Guru Gobind Singh Birthday: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਮੁਕਬਾਲੇ ਕਰਵਾਏ
Advertisement
Article Detail0/zeephh/zeephh2045148

Guru Gobind Singh Birthday: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਮੁਕਬਾਲੇ ਕਰਵਾਏ

 Guru Gobind Singh Birthday: ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਦਸਤਾਰਾਂ ਸਜਾਈਆਂ ਗਈਆਂ, ਸ਼ੁੱਧ ਲਿਖਣ ਅਤੇ ਉਚਰਨ ਮੁਕਾਬਲੇ ਕਰਵਾਏ ਗਏ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਿਤ ਜਾਣਕਾਰੀ ਅਤੇ ਧਾਰਮਿਕ ਮੁਕਾਬਲੇ ਕਰਵਾਏ ਗਏ।

Guru Gobind Singh Birthday: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਮੁਕਬਾਲੇ ਕਰਵਾਏ

 Guru Gobind Singh Birthday:(DEVINDER SHARMA): ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੀ ਸਿੰਘ ਸਭਾ ਗੁਰਦੁਆਰਾ ਸਾਹਿਬ ਬਰਨਾਲਾ ਵਿਖੇ ਸ਼੍ਰੀ ਅਖੰਡ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਦਸਤਾਰਾਂ ਸਜਾਈਆਂ ਗਈਆਂ, ਸ਼ੁੱਧ ਲਿਖਣ ਅਤੇ ਉਚਰਨ ਮੁਕਾਬਲੇ ਕਰਵਾਏ ਗਏ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਿਤ ਜਾਣਕਾਰੀ ਅਤੇ ਧਾਰਮਿਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ 17 ਸਕੂਲਾਂ ਦੇ 850 ਬੱਚਿਆਂ ਨੇ ਭਾਗ ਲਿਆ ਅਤੇ ਆਪਣੀ ਕਲਾ, ਧਰਮ ਅਤੇ ਧਾਰਮਿਕ ਸ਼ਬਦ ਦਾ ਪ੍ਰਦਰਸ਼ਨ ਕਰਦਿਆਂ ਸਲੋਕ ਸੁਣੇ ਅਤੇ ਸੁੰਦਰ ਦਸਤਾਰਾਂ ਸਜਾ ਕੇ ਮੁਕਾਬਲੇ ਜਿੱਤੇ। 
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜੇ ਸਾਡੇ ਵੱਲੋਂ ਪੂਰਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਇਹ ਸਾਰੇ ਮੁਕਾਬਲੇ ਕਰਵਾਉਣ ਦਾ ਮੁੱਖ ਮੰਤਵ  ਅੱਜ ਦੀ ਪੀੜੀ ਨੂੰ ਧਰਮ ਅਤੇ ਇਤਿਹਾਸ ਨਾਲ ਜੋੜਨ ਅਤੇ ਦੇਸ਼ ਵਿੱਚ ਫੈਲ ਰਹੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸਾਲ ਅਜਿਹੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਜਿਸ ਵਿੱਚ ਬੱਚਿਆਂ ਨੂੰ ਆਪਣੇ ਧਰਮ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ:

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਕੂਲੀ ਬੱਚਿਆਂ ਨੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿੱਚ ਆਪਣੀ ਮੁਹਾਰਤ ਦਾ ਸਬੂਤ ਦਿੰਦੇ ਹੋਏ ਵਿਦਿਆਰਥੀ ਨੇ ਮੁਕਾਬਲੇ ਜਿੱਤੇ। ਇਸ ਧਾਰਮਿਕ ਮੁਕਾਬਲੇ ਵਿੱਚ 17 ਸਕੂਲਾਂ ਦੇ 850 ਦੇ ਕਰੀਬ ਬੱਚਿਆਂ ਨੇ ਭਾਗ ਲਿਆ ਅਤੇ ਜੇਤੂ ਬੱਚਿਆਂ ਨੂੰ ਗੁਰਦੁਆਰਾ ਸਿੰਘ ਸਾਹਿਬ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੀ ਇਹਨਾਂ ਧਾਰਮਿਕ ਸਮਾਗਮਾਂ ਅਤੇ ਮੁਕਾਬਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਧਾਰਮਿਕ ਸਮਾਗਮਾਂ ਰਾਹੀਂ ਇਤਿਹਾਸ ਤੋਂ ਆਪਣੇ ਧਰਮ ਅਤੇ ਗੁਰੂਆਂ ਬਾਰੇ ਜਾਣਕਾਰੀ ਹਾਸਿਲ ਕੀਤੀ।

ਇਹ ਵੀ ਪੜ੍ਹੋ:

Trending news