Jathedar Harpreet Singh: ਹਰਿਆਣਾ ਵਿੱਚ ਮਹਾ ਸਿੱਖ ਸੰਮੇਲਨ, ਗੁਰੂ ਘਰਾਂ ’ਚ ਵੱਧ ਰਹੀ ਬੇਲੋੜੀ ਦਖ਼ਲਅੰਦਾਜੀ- ਹਰਪ੍ਰੀਤ ਸਿੰਘ
Jathedar Harpreet Singh: ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਸਿੱਖਾਂ ਦੀਆਂ ਵੋਟਾਂ ਅਤੇ ਪੈਸੇ ਦਾ ਸਦਮਾਲ ਕਰਦੀਆਂ ਹਨ, ਪਰ ਜਦੋਂ ਸਿੱਖਾਂ ਨੂੰ ਹੱਕ ਦੇਣ ਦੀ ਗੱਲ ਆਉਂਦੀ ਹੈ, ਤਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੰਦੀਆਂ ਹਨ।
Jathedar Harpreet Singh: ਹਰਿਆਣਾ ਸਿੱਖ ਏਕਤਾ ਦਲ ਵੱਲੋਂ ਨਵੀਂ ਅਨਾਜ ਮੰਡੀ ਵਿਖੇ ਹਰਿਆਣਾ ਮਹਾਂ ਸਿੱਖ ਕਾਨਫਰੰਸ ਕਰਵਾਈ ਗਈ। ਜਿਸ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਆਸੀ ਪਾਰਟੀਆਂ ਵੋਟਾਂ ਅਤੇ ਨੋਟਾਂ ਲਈ ਸਿੱਖਾਂ ਦੀ ਵਰਤੋਂ ਕਰਦੀਆਂ ਹਨ ਪਰ ਜਦੋਂ ਸਿੱਖਾਂ ਨੂੰ ਹੱਕ ਦੇਣ ਗੱਲ ਆਉਂਦੀ ਹੈ, ਤਾਂ ਇਹ ਸਭ ਅਣਗੌਲਿਆ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਗੁਰਦੁਆਰਿਆਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਨੂੰ ਸਰਕਾਰਾਂ ਦੀ ਸਾਜ਼ਿਸ਼ ਕਰਾਰ ਦਿੱਤਾ।
ਮਹਾਂ ਸਿੱਖ ਕਾਨਫਰੰਸ ਵਿੱਚ ਸਿੱਖ ਕੌਮ ਵੱਲੋਂ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਦੋ ਵੱਡੇ ਐਲਾਨ ਕੀਤੇ ਹਨ। ਪਹਿਲੇ ਐਲਾਨ ਅਨੁਸਾਰ ਹਰਿਆਣਾ ਦੇ ਸਿੱਖ 13 ਨਵੰਬਰ ਨੂੰ ਵੱਡੀ ਗਿਣਤੀ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪਹੁੰਚ ਕੇ ਡੀਸੀ ਰਾਹੀਂ ਸਰਕਾਰ ਨੂੰ ਹਰਿਆਣਾ ਦੇ ਗੁਰੂਧਾਮਾਂ ’ਚ ਸਰਕਾਰੀ ਦਖ਼ਲਅੰਦਾਜ਼ੀ ਖ਼ਤਮ ਕਰਵਾਉਣ ਅਤੇ ਹਰਿਆਣਾ ਸਿੱਖ ਗੁਰਦੁਆਰਿਆਂ ਦੀਆਂ ਚੋਣਾਂ ਤੁਰੰਤ ਕਰਵਾਉਣ ਲਈ ਮੰਗ ਪੱਤਰ ਸੌਂਪਣਗੇ। ਮੈਨੇਜਮੈਂਟ ਕਮੇਟੀ ਅਤੇ ਨਵੀਂ ਬਣੀ ਸਰਕਾਰ ਨੂੰ ਇਸ ਵਿਸ਼ੇ 'ਤੇ ਲੋੜੀਂਦੇ ਕਦਮ ਚੁੱਕਣ ਲਈ ਇਕ ਮਹੀਨੇ ਦਾ ਸਮਾਂ ਦੇਵੇਗੀ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ "ਸਿੱਖਾਂ ਦੀ ਲੰਮੀ ਦਾਹੜੀ ਅਤੇ ਦਸਤਾਰ ਨਾਲ ਨਫ਼ਰਤ ਕਰਨ ਵਾਲਿਆਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਜੇਕਰ ਇਹ ਲੰਮੀ ਦਾਹੜੀ ਅਤੇ ਪੱਗ ਨਾ ਹੁੰਦੀ, ਤਾਂ 1947 ਵਿੱਚ ਪਾਕਿਸਤਾਨ ਦੀ ਹੱਦ ਅਟਾਰੀ ਬਾਰਡਰ ਤੱਕ ਨਹੀਂ ਸੀ ਰਹਿੰਦੀ, ਬਲਕਿ ਦਿੱਲੀ ਤੱਕ ਹੁੰਦੀ। ਮੇਰਠ ਅਤੇ ਸਹਾਰਨਪੁਰ ਦਾ ਖੇਤਰ ਵੀ ਅੱਜ ਭਾਰਤ ਵਿੱਚ ਨਾ ਹੁੰਦਾ, ਬਲਕਿ ਪਾਕਿਸਤਾਨ ਵਿੱਚ ਹੁੰਦਾ।
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਸਿੱਖਾਂ ਦੀਆਂ ਵੋਟਾਂ ਅਤੇ ਪੈਸੇ ਦਾ ਸਦਮਾਲ ਕਰਦੀਆਂ ਹਨ, ਪਰ ਜਦੋਂ ਸਿੱਖਾਂ ਨੂੰ ਹੱਕ ਦੇਣ ਦੀ ਗੱਲ ਆਉਂਦੀ ਹੈ, ਤਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੰਦੀਆਂ ਹਨ। ਉਨ੍ਹਾਂ ਨੇ ਗੁਰਦੁਆਰਿਆਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਨੂੰ ਸਰਕਾਰਾਂ ਦੀ ਗਹਿਰੀ ਸਾਜ਼ਿਸ਼ ਦੱਸਿਆ ਤਾਂ ਕਿ ਸਿੱਖ ਗੁਰੂ ਗ੍ਰੰਥ ਸਾਹਿਬ ਤੋਂ ਦੂਰ ਹੋ ਜਾਣ। ਉਨ੍ਹਾਂ ਨੇ ਹਰਿਆਣਾ ਸਿੱਖ ਏਕਤਾ ਦਲ ਵੱਲੋਂ ਸੂਬੇ ਦੇ ਸਿੱਖਾਂ ਨੂੰ ਇਕੱਠਾ ਕਰਨ ਦੇ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਅਤੇ ਇਸਨੂੰ ਹੋਰ ਸੂਬਿਆਂ ਦੇ ਸਿੱਖਾਂ ਲਈ ਇੱਕ ਉਦਾਹਰਨ ਦੱਸਿਆ। ਉਨ੍ਹਾਂ ਹਰਿਆਣਾ ਸਰਕਾਰ ਦੇ ਦੇ ਦਫਤਰਾਂ ਅਤੇ ਹੋਰ ਥਾਵਾਂ ਤੇ ਸਿੱਖਾਂ ਨਾਲ ਹੁੰਦੇ ਵਿਤਕਰੇ ਦਾ ਮੁੱਦਾ ਵੀ ਉਠਾਇਆ । ਕੰਗਨਾ ਦੀ ਫਿਲਮ ਵਲਮ ਇਸ਼ਾਰਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਿੱਖਾਂ ਦਾ ਅਕਸ ਵਿਗਾੜਨ ਲਈ ਸਾਜਿਸ਼ ਹੇਠ ਅਜਿਹੀਆਂ ਫਿਲਮਾਂ ਬਣਾਈਆਂ ਜਾਂ ਰਹੀਆਂ ਹਨ।