ਵੱਡੀ ਸਿੱਖ ਧਾਰਮਿਕ ਸੰਸਥਾ ਨਾਲ ਜੁੜੇ ਅਕਾਲੀ ਦਲ ਦੇ ਦਿੱਗਜ ਆਗੂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਚ FIR ਦਰਜ
Advertisement

ਵੱਡੀ ਸਿੱਖ ਧਾਰਮਿਕ ਸੰਸਥਾ ਨਾਲ ਜੁੜੇ ਅਕਾਲੀ ਦਲ ਦੇ ਦਿੱਗਜ ਆਗੂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਚ FIR ਦਰਜ

  ਆਮ ਆਦਮੀ ਪਾਰਟੀ ਨੇ ਅਕਾਲੀ ਦਲ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਸਿਰਸਾ ਤੋਂ ਅਸਤੀਫ਼ਾ ਲੈਣ ਦੀ ਕੀਤੀ ਮੰਗ

 ਆਮ ਆਦਮੀ ਪਾਰਟੀ ਨੇ ਅਕਾਲੀ ਦਲ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਸਿਰਸਾ ਤੋਂ ਅਸਤੀਫ਼ਾ ਲੈਣ ਦੀ ਕੀਤੀ ਮੰਗ

ਚੰਡੀਗੜ੍ਹ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਪਿਛਲੇ 7 ਸਾਲਾਂ ਤੋਂ ਅਕਾਲੀ ਦਲ ਸੇਵਾ ਨਿਭਾ ਰਿਹਾ ਹੈ,ਪਰ ਇਸ ਦੌਰਾਨ ਉਨ੍ਹਾਂ ਦੇ ਦੂਜੇ ਪ੍ਰਧਾਨ ਤੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ ਲੱਗੇ ਨੇ,ਸਭ ਤੋਂ ਪਹਿਲਾਂ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ 'ਤੇ 2 ਸਾਲ ਪਹਿਲਾਂ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗੇ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ,ਅਕਾਲੀ ਦਲ ਨੇ ਉਨ੍ਹਾਂ ਨੂੰ ਪਾਰਟੀ ਤੋਂ ਵੀ ਕੱਢ ਦਿੱਤਾ ਸੀ ਹੁਣ ਦਿੱਲੀ ਕਮੇਟੀ ਇੱਕ ਹੋਰ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਵੀ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਦਿੱਲੀ ਦੀ ਹਾਊਸ ਐਵਿਨਿਊ ਅਦਾਲਤ ਵੱਲੋਂ ਐਫ.ਆਈ.ਆਰ ਦਰਜ ਕਰਨ ਦੇ ਆਦੇਸ਼ ਦਿੱਤੇ ਨੇ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ  ਜਰਨੈਲ ਸਿੰਘ ਨੇ ਸੁਖਬੀਰ ਬਾਦਲ ਤੋਂ ਮੰਗ ਕੀਤੀ ਹੈ ਕਿ ਉਹ ਫ਼ੌਰਨ ਸਿਰਸਾ ਨੂੰ ਬਰਖ਼ਾਸਤ ਕਰਨ,ਉਨ੍ਹਾਂ ਕਿਹਾ  ਗੁਰੂ ਦੀ ਗੋਲਕ ਉੱਤੇ ਡਾਕਾ ਮਾਰਨ ਲਈ ਸਿਰਸਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ,ਅਕਾਲੀ ਦਲ  'ਤੇ ਵਰ੍ਹਦਿਆਂ 'ਆਪ' ਵਿਧਾਇਕ ਨੇ ਕਿਹਾ ਕਿ ਸਿਰਸਾ ਗੁਰੂ ਦੇ ਦੋਖੀ ਹਨ ਅਤੇ ਇਸ ਦੀ ਸਜਾ ਉਨ੍ਹਾਂ ਨੂੰ ਜ਼ਰੂਰ ਮਿਲੇਗੀ

ਅਗਲੇ ਸਾਲ ਦੀ ਸ਼ੁਰੂਆਤ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਣ ਜਾ ਰਹੀਆਂ ਨੇ, ਮਨਜੀਤ ਸਿੰਘ ਜੀਕੇ ਮਨਜਿੰਦਰ ਸਿੰਘ ਸਿਰਸਾ ਪਿਛਲੀ ਦੋ ਚੋਣਾਂ ਵਿੱਚ ਅਕਾਲੀ ਦਲ ਦੇ 2 ਵੱਡੇ ਚਿਹਰੇ ਬਣ ਕੇ ਉਭਰੇ ਸਨ ਪਰ ਹੁਣ ਇੰਨਾਂ ਦੋਵਾਂ ਆਗੂਆਂ ਖਿਲਾਫ਼ ਅਦਾਲਤ ਨੇ FIR ਦਰਜ ਕਰਨ ਦੇ ਨਿਰਦੇਸ਼ ਦੇਣ ਤੋਂ ਬਾਅਦ ਅਕਾਲੀ ਦਲ ਕੋਲ ਕੋਈ ਹੋਰ ਵੱਡਾ ਆਗੂ ਨਹੀਂ ਬੱਚਿਆ ਹੈ ਅਜਿਹੇ ਵਿੱਚ 2021 ਦੀਆਂ ਕਮੇਟੀ ਚੋਣਾਂ ਵਿੱਚ ਪਾਰਟੀ ਕਿਸ ਚਿਹਰੇ ਨੂੰ ਅੱਗੇ ਕਰੇਗੀ ਇਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਵੱਡੀ ਚੁਨੌਤੀ ਹੈ

 

Trending news