਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।     


 


ਦੱਸ ਦਈਏ ਕਿ ਪਿਛਲੇ ਮਹੀਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਸਾਹਮਣੇ ਲਿੰਕ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ ਸੀ। ਸ਼੍ਰੋਮਣੀ ਕਮੇਟੀ ਨੇ ਇਹ ਮਾਮਲਾ ਉਸ ਵੇਲੇ ਸਾਹਮਣੇ ਲਿਆਂਦਾ ਸੀ ਜਦੋਂ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ।



ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਜਦੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ 18 ਫ਼ੁੱਟ ਤੱ ਚੌੜਾ ਕਰਨ ਨਾਲ ਜਿੱਥੇ ਆਉਣ ਵਾਲੀ ਸੰਗਤ ਨੂੰ ਮੱਥਾ ਟੇਕਣ ’ਚ ਕੋਈ ਦਿਕੱਤ ਪੇਸ਼ ਨਹੀਂ ਆਵੇਗੀ, ਉੱਥੇ ਹੀ ਸਥਾਨਕ ਪਿੰਡ ਵਾਲਿਆਂ ਨੂੰ ਵੀ ਟ੍ਰੈਫ਼ਿਕ ਦੀ ਸਮੱਸਿਆ ਤੋਂ ਰਾਹਤ ਮਿਲੇਗੀ।