ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦਾ ਪ੍ਰਬੰਧਨ ISI ਨੂੰ ਸੌਂਪਣ 'ਤੇ ਭਾਰਤ ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ
Advertisement

ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦਾ ਪ੍ਰਬੰਧਨ ISI ਨੂੰ ਸੌਂਪਣ 'ਤੇ ਭਾਰਤ ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ

ਕਰਤਾਰਪੁਰ ਸਾਹਿਬ ਦਾ ਪ੍ਰਬੰਧਨ ETPB ਨੂੰ ਸੌਂਪਣ ਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਸਖ਼ਤ ਨੋਟਿਸ ਲਿਆ ਹੈ 

ਕਰਤਾਰਪੁਰ ਸਾਹਿਬ ਦਾ ਪ੍ਰਬੰਧਨ ETPB ਨੂੰ ਸੌਂਪਣ ਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਸਖ਼ਤ ਨੋਟਿਸ ਲਿਆ ਹੈ

ਸਿਧਾਂਤ ਸਿੰਬਲ/ਦਿੱਲੀ : ਭਾਰਤੀ ਵਿਦੇਸ਼ ਮੰਤਰਾਲੇ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦਾ ਪ੍ਰਬੰਧਨ ਇਵੈਕਿਉ ਟਰੱਸਟ ਪ੍ਰਾਪਰਟੀ ਬੋਰਡ (Evacuee Trust Property Board) (ETBP) ਨੂੰ ਸੌਂਪਣ 'ਤੇ ਸਖ਼ਤ ਨੋਟਿਸ ਲਿਆ ਹੈ,ਦਿੱਲੀ ਵਿੱਚ ਪਾਕਿਸਤਾਨ ਦੇ ਸੀਨੀਅਰ ਅਫ਼ਸਰਾਂ ਨੂੰ ਸੱਦ ਕੇ ਇਸ 'ਤੇ ਕਰੜਾ ਇਤਰਾਜ਼ ਜ਼ਾਹਿਰ ਕੀਤਾ ਹੈ, ETBP ਬੋਰਡ ਵਿੱਚ ਇੱਕ ਵੀ ਸਿੱਖ ਨੂੰ ਥਾਂ ਨਾ ਦੇਣ 'ਤੇ SGPC ਸਮੇਤ ਕਈ ਧਾਰਮਿਕ ਜਥੇਬੰਦੀਆਂ ਨੇ ਇਤਰਾਜ਼ ਜ਼ਾਹਿਰ ਕੀਤਾ ਸੀ,ਸਿਰਫ਼ ਇੰਨਾਂ ਹੀ ਨਹੀਂ ਜਿਸ ETBP ਬੋਰਡ ਨੂੰ ਪ੍ਰਬੰਧਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ISI ਚਲਾਉਂਦਾ ਹੈ   

ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਾਕਿਸਤਾਨ ਹਾਈਕਮਿਸ਼ਨ ਦੇ ਅਫ਼ਸਰ ਅਫਤਾਬ ਹਸਨ ਨੂੰ ਕਿਹਾ ਗਿਆ ਹੈ ਕਿ ਪਾਕਿਸਤਾਨ ਵੱਲੋਂ ਚੁੱਕਿਆ ਗਿਆ ਇਹ ਕਦਮ ਕਰਤਾਰਪੁਰ ਲਾਂਘੇ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ ਅਤੇ ਇਸ ਨਾਲ ਸਿੱਖ ਭਾਈਚਾਰੇ ਨੂੰ ਵੀ ਕਾਫ਼ੀ ਤਕਲੀਫ਼ ਹੋਈ ਹੈ, ਭਾਰਤੀ ਵਿਦੇਸ਼ ਮੰਤਰਾਲੇ ਨੂੰ ਸਿੱਖ ਭਾਈਚਾਰੇ ਵੱਲੋਂ ਵੱਡੇ ਪੱਧਰ 'ਤੇ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਦੀ ਵਜ੍ਹਾਂ ਕਰਕੇ ਪਾਕਿਸਤਾਨ ਦੇ ਹਾਈ ਕਮਿਸ਼ਨ ਨੂੰ ਵਿਦੇਸ਼ ਮੰਤਰਾਲੇ ਵਿੱਚ ਤਲਬ ਕੀਤਾ ਗਿਆ ਹੈ  

ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਨੂੰ ਆਪਣਾ ਇਹ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਇਹ ਸਿੱਖ ਭਾਵਨਾਵਾਂ ਦੇ ਉਲਟ ਹੈ,ਸਿਰਫ਼ ਸਿੱਖ ਭਾਈਚਾਰੇ ਨੂੰ ਹੀ ਅਧਿਕਾਰ ਹੈ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਦੇ ਪਵਿੱਤਰ ਥਾਂ ਦੀ ਸਾਂਭ ਸੰਭਾਲ ਕਰ ਸਕੇ 

ਇਸ ਤੋਂ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੀ ਪਾਕਿਸਤਾਨ ਦੇ ਹੋਰ ਗੁਰਦੁਆਰਿਆਂ ਵਾਂਗ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧਨ ਵੇਖਿਆ ਜਾ ਰਿਹਾ ਸੀ,ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ 18 ਸਾਲ ਦਾ ਸਮਾਂ ਸ੍ਰੀ ਕਰਤਾਰਪੁਰ ਸਾਹਿਬ ਜੀ ਦੀ ਧਰਤੀ 'ਤੇ ਬਿਤਾਇਆ ਸੀ 

ISI ਦਾ ਇਖ਼ਤਿਆਰ! ਕੀ ਇਹ ਹੈ ਪਾਕਿਸਤਾਨ ਦੀ ਸਾਜ਼ਿਸ਼ ?

ਪਾਕਿਸਤਾਨ ਜੋ ਹਮੇਸ਼ਾ ਭਾਰਤ ਵਿੱਚ ਘੱਟ ਗਿਣਤੀਆਂ ਦੇ ਅਸੁਰੱਖੀਅਤ ਹੋਣ ਦਾ ਦਾਅਵਾ ਕਰਦਾ ਆਇਆ ਹੈ।  ਪਾਕਿਸਤਾਨ ਨੇ ਜੋ ਫ਼ੈਸਲਾ ਲਿਆ ਹੈ ਕੀ ਸਿੱਖ ਘੱਟ ਗਿਣਤੀਆਂ ਦੇ ਬੁਨਿਆਦੀ ਅਧਿਕਾਰਾਂ 'ਤੇ ਇਹ ਹਮਲਾ ਨਹੀਂ ਹੈ? ਗ਼ੌਰ ਕਰਨ ਵਾਲੀ ਗੱਲ ਇਹ ਹੈ ਕਿ ਪ੍ਰੋਜੇਕਟ ਮੈਨੇਜਮੇਂਟ ਯੂਨਿਟ ਵਿੱਚ ਤਾਇਨਾਤ ਸਾਰੇ 9 ਮੈਂਬਰ ETPB ਨਾਲ ਤਾਲੁਕ ਰੱਖਦੇ ਹਨ ਅਤੇ ਪਾਕਿਸਤਾਨ ਵਿੱਚ ETPB ਨੂੰ ISI ਪੂਰੇ ਤਰੀਕੇ ਨਾਲ ਕੰਟਰੋਲ ਕਰਦੀ ਹੈ। ਯਾਨੀ ਕਿ ਹੁਣ ਸ੍ਰੀ ਕਰਤਾਰਪੁਰ ਸਾਹਿਬ ਦੀ ਦੇਖ-ਰੇਖ ISI ਦੀ ਨਿਗਰਾਨੀ ਵਿੱਚ ਹੋਵੇਗੀ? ਤਾਰਿਕ ਖਾਨ  ਨੂੰ ਪ੍ਰੋਜੇਕਟ ਮੈਨੇਜਮੇਂਟ ਯੂਨਿਟ ਦਾ CEO ਬਣਾਇਆ ਗਿਆ ਹੈ।  ZEE ਮੀਡੀਆ ਕੋਲ ਪਾਕਿਸਤਾਨ ਸਰਕਾਰ  ਦੇ ਇਸ ਫੈਸਲੇ ਦੀ ਕਾਪੀ ਹੈ, ਜਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਗੁਰਦੁਆਰਾ ਦਾ ਰੱਖ - ਰਾਖਵਾਕਰਣ ਵਾਲਾ ਪ੍ਰੋਜੇਕਟ ਮੈਨੇਜਮੇਂਟ ਯੂਨਿਟ ਇਸ ਸੰਬੰਧ ਵਿੱਚ ਇੱਕ ਪ੍ਰੋਜੇਕਟ ਬਿਜ਼ਨੈਸ ਪਲਾਨ ਨੂੰ ਲਾਗੂ ਕਰੇਗਾ। ਯਾਨੀ ਇਮਰਾਨ ਖ਼ਾਨ ਸਰਕਾਰ ਸ਼ਰਧਾ ਨਾਲ ਜੁੜੇ ਇਸ ਅਸਥਾਨ ਨੂੰ ਵਪਾਰਿਕ ਥਾਂ ਵਿੱਚ ਬਦਲਣ ਦਾ ਇਰਾਦਾ ਰੱਖਦੀ ਹੈ  

Trending news