Shri Guru Nanak Dev ji Viah Purab: ਪ੍ਰਥਮ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ 537ਵਾਂ ਵਿਆਹ ਪੁਰਬ ਅੱਜ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਡੇਹਰਾ ਸਾਹਿਬ  ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੋਵੇਂ ਹੀ ਸੱਜ-ਧੱਜ ਕੇ ਪੂਰੀ ਤਰ੍ਹਾਂ ਤਿਆਰ ਹਨ। ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿੱਚ ਗੁਰੂ ਜੀ ਅਤੇ ਮਾਤਾ ਜੀ ਦੇ ਵਿਆਹ ਦੀ ਗਵਾਹ ਸ੍ਰੀ ਥੜਾ ਸਾਹਿਬ ਅੱਜ ਵੀ ਇੱਥੇ ਮੌਜੂਦ ਹੈ। ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿੱਚ ਮੌਜੂਦ ਸ੍ਰੀ ਥੜਾ ਸਾਹਿਬ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਇੱਕ ਮਹੱਤਵਪੂਰਨ ਇਤਿਹਾਸ ਹੈ।


COMMERCIAL BREAK
SCROLL TO CONTINUE READING

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਜਿਸ ਤੋਂ ਬਾਅਦ ਗੁਰਦੁਆਰਾ ਡੇਰਾ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋ ਗਿਆ ਹੈ ਜੋ ਕਿ ਦੇਰ ਰਾਤ ਗੁਰਦੁਆਰਾ ਡੇਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨਗਰ ਕੀਰਤਨ ਵਿੱਚ ਸ਼ਾਮਲ ਹੋਈ ਹੈ। ਨਗਰ ਕੀਰਤਨ ਦੌਰਾਨ ਨਿਹੰਗ ਸਿੰਘਾਂ ਦੇ ਵੱਲੋਂ ਗੱਤਕੇ ਦੇ ਜੋਹਰ ਦਿਖਾਏ ਜਾ ਰਹੇ ਹਨ।