DSGMC News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਥਕ ਧਿਰਾਂ ਦੇ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦੀ 31ਵੀਂ ਬਰਸੀ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ। ਸਮਾਗਮ ਵਿਚ ਭਾਈ ਕਾਉਂਕੇ ਦਾ ਪਰਿਵਾਰ ਉਚੇਚੇ ਤੌਰ ਉਤੇ ਪਹੁੰਚਿਆ ਹੋਇਆ ਸੀ, ਜਿਸ ਵਿੱਚ ਭਾਈ ਕਾਉਂਕੇ ਦੀ ਧਰਮ ਪਤਨੀ ਮਾਤਾ ਗੁਰਮੇਲ ਕੌਰ‌, ਪੁੱਤਰ ਹਰੀ ਸਿੰਘ , ਮੁੱਖ ਗਵਾਹ ਦਰਸ਼ਨ ਸਿੰਘ ਹਠੂਰ ਤੇ ਕਾਉਂਕੇ ਪਰਿਵਾਰ ਹਾਜ਼ਰ ਸੀ।


COMMERCIAL BREAK
SCROLL TO CONTINUE READING

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਇਸ ਸਮਾਗਮ ਵਿਚ ਪਹੁੰਚਣ ਉਤੇ ਭਾਈ ਕਾਉਂਕੇ ਦੇ ਪਰਿਵਾਰਕ ਮੈਂਬਰਾਂ ਉਨ੍ਹਾਂ ਦੀ ਪਤਨੀ ਤੇ ਬੇਟੇ ਅਤੇ ਸਮੂਹ ਪੰਥਕ ਸ਼ਖਸੀਅਤਾਂ ਦਾ ਧੰਨਵਾਦ ਕੀਤਾ।


31 ਸਾਲ ਬਾਅਦ ਮਨਾਈ ਗਈ ਬਰਸੀ


ਉਨ੍ਹਾਂ ਨੇ ਕਿਹਾ ਕਿ ਅਸੀਂ ਸਭ ਤੋਂ ਪਹਿਲਾਂ ਇਸ ਗੱਲ ਦੀ ਮੁਆਫੀ ਮੰਗਦੇ ਹਾਂ ਕਿ 31 ਸਾਲ ਬਾਅਦ ਅੱਜ ਬਰਸੀ ਮਨਾਈ ਹੈ ਕਿਉਂਕਿ ਪਹਿਲਾਂ ਪੰਥ ਦੀਆਂ ਵੋਟਾਂ ਲੈਣ ਵਾਲਿਆਂ ਨੇ ਕਦੇ ਅਜਿਹਾ ਹੋਣ ਹੀ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਦੋਂ ਅਸੀਂ ਇਹ ਬਰਸੀ ਮਨਾਉਣ ਦਾ ਐਲਾਨ ਕੀਤਾ ਤਾਂ ਉਨ੍ਹਾਂ ਨੇ ਲੋਕਾਂ ਨੇ ਸਾਡੇ ਉਤੇ ਸਵਾਲ ਚੁੱਕਣੇ ਸ਼ੁਰੂ ਕੀਤੇ, ਜਿਨ੍ਹਾਂ ਨੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਿੱਖਾਂ ਦੇ ਕਾਤਲਾਂ ਦਾ ਸਨਮਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਥ ਦੇ ਨਾਂ ਉਤੇ ਵੋਟਾਂ ਲੈ ਕੇ ਸਰਕਾਰਾਂ ਬਣਾਈਆਂ ਤੇ ਇਨ੍ਹਾਂ ਦਾ ਆਨੰਦ ਮਾਣਿਆ ਉਨ੍ਹਾਂ ਨੇ ਕਦੇ ਵੀ ਭਾਈ ਕਾਉਂਕੇ ਨੂੰ ਇਨਸਾਫ ਦੇਣ ਦੀ ਗੱਲ ਨਹੀਂ ਕੀਤੀ ਤੇ ਜਦੋਂ ਅਸੀਂ ਕਰਨੀ ਸ਼ੁਰੂ ਕੀਤੀ ਹੈ ਤਾਂ ਇਸ ਉਤੇ ਰਾਜਨੀਤੀ ਸ਼ੁਰੂ ਹੋ ਗਈ ਹੈ।


ਇਨਸਾਫ ਲੈਣ ਲਈ 5 ਮੈਂਬਰੀ ਕਮੇਟੀ
ਇਸ ਮੌਕੇ ਪੰਥਕ ਫੈਸਲੇ ਮੁਤਾਬਕ ਭਾਈ ਕਾਉਂਕੇ ਦੇ ਕਤਲ ਦਾ ਇਨਸਾਫ ਲੈਣ ਲਈ ਵਕੀਲਾਂ ਦੀ ਪੰਜ ਮੈਂਬਰੀ ਟੀਮ ਗਠਿਤ ਕੀਤੀ ਗਈ ਹੈ ਜਿਸਦਾ ਚੇਅਰਮੈਨ ਪੰਜਾਬ ਦੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਐਡਵੋਕੇਟ ਛਿੰਦਰਪਾਲ ਸਿੰਘ ਬਰਾੜ ਨੂੰ ਥਾਪਿਆ ਗਿਆ। ਉਨ੍ਹਾਂ ਦੇ ਨਾਲ ਟੀਮ ਵਿਚ ਐਡਵੋਕੇਟ ਜਸਪ੍ਰੀਤ ਸਿੰਘ ਰਾਏ, ਐਡਵੋਕੇਟ ਜਸਦੀਪ ਸਿੰਘ ਢਿੱਲੋਂ, ਐਡਵੋਕੇਟ ਦਰਸ਼ਨ ਸਿੰਘ ਮਲਵਈ ਅਤੇ ਐਡਵੋਕੇਟ ਸੰਜੀਵ ਗੁਪਤਾ ਨੂੰ ਸ਼ਾਮਲ ਕੀਤਾ ਗਿਆ।
ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਇਸ ਪੰਜ ਮੈਂਬਰੀ ਟੀਮ ਸਮੇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥਕ ਸ਼ਖਸੀਅਤਾਂ ਦਾ ਇੱਕ ਵਫ਼ਦ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਭਾਈ ਕਾਉਂਕੇ ਦੇ ਕਾਤਲ ਪੁਲਿਸ ਅਫਸਰਾਂ ਅਤੇ ਉਨ੍ਹਾਂ ਨੂੰ ਆਪਣੀ ਬੁੱਕਲ ਵਿੱਚ ਲੈਕੇ ਬਚਾਉਣ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਕਰੇਗਾ।


ਪ੍ਰਕਾਸ਼ ਸਿੰਘ ਬਾਦਲ ਤੋਂ ਫਖ਼ਰ ਏ ਕੌਮ ਤੇ ਪੰਥ ਰਤਨ ਦਾ ਦਿੱਤਾ ਸਨਮਾਨ ਵਾਪਸ ਲੈਣ ਦੀ ਮੰਗ


ਇਸ ਪੰਥਕ ਇਕੱਠ ਨੇ ਅੱਜ ਚਾਰ ਮਤੇ ਸਰਬਸੰਮਤੀ ਨਾਲ ਪਾਸ ਕੀਤੇ । ਜਿਨ੍ਹਾਂ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਗਈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਫਖ਼ਰ ਏ ਕੌਮ ਤੇ ਪੰਥ ਰਤਨ ਦਾ ਦਿੱਤਾ ਸਨਮਾਨ ਵਾਪਸ ਲਿਆ ਜਾਵੇ।


ਕਾਉਂਕੇ ਪਿੰਡ ਵਿੱਚ ਸਮਾਗਮ ਕਰਵਾਉਣ ਦਾ ਐਲਾਨ


ਦੂਜੇ ਮਤੇ ਰਾਹੀਂ ਐਲਾਨ ਕੀਤਾ ਗਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਧਿਰਾਂ ਦੇ ਸਹਿਯੋਗ ਨਾਲ ਜਲਦੀ ਹੀ ਭਾਈ ਕਾਉਂਕੇ ਦੇ ਪਿੰਡ ਕਾਉਂਕੇ ਵਿੱਚ ਇੱਕ ਵੱਡਾ ਸ਼ਹੀਦੀ ਸਮਾਗਮ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਕਾਉਂਕੇ ਦੀ ਧਰਮ ਸੁਪਤਨੀ ਮਾਤਾ ਗੁਰਮੇਲ ਕੌਰ , ਸਪੁੱਤਰ ਭਾਈ ਹਰੀ ਸਿੰਘ ਮੁੱਖ ਗਵਾਹ ਦਰਸ਼ਨ ਸਿੰਘ ਹਠੂਰ , ਸਵਰਨ ਸਿੰਘ ਘੋਟਣੇ ਦਾ ਭੋਗ ਰੋਕਣ ਵਾਲੇ ਭਾਈ ਸਤਨਾਮ ਸਿੰਘ ਮਨਾਵਾਂ ਤੇ ਭਾਈ ਬਲਵੰਤ ਸਿੰਘ ਗੁਪਾਲਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।


ਇਸ ਮੌਕੇ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਭਾਈ ਮੋਹਕਮ ਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਬਲਵੰਤ ਸਿੰਘ ਰਾਮੂਵਾਲੀਆ ਸਾਬਕਾ ਮੰਤਰੀ, ਜਗਮੀਤ ਸਿੰਘ ਬਰਾੜ ਸਾਬਕਾ ਲੋਕ ਸਭਾ ਮੈਂਬਰ , ਭਾਈ ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਪੰਜਾਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ.ਪੀ., ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਮੈਂਬਰਾਂ ਵਿਚ ਭੁਪਿੰਦਰ ਸਿੰਘ ਭੁੱਲਰ, ਹਰਜੀਤ ਸਿੰਘ ਪੱਪਾ ,ਸੁਖਬੀਰ ਸਿੰਘ ਕਾਲੜਾ, ਸੁਰਜੀਤ ਸਿੰਘ ਜੀਤੀ, ਬਲਬੀਰ ਸਿੰਘ ਵਿਵੇਕ ਵਿਹਾਰ, ਪਰਵਿੰਦਰ ਸਿੰਘ ਲੱਕੀ, ਰਮਨਜੋਤ ਸਿੰਘ ਮੀਤਾ, ਰਮਨਦੀਪ ਸਿੰਘ ਥਾਪਰ, ਗੁਰਮੀਤ ਸਿੰਘ ਭਾਟੀਆ, ਮੋਹਿੰਦਰਪਾਲ ਸਿੰਘ ਚੱਢਾ, ਅਮਰਜੀਤ ਸਿੰਘ ਪਿੰਕੀ, ਅਮਰਜੀਤ ਸਿੰਘ ਫ਼ਤਿਹ ਨਗਰ, ਰਮਿੰਦਰ ਸਿੰਘ ਸਵੀਟਾ, ਸੁਖਵਿੰਦਰ ਸਿੰਘ ਬੱਬਰ ਅਤੇ ਗੁਰਪ੍ਰੀਤ ਸਿੰਘ ਖੰਨਾ ਤੇ ਗੁਰਦੀਪ ਸਿੰਘ ਬਠਿੰਡਾ, ਸਤਨਾਮ ਸਿੰਘ ਮਨਾਵਾਂ ,ਸਰਬਜੀਤ ਸਿੰਘ ਜੰਮੂ ਸਕੱਤਰ ਹਰਿਆਣਾ ਗੁਰਦੁਆਰਾ ਕਮੇਟੀ, ਸੁਰਿੰਦਰਪਾਲ ਸਿੰਘ ਤਾਲਬਪੁਰ ਕੋਆਰਡੀਨੇਟਰ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਫਤਿਹ), ਸਰਬਜੀਤ ਸਿੰਘ ਸੋਹਲ, ਬਲਵੰਤ ਸਿੰਘ ਗੋਪਾਲਾ, , ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ, ਡਾ. ਜੋਗਿੰਦਰ ਸਿੰਘ ਸ਼ਾਨ, ਬਲਜਿੰਦਰ ਸਿੰਘ ਪਰਵਾਨਾ, ਪਰਮਜੀਤ ਸਿੰਘ ਜਿੱਜੇਆਣੀ, ਮੰਜੂ ਕੁਰੈਸ਼ੀ, ਸੁਖਜਿੰਦਰ ਸਿੰਘ ਬਿੱਟੂ, ਕੁਲਦੀਪ ਸਿੰਘ ਮਜੀਠਾ, ਹਰਜੀਤ ਸਿੰਘ ਪੁਰੇਵਾਲ, ਕੰਵਲਪ੍ਰੀਤ ਸਿੰਘ ਧਾਰੀਵਾਲ, ਮਧੂਪਾਲ ਸਿੰਘ ਗੋਗਾ, ਕਰਤਾਰ ਸਿੰਘ ਅਲਹੋਰਾਂ, ਤੇਜਿੰਦਰ ਸਿੰਘ ਪੰਨੂ ਪੀਏ ਰਵੀਇੰਦਰ ਸਿੰਘ , ਪਲਵਿੰਦਰ ਸਿੰਘ ਆਦਿ ਮੌਜੂਦ ਸਨ।


ਇਹ ਵੀ ਪੜ੍ਹੋ : ED Raid News: ਨਾਜਾਇਜ਼ ਮਾਈਨਿੰਗ ਮਾਮਲੇ 'ਚ ਚੰਡੀਗੜ੍ਹ, ਹਰਿਆਣਾ ਤੇ ਝਾਰਖੰਡ 'ਚ ਛਾਪੇਮਾਰੀ, ਕਰੋੜਾਂ ਰੁਪਏ ਜ਼ਬਤ