Guru Nanak viah purab 2024: ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ, ਗੁਰਦੁਆਰਾ ਡੇਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ੁਰੂ
Advertisement
Article Detail0/zeephh/zeephh2423093

Guru Nanak viah purab 2024: ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ, ਗੁਰਦੁਆਰਾ ਡੇਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ੁਰੂ

Shri Guru Nanak Dev ji Viah Purab: ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਜਿਸ ਤੋਂ ਬਾਅਦ ਗੁਰਦੁਆਰਾ ਡੇਰਾ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋ ਗਿਆ ਹੈ।

Guru Nanak viah purab 2024: ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ, ਗੁਰਦੁਆਰਾ ਡੇਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ੁਰੂ

Shri Guru Nanak Dev ji Viah Purab: ਪ੍ਰਥਮ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ 537ਵਾਂ ਵਿਆਹ ਪੁਰਬ ਅੱਜ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਡੇਹਰਾ ਸਾਹਿਬ  ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੋਵੇਂ ਹੀ ਸੱਜ-ਧੱਜ ਕੇ ਪੂਰੀ ਤਰ੍ਹਾਂ ਤਿਆਰ ਹਨ। ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿੱਚ ਗੁਰੂ ਜੀ ਅਤੇ ਮਾਤਾ ਜੀ ਦੇ ਵਿਆਹ ਦੀ ਗਵਾਹ ਸ੍ਰੀ ਥੜਾ ਸਾਹਿਬ ਅੱਜ ਵੀ ਇੱਥੇ ਮੌਜੂਦ ਹੈ। ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿੱਚ ਮੌਜੂਦ ਸ੍ਰੀ ਥੜਾ ਸਾਹਿਬ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਇੱਕ ਮਹੱਤਵਪੂਰਨ ਇਤਿਹਾਸ ਹੈ।

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਜਿਸ ਤੋਂ ਬਾਅਦ ਗੁਰਦੁਆਰਾ ਡੇਰਾ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋ ਗਿਆ ਹੈ ਜੋ ਕਿ ਦੇਰ ਰਾਤ ਗੁਰਦੁਆਰਾ ਡੇਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨਗਰ ਕੀਰਤਨ ਵਿੱਚ ਸ਼ਾਮਲ ਹੋਈ ਹੈ। ਨਗਰ ਕੀਰਤਨ ਦੌਰਾਨ ਨਿਹੰਗ ਸਿੰਘਾਂ ਦੇ ਵੱਲੋਂ ਗੱਤਕੇ ਦੇ ਜੋਹਰ ਦਿਖਾਏ ਜਾ ਰਹੇ ਹਨ।

Trending news