Sri Anandpur Sahib News: ਸਿੱਖੀ ਤੋਂ ਪ੍ਰਭਾਵਿਤ ਹੋ 10 ਸਾਲ ਦਾ ਵਿਨਾਇਕ ਸ਼ਰਮਾ ਅੰਮ੍ਰਿਤ ਛਕ ਬਣਿਆ ਵੀਰਪ੍ਰਤਾਪ ਸਿੰਘ
Sri Anandpur Sahib News: ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ।
Sri Anandpur Sahib News: ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ ਉੱਥੇ ਹੀ ਇਸ ਸੰਗਤ ਵਿੱਚ ਹਰਿਆਣਾ ਦੇ ਕਰਨਾਲ ਦਾ ਇੱਕ ਹਿੰਦੂ ਬ੍ਰਾਹਮਣ ਪਰਿਵਾਰ ਦਾ ਇੱਕ 10 ਸਾਲਾ ਬੱਚਾ ਵੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੇ ਪਰਿਵਾਰ ਨਾਲ ਨਤਮਸਤਕ ਹੋਣ ਪੁੱਜਿਆ ਤੇ ਸਿੱਖੀ ਤੋਂ ਪ੍ਰਭਾਵਿਤ ਹੋ ਕੇ ਅੰਮ੍ਰਿਤ ਛੱਕ ਵਿਨਾਇਕ ਸ਼ਰਮਾ ਤੋਂ ਵੀਰ ਪ੍ਰਤਾਪ ਸਿੰਘ ਬਣ ਗਿਆ। ਤੁਹਾਨੂੰ ਦੱਸ ਦਈਏ ਕਿ ਇਸ ਦੀ ਮਾਤਾ ਵੀ ਕੁਝ ਸਾਲ ਪਹਿਲਾਂ ਅੰਮ੍ਰਿਤ ਛੱਕ ਸਿੰਘਣੀ ਬਣ ਗਈ ਸੀ।
ਅੰਮ੍ਰਿਤ ਛੱਕ ਕੇ ਸਿੰਘ ਸਜਣ ਵਾਲੇ ਵੀਰ ਪ੍ਰਤਾਪ ਦੀ ਗੱਲ ਕੀਤੀ ਜਾਵੇ ਤਾਂ ਉਹ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਤੋਂ ਬਹੁਤ ਪ੍ਰਭਾਵਿਤ ਹੋਇਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਹਿੰਦੂ ਧਰਮ ਲਈ ਆਪਣੀ ਸ਼ਹਾਦਤ ਦਿੱਤੀ। ਕਿਸ ਤਰ੍ਹਾਂ ਦਸਮ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਨੇ ਸ਼ਹਾਦਤ ਦਿੱਤੀ। ਉਸ ਨੇ ਖ਼ਾਸ ਗੱਲਬਾਤ ਕਰਦੇ ਹੋਏ ਕਿਹਾ ਕਿ ਸਿੱਖ ਇਤਿਹਾਸ ਸਰਬੱਤ ਦੇ ਭਲੇ ਦੀ ਗੱਲ ਕਰਦਾ ਹੈ।
ਇਹ ਵੀ ਪੜ੍ਹੋ : Guru Nanak Prakash Purab: ਮਨੁੱਖਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ; ਸਮੁੱਚੀ ਇਨਸਾਨੀਅਤ ਦਾ ਕੀਤਾ ਮਾਰਗਦਰਸ਼ਨ
ਇਸ ਲਈ ਉਸ ਵੱਲੋਂ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਛਕਿਆ ਗਿਆ ਤੇ ਉਹ ਵਿਨਾਇਕ ਸ਼ਰਮਾ ਤੋਂ ਵੀਰ ਪ੍ਰਤਾਪ ਸਿੰਘ ਬਣ ਗਿਆ। ਇਸ ਗੁਰਸਿੱਖ ਬੱਚੇ ਨੇ ਗੱਲਬਾਤ ਕਰਦਿਆ ਦੱਸਿਆ ਕਿ ਇਸਦੇ ਪਿਤਾ ਤੇ ਭਰਾ ਵੀ ਜਲਦ ਅੰਮ੍ਰਿਤਪਾਨ ਕਰਕੇ ਸਿੰਘ ਸਜਣਗੇ। ਇਸ ਬੱਚੇ ਨੂੰ ਜਿੱਥੇ ਜਫਰਨਾਮਾ ਜ਼ੁਬਾਨੀ ਯਾਦ ਹੈ ਉਥੇ ਹੀ ਬਹੁਤ ਸਾਰੀ ਗੁਰਬਾਣੀ ਕੰਠ ਹੈ। ਗੌਰਤਲਬ ਕਿ ਇਸ ਬੱਚੇ ਦੀ ਮਾਤਾ ਹਰਿਆਣਾ ਦੇ ਰਹਿਣ ਵਾਲੀ ਹੈ ਤੇ ਉਹ ਵੀ ਸਨਾਤਮ ਧਰਮ ਵਿੱਚ ਸੀ ਤੇ ਉਸ ਨੇ ਵੀ 2021 ਵਿੱਚ ਅੰਮ੍ਰਿਤਪਾਨ ਕਰਕੇ ਸਿੱਖ ਧਰਮ ਨੂੰ ਅਪਣਾਇਆ।
ਇਹ ਵੀ ਪੜ੍ਹੋ : Sultanpur Lodhi News: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ; ਵਿਦੇਸ਼ੀ ਫੁੱਲਾਂ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਕੀਤੀ ਸਜਾਵਟ
ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ