ਫਤਿਹਗੜ੍ਹ ਬਾਰ ਕਾਉਂਸਿਲ ਦਾ ਵੱਡਾ ਫ਼ੈਸਲਾ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਦਾ ਕੇਸ ਲੜਨ ਤੋਂ ਇਨਕਾਰ
Advertisement

ਫਤਿਹਗੜ੍ਹ ਬਾਰ ਕਾਉਂਸਿਲ ਦਾ ਵੱਡਾ ਫ਼ੈਸਲਾ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਦਾ ਕੇਸ ਲੜਨ ਤੋਂ ਇਨਕਾਰ

ਸੋਮਵਾਰ ਨੂੰ ਫਤਿਹਗੜ੍ਹ ਸਾਹਿਬ ਦੇ 2 ਪਿੰਡਾਂ ਤਰਣਖਾਣ ਅਤੇ ਜੱਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਸੀ ਗਿਰਫ਼ਤਾਰ

ਸੋਮਵਾਰ ਨੂੰ ਫਤਿਹਗੜ੍ਹ ਸਾਹਿਬ ਦੇ 2 ਪਿੰਡਾਂ ਤਰਣਖਾਣ ਅਤੇ ਜੱਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਸੀ ਗਿਰਫ਼ਤਾਰ

ਹਰਪ੍ਰੀਤ/ਫਤਿਹਗੜ੍ਹ ਸਾਹਿਬ :  ਸੋਮਵਾਰ  ਸ੍ਰੀ ਫਤਿਹਗੜ੍ਹ ਸਾਹਿਬ ਦੇ 2 ਪਿੰਡਾਂ ਤਰਖਾਣ ਮਾਜਰਾ ਅਤੇ ਜੱਲਾ 'ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਪੂਰੀ ਸਿੱਖ ਕੌਮ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਜਿਹੇ 'ਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਬਾਰ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਜ਼ਿਲ੍ਹੇ ਦੇ ਵਕੀਲਾਂ ਨੇ ਏਕੇ ਨਾਲ ਮਤਾ ਪਾਸ ਕਰਦੇ ਹੋਏ ਐਲਾਨ ਕੀਤਾ ਹੈ ਕਿ ਕੋਈ ਵੀ ਵਕੀਲ ਬੇਅਦਬੀ ਦੇ ਦੋਸ਼ੀ ਦਾ ਕੇਸ ਨਹੀਂ ਲੜੇਗਾ ਅਤੇ ਨਾ ਹੀ ਕਿਸੇ ਬਾਹਰਲੇ ਵਕੀਲ ਨੂੰ ਇਹ ਕੇਸ ਆਪਣੇ ਹੱਥ 'ਚ ਲੈਣ ਦਿੱਤਾ ਜਾਵੇਗਾ

ਮੁਲਜ਼ਮ ਨੂੰ ਲੋਕਾਂ ਨੇ ਫੜਿਆ ਸੀ 
 
ਫਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਸਥਿਤ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਮਾਮਲੇ ਵਿੱਚ  ਲੋਕਾਂ ਨੇ ਇੱਕ ਮੁਲਜ਼ਮ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਸੀ ਅਤੇ  ਉਸ ਨਾਲ ਕੁੱਟ-ਮਾਰ ਕੀਤੀ ਸੀ, ਦੱਸਿਆ ਗਿਆ ਸੀ ਕਿ  ਤਰਖਣ ਮਾਜਰਾ ਵਿੱਚ ਸਵਿੱਫਟ ਕਾਰ ਵਿੱਚ ਦੋ ਨੌਜਵਾਨ ਆਏ ਤੇ ਮੱਥਾ ਟੇਕਣ ਦੇ ਬਹਾਨੇ ਗੁਰਦੁਆਰਾ ਸਾਹਿਬ 'ਚ ਦਾਖਲ ਹੋਏ। ਇੱਕ ਨੌਜਵਾਨ ਕਾਰ 'ਚ ਬੈਠਾ ਰਿਹਾ ਤੇ ਦੂਜਾ ਗੁਰੂਘਰ ਦੇ ਅੰਦਰ ਗਿਆ ਤੇ ਸਿੱਧਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨੂੰ ਪਾੜ ਦਿੱਤਾ।

 ਪੁਲਿਸ ਨੇ ਮੌਕੇ 'ਤੇ ਆ ਕੇ ਮੁਲਜ਼ਮ ਨੂੰ ਆਪਣੇ ਕਬਜ਼ੇ 'ਚ ਲਿਆ ਤੇ ਪਰਚਾ ਦਰਜ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਿਉਂ ਕੀਤੀ ਹੈ।ਤੁਹਾਨੂੰ ਦੱਸ ਦੇਈਏ ਕਿ ਸਿੱਖ ਜਥੇਬੰਦੀਆਂ ਅਤੇ ਸੰਗਤ ਵੱਲੋਂ ਨੈਸ਼ਨਲ ਹਾਈਵੇਅ 'ਤੇ ਜਾਮ ਲਗਾ ਦਿੱਤਾ ਤੇ ਜੰਮ ਕੇ ਇਸ ਘਟਨਾ ਦਾ ਵਿਰੋਧ ਕੀਤਾ ਸੀ 

ਹਰਸਿਮਰਤ ਕੌਰ ਬਾਦਲ ਨੇ ਨਿਖੇਤੀ ਕੀਤੀ ਸੀ 

 ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ  ਟਵੀਟ ਕਰਕੇ  ਲਿਖਿਆ ਸੀ ਕਿ "ਸ੍ਰੀ ਫ਼ਤਿਹਗੜ ਸਾਹਿਬ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਮੈਂ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੀ ਹਾਂ। ਸਿੱਖਾਂ ਦੀ ਪੁਰਜ਼ੋਰ ਮੰਗ ਹੈ ਕਿ ਅਜਿਹੇ ਘਿਨਾਉਣੇ ਗੁਨਾਹ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਫ਼ੌਰੀ ਕਾਰਵਾਈ ਕਰੇ। ਅਜਿਹੇ ਮੌਕੇ, ਜਦੋਂ ਕਿਸਾਨ ਅੰਦੋਲਨਾਂ ਵਿੱਚ ਲੋਕ ਜਜ਼ਬਾਤੀ ਤੌਰ 'ਤੇ ਸੰਘਰਸਸ਼ੀਲ ਹੋ ਕੇ ਅੱਗੇ ਵਧ ਰਹੇ ਹਨ, ਸੂਬੇ ਨੂੰ ਅਸਥਿਰ ਕਰਨ ਵਾਲੀਆਂ ਅਜਿਹੀਆਂ ਘਟਨਾਵਾਂ, ਸਾਫ਼ ਤੌਰ 'ਤੇ ਉਨ੍ਹਾਂ ਤਬਾਹ ਕਰਨ ਵਾਲੀਆਂ ਤਾਕਤਾਂ ਵੱਲ੍ਹ ਇਸ਼ਾਰਾ ਕਰਦੀਆਂ ਹਨ, ਜਿਹੜੀਆਂ ਪੰਜਾਬ ਨੂੰ ਮੁੜ ਅੱਗ ਦੇ ਭਾਂਬੜਾਂ 'ਚ ਧੱਕ ਦੇਣਾ ਚਾਹੁੰਦੀਆਂ ਹਨ।"

Trending news