Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਨਵੰਬਰ 2024
Ajj da Hukamnama Sri Darbar Sahib: ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥
Ajj da Hukamnama Sri Darbar Sahib: ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥
ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥ ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥