ਗੁਰਦੁਆਰਾ ਗੰਗਸਰ ਜੈਤੋ ਮਾਮਲੇ 'ਚ ਕਸੂਰਵਾਰ ਮੁਲਾਜ਼ਮ ਕੀਤੇ ਜਾਣਗੇ ਫਾਰਗ: ਬੀਬੀ ਜਗੀਰ ਕੌਰ
Advertisement

ਗੁਰਦੁਆਰਾ ਗੰਗਸਰ ਜੈਤੋ ਮਾਮਲੇ 'ਚ ਕਸੂਰਵਾਰ ਮੁਲਾਜ਼ਮ ਕੀਤੇ ਜਾਣਗੇ ਫਾਰਗ: ਬੀਬੀ ਜਗੀਰ ਕੌਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਮੀਟਿੰਗ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਹੋਈ ਹੈ।

ਗੁਰਦੁਆਰਾ ਗੰਗਸਰ ਜੈਤੋ ਮਾਮਲੇ 'ਚ ਕਸੂਰਵਾਰ ਮੁਲਾਜ਼ਮ ਕੀਤੇ ਜਾਣਗੇ ਫਾਰਗ: ਬੀਬੀ ਜਗੀਰ ਕੌਰ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਮੀਟਿੰਗ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਹੋਈ ਹੈ। ਇਸ ਮਗਰੋਂ ਦੱਸਿਆ ਗਿਆ ਹੈ ਕਿ ਅਹਿਮ ਫ਼ੈਸਲੇ ਲਏ ਗਏ ਹਨ ਜਿਵੇਂ ਕਿ ਗੁਰਪੁਰਬਾਂ ਮੌਕੇ ਹਰਿਮੰਦਰ ਸਾਹਿਬ ਵਿਖੇ ਸਜਾਏ ਜਾਂਦੇ ਜਲੌਅ ਦੀਆਂ ਇਤਿਹਾਸਕ ਵਸਤਾਂ ਜੋ ਤੋਸ਼ਾਖਾਨਾ ਵਿੱਚ ਸੁਰੱਖਿਅਤ ਹਨ, ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਕਰ ਕੇ ਸੰਭਾਲੀ ਜਾਵੇਗੀ।

ਹਰਿਮੰਦਰ ਸਾਹਿਬ ਦੇ ਮੁੱਖ ਗ੍ੰਥੀ ਤੇ ਗ੍ੰਥੀ ਸਿੰਘ ਸਾਹਿਬਾਨ ਦੀਆਂ ਰਿਹਾਇਸ਼ਾਂ ਪਰਕਰਮਾ ਤੋਂ ਬਾਹਰ ਕਰਨ ਲਈ ਖ਼ਾਸ ਕੁਆਰਟਰ ਆਟਾ ਮੰਡੀ ਦਰਵਾਜ਼ੇ ਦੇ ਸਾਹਮਣੇ ਵਾਲੀ ਜਗ੍ਹਾ 'ਤੇ ਤਿਆਰ ਕੀਤੇ ਜਾਣਗੇ। ਸੂਚਨਾ ਕੇਂਦਰ ਨਜ਼ਦੀਕ ਜੈਨਰਿਕ ਦਵਾਈਆਂ ਦਾ ਸਟੋਰ ਖੋਲਿ੍ਹਆ ਜਾਵੇਗਾ ਅਤੇ ਨਾਲ ਹੀ ਲੈਬਾਰਟਰੀਆਂ ਬਣਾਈਆਂ ਜਾਣਗੀਆਂ।

ਗੁਰਦੁਆਰਾ ਗੰਗਸਰ ਜੈਤੋ ਦੇ ਕੁਝ ਮੁਲਾਜ਼ਮਾਂ ਵੱਲੋਂ ਕੀਤੀ ਗਈ ਅਨੈਤਿਕ ਕਾਰਵਾਈ ਮਗਰੋਂ ਕਸੂਰਵਾਰ ਮੁਲਾਜ਼ਮ ਫਾਰਗ ਕੀਤੇ ਗਏ ਹਨ ਤੇ ਅੱਗੇ ਤੋਂ ਨਿਯਮ ਬਣਾ ਦਿੱਤਾ ਗਿਆ ਹੈ ਕਿ ਜੋ ਵੀ ਮੁਲਾਜ਼ਮ ਨਸ਼ਾਖੋਰੀ ਆਦਿ ਵਿਚ ਦੋਸ਼ੀ ਪਾਏ ਗਏ, 'ਤੇ ਕਾਰਵਾਈ ਹੋਵੇਗੀ।

ਜ਼ਿੰਮੇਵਾਰ ਪਦਵੀਆਂ 'ਤੇ ਬੈਠੇ ਅਫ਼ਸਰ ਤੇ ਕਰਮਚਾਰੀ ਜਿਨ੍ਹਾਂ ਦਾ ਸਮਾਂ ਇਕ ਥਾਂ 'ਤੇ 2 ਸਾਲ ਤੋਂ ਵੱਧ ਹੋ ਗਿਆ ਹੈ, ਨੂੰ ਇਧਰੋਂ ਓਧਰ ਕੀਤਾ ਜਾਵੇਗਾ। ਦੱਸਿਆ ਗਿਆ ਹੈ ਕਿ ਅੰਤਿ੍ੰਗ ਕਮੇਟੀ ਨੇ ਐੱਸਐੱਸ ਕੋਹਲੀ ਐਸੋਸੀਏਟ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਮੁਤਾਬਕ ਸੀਏ ਕੋਹਲੀ ਨੇ ਸੰਸਥਾ ਦਾ ਵੱਡਾ ਨੁਕਸਾਨ ਕੀਤਾ ਹੈ, ਇਨ੍ਹਾਂ 'ਤੇ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਲਾਇਸੈਂਸ ਰੱਦ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ।
ਪੰਜਾਬੀ ਜਾਗਰਣ ਚ ਲੱਗੀ ਖ਼ਬਰ ਮੁਤਾਬਿਕ ਇਸ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੈਕਸ਼ਨ 87 ਦੇ 35 ਗੁਰਦੁਆਰੇ ਸੈਕਸ਼ਨ 85 ਵਿਚ ਲਿਆਉਣ ਲਈ ਕੇਂਦਰ ਸਰਕਾਰ ਨੂੰ ਲਿਖਿਆ ਗਿਆ ਸੀ ਪਰ ਸਰਕਾਰ ਨੇ ਹਾਲੇ ਤਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ, ਇਸ ਲਈ ਗ੍ਰਹਿ ਮੰਤਰਾਲੇ ਨੂੰ ਮੁੜ ਲਿਖਿਆ ਜਾਵੇਗਾ। ਸਰਾਵਾਂ ਦੇ ਸੇਵਾਦਾਰਾਂ ਤੇ ਹੋਰ ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ।

Trending news