Guru Nanak Dev Ji Viah Purab: ਸ੍ਰੀ ਗੁਰੂ ਨਾਨਕ ਦੇਵ ਜੀ ਵਿਆਹ ਪੁਰਬ ਦੀ ਨੂੰ ਲੈਕੇ ਤਿਆਰੀਆਂ ਸ਼ੁਰੂ, SGPC ਮੈਂਬਰਾਂ ਨੇ ਕੀਤੀ ਮੀਟਿੰਗ
Batala News: ਸ੍ਰੀ ਗੁਰੂ ਨਾਨਕ ਦੇਵ ਜੀ ਵਿਆਹ ਪੁਰਬ 22 ਸਤਿੰਬਰ ਨੂੰ ਮਨਾਇਆ ਜਾ ਰਿਹਾ ਹੈ।
Guru Nanak Dev Ji Viah Purab in Batala News: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਇਸ ਸਾਲ 22 ਸਤਿੰਬਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਇਸਨੂੰ ਲੈ ਕੇ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤਿਆਰੀਆਂ ਤੇ ਪ੍ਰਬੰਧਾਂ ਸੰਬੰਧੀ ਮੀਟਿੰਗ ਕੀਤੀ ਗਈ।
1487 ਈਸਵੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਮਾਤਾ ਸੁਲੱਖਣੀ ਜੀ ਨੂੰ ਵਿਆਹੁਣ ਆਏ ਸਨ ਅਤੇ ਉਦੋਂ ਤੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਪੂਰੀ ਸ਼ਰਧਾ ਅਤੇ ਧੂਮ ਧਾਮ ਨਾਲ ਬਟਾਲਾ ਦੀ ਧਰਤੀ 'ਤੇ ਮਨਾਇਆ ਜਾਂਦਾ ਹੈ।
ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਯਾ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਬਰਾਤ ਰੂਪੀ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਚੱਲ ਕੇ ਬਟਾਲਾ ਦੀ ਧਰਤੀ 'ਤੇ ਪਹੁੰਚਦਾ ਹੈ ਅਤੇ ਅਗਲੇ ਦਿਨ ਇਹ ਨਗਰ ਕੀਰਤਨ ਬਟਾਲਾ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਸੰਗਤਾਂ ਨੂੰ ਦਰਸਨ ਦੀਦਾਰੇ ਦਿੰਦਾ ਹੈ।
ਇਸ ਦੌਰਾਨ ਦੇਸ਼ ਵਿਦੇਸ਼ ਤੋਂ ਸੰਗਤਾਂ ਲੱਖਾਂ ਦੀ ਤਦਾਤ ਵਿੱਚ ਬਟਾਲਾ ਦੀ ਧਰਤੀ 'ਤੇ ਪਹੁੰਚਦੀ ਹੈ। ਇਸ ਸਾਲ ਇਹ ਵਿਆਹ ਪੁਰਬ 22 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸਦੀ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਲੈਕੇ ਬਟਾਲਾ ਦੇ ਗੁਰਦਵਾਰਾ ਸਾਹਿਬ ਵਿਖੇ ਐਸਜੀਪੀਸੀ ਦੇ ਮੈਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਕੀਤੀ ਗਈ।
ਇਸ ਮੌਕੇ SGPC ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਮਨ ਸੰਧੂ ਨੇ ਕਿਹਾ ਕਿ ਵਿਆਹ ਪੁਰਬ ਨੂੰ ਲੈਕੇ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਗਈ ਹੈ ਤਾਂ ਜੋ ਇਸ ਦੌਰਾਨ ਪਹੁੰਚਣ ਵਾਲੀਆਂ ਸੰਗਤਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨ ਪਵੇ। ਇਸਦੇ ਨਾਲ ਹੀ ਉਹਨਾਂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਟਾਲਾ ਦੀਆਂ ਸੜਕਾਂ ਦੇ ਹਲਾਤ ਸੁਧਾਰਨ ਅਤੇ ਬਟਾਲਾ ਵਿੱਚ ਕਮੀਆਂ ਨੂੰ ਦੂਰ ਕਰਨ ਕਿਉਂਕਿ ਇਹ ਵਿਆਹ ਪੁਰਬ ਸਭ ਦਾ ਸਾਂਝਾ ਹੈ।
ਇਹ ਵੀ ਪੜ੍ਹੋ: Punjab News: ਕਰ ਚੋਰਾਂ ਦੇ ਖਿਲਾਫ ਸਖਤ ਮੁਹਿੰਮ ਸਦਕਾ ਅਗਸਤ 'ਚ ਸਿਪੂ ਨੇ 15.37 ਕਰੋੜ ਰੁਪਏ ਦੇ ਕੀਤੇ ਜੁਰਮਾਨੇ