ਜੰਮੂ ਕਸ਼ਮੀਰ ਗੁਰਦੁਆਰਾ ਬੋਰਡ 'ਤੇ ਪ੍ਰਸ਼ਾਸਕ ਲਗਾਉਣ ਦੇ ਖ਼ਿਲਾਫ਼ SGPC,LG ਤੋਂ ਕੀਤੀ ਇਹ ਮੰਗ

ਜੰਮੂ ਕਸ਼ਮੀਰ ਗੁਰਦੁਆਰਾ ਬੋਰਡ ਦਾ ਪ੍ਰਸ਼ਾਸਕ ਲਗਾਉਣ ਦਾ ਮਾਮਲਾ

ਜੰਮੂ ਕਸ਼ਮੀਰ ਗੁਰਦੁਆਰਾ ਬੋਰਡ 'ਤੇ ਪ੍ਰਸ਼ਾਸਕ ਲਗਾਉਣ ਦੇ ਖ਼ਿਲਾਫ਼ SGPC,LG ਤੋਂ ਕੀਤੀ ਇਹ ਮੰਗ
ਜੰਮੂ ਕਸ਼ਮੀਰ ਗੁਰਦੁਆਰਾ ਬੋਰਡ ਦਾ ਪ੍ਰਸ਼ਾਸਕ ਲਗਾਉਣ ਦਾ ਮਾਮਲਾ

ਅੰਮ੍ਰਿਤਸਰ : ਹੁਣ ਜੰਮੂ-ਕਸ਼ਮੀਰ ਗੁਰਦੁਆਰਾ ਬੋਰਡ 'ਤੇ ਪ੍ਰਸ਼ਾਸਕ ਲਗਾਉਣ ਦਾ ਫ਼ੈਸਲਾ SGPC ਲਈ ਵੱਡੀ ਚੁਨੌਤੀ ਬਣ ਗਿਆ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੇ ਗਵਰਨਰ ਜੀ.ਸੀ. ਮੂਰਮੂ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜੰਮੂ ਕਸ਼ਮੀਰ ਗੁਰਦੁਆਰਾ ਪ੍ਰਬੰਧਕੀ ਬੋਰਡ ਦਾ ਪ੍ਰਸ਼ਾਸਕ ਲਗਾਉਣ ਲਈ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਰੋਕਣ ਲਈ ਉਹ ਦਖਲ ਦੇਣ, ਦੱਸਣਯੋਗ ਹੈ ਕਿ ਗੁਰਦੁਆਰਾ ਬੋਰਡ ਦੀ ਮਿਆਦ ਇਸੇ ਮਹੀਨੇ ਖਤਮ ਹੋ ਰਹੀ ਹੈ ਪਰ ਕੋਵਡ-19 ਦੇ ਚੱਲਦਿਆਂ ਚੋਣ ਕਰਵਾਉਣ ਦੀ ਥਾਂ ਪ੍ਰਸਾਸ਼ਨ ਵੱਲੋਂ ਪ੍ਰਬੰਧਕ ਲਗਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜੰਮੂ ਕਸ਼ਮੀਰ ਗੁਰਦੁਆਰਾ ਪ੍ਰਬੰਧਕੀ ਬੋਰਡ ਅਤੇ ਸਥਾਨਕ ਸੰਗਤਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ  ਲੌਂਗੋਵਾਲ ਨੇ ਜੰਮੂ ਕਸ਼ਮੀਰ ਦੇ ਗਵਰਨਰ ਨੂੰ ਇਹ ਪੱਤਰ ਲਿਖਿਆ ਸੀ 

ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੇ ਗਵਰਨਰ ਨੂੰ ਲਿਖਿਆ ਕਿ ਪ੍ਰਸ਼ਾਸਕ ਲਗਾਉਣ ਦੀ ਕਾਰਵਾਈ ’ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਪਹਿਲੀ ਕਮੇਟੀ ਨੂੰ ਨਵੀਂ ਚੋਣ ਤੱਕ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ, ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਸਰਕਾਰੀ ਪ੍ਰਸ਼ਾਸਕ ਦੇ ਹੱਥਾਂ ਵਿਚ ਸੌਂਪਣਾ ਜਾਇਜ਼ ਨਹੀਂ ਹੈ। ਇਸ ਨਾਲ ਸੰਗਤੀ ਪ੍ਰਬੰਧ ਦੀ ਥਾਂ ਨਿੱਜੀ ਦਖਲਅੰਦਾਜ਼ੀ ਵਧੇਗੀ, ਗੁਰੂ ਘਰਾਂ ਦੀ ਮਰਯਾਦਾ ਅਤੇ ਪ੍ਰਬੰਧਾਂ ਵਿਚ ਸਰਕਾਰੀ ਨੁਮਾਇੰਦਿਆਂ ਦੀ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ, ਇਸ ਲਈ ਪ੍ਰਬੰਧਕ ਲਗਾਉਣ ਦੀ ਕਾਰਵਾਈ ਨੂੰ ਤੁਰੰਤ ਰੋਕਿਆ ਜਾਵੇ