Amritsar News: ਨਿਸ਼ਾਨ ਸਾਹਿਬ ਦੇ ਪੁਸ਼ਾਕੇ ਵਾਲੇ ਫੈਸਲੇ ਸਬੰਧੀ ਗਲਤ ਖ਼ਬਰ ਦਾ ਜਥੇਦਾਰ ਰਘਬੀਰ ਸਿੰਘ ਨੇ ਕੀਤਾ ਖੰਡਨ
Advertisement
Article Detail0/zeephh/zeephh2381257

Amritsar News: ਨਿਸ਼ਾਨ ਸਾਹਿਬ ਦੇ ਪੁਸ਼ਾਕੇ ਵਾਲੇ ਫੈਸਲੇ ਸਬੰਧੀ ਗਲਤ ਖ਼ਬਰ ਦਾ ਜਥੇਦਾਰ ਰਘਬੀਰ ਸਿੰਘ ਨੇ ਕੀਤਾ ਖੰਡਨ

Amritsar News: ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲ ਦਿੱਤੇ ਗਏ ਸਨ। ਹੁਣ ਨਿਸ਼ਾਨ ਸਾਹਿਬ ‘ਤੇ ਕੇਸਰੀ ਰੰਗ ਦੀ ਜਗ੍ਹਾ ਬਸੰਤੀ ਰੰਗ ਦੇ ਪੁਸ਼ਾਕੇ ਚੜ੍ਹਾਏ ਗਏ ਹਨ। 

Amritsar News: ਨਿਸ਼ਾਨ ਸਾਹਿਬ ਦੇ ਪੁਸ਼ਾਕੇ ਵਾਲੇ ਫੈਸਲੇ ਸਬੰਧੀ ਗਲਤ ਖ਼ਬਰ ਦਾ ਜਥੇਦਾਰ ਰਘਬੀਰ ਸਿੰਘ ਨੇ ਕੀਤਾ ਖੰਡਨ

Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਠੀਕ ਕਰਨ ਦੇ ਸਬੰਧ ਵਿੱਚ ਉਨ੍ਹਾਂ ਦੇ ਹਵਾਲੇ ਨਾਲ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ ਦਾ ਖੰਡਨ ਕੀਤਾ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਹੈ ਕਿ ਲੰਘੇ ਦਿਨੀਂ ਇੰਗਲੈਂਡ ਦੌਰੇ ਦੌਰਾਨ ਉਨ੍ਹਾਂ ਨੂੰ ਕੁਝ ਸਿੰਘ ਮਿਲੇ ਸਨ, ਜਿਨ੍ਹਾਂ ਨੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਸਬੰਧੀ ਸਵਾਲ ਕੀਤੇ। ਇਸ ਦੇ ਸਬੰਧ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਿੰਘਾਂ ਨੂੰ ਦੱਸਿਆ ਸੀ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਦਲਣ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਨਵਾਂ ਜਾਂ ਕੋਈ ਵੱਖਰਾ ਫੈਸਲਾ ਨਹੀਂ ਕੀਤਾ, ਬਲਕਿ 1936 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਵਿਚ ਲਿਖਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ’ਬਸੰਤੀ ਜਾਂ ਸੁਰਮਈ’ ਰੰਗ ਦੇ ਹੋਣੇ ਚਾਹੀਦੇ ਹਨ। ਇਸ ਕਰਕੇ ਸਿੱਖ ਰਹਿਤ ਮਰਯਾਦਾ ਦੇ ਅਨੁਸਾਰ ਨਿਸ਼ਾਨ ਸਾਹਿਬ ਦਾ ਰੰਗ ਸਹੀ ਕੀਤਾ ਗਿਆ ਹੈ। 

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਿੰਘਾਂ ਨੂੰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਸੰਗਤ ਵਲੋਂ ਪ੍ਰਗਟਾਈ ਜਾ ਰਹੀ ਦੁਬਿਧਾ ਨੂੰ ਦੂਰ ਕਰਨ ਦੇ ਸਬੰਧ ਵਿਚ, 15 ਜੁਲਾਈ 2024 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਹੋਇਆ ਆਦੇਸ਼ ਪੱਤਰ ਪੜ੍ਹ ਕੇ ਵੀ ਸੁਣਾਇਆ ਸੀ। 

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਵਾਲੇ ਨਾਲੇ ਸੱਚਾਈ ਤੋਂ ਦੂਰ ਫੈਲਾਈਆਂ ਜਾ ਰਹੀਆਂ ਖ਼ਬਰਾਂ ਬਿਲਕੁਲ ਝੂਠੀਆਂ ਅਤੇ ਗੁੰਮਰਾਹਕੁੰਨ ਹਨ ਅਤੇ ਸੰਗਤ ਸੁਚੇਤ ਰਹੇ।

ਦੱਸ ਦੇਈਏ ਕਿ ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਤੱਕ ਸ਼ਿਕਾਇਤ ਪਹੁੰਚਣ ਦੇ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ਵਿੱਚ ਨਿਸ਼ਾਨ ਸਾਹਿਬ ਦੀ ਪੁਸ਼ਾਕ ਬਦਲਣ ਦੇ ਆਦੇਸ਼ ਜਾਰੀ ਕੀਤੇ ਸਨ। ਜਿਸ ਤੋਂ ਬਾਅਦ SGPC ਨੇ ਇੱਕ ਸਰਕੂਲਰ ਜਾਰੀ ਕਰ ਕੇ ਸੰਗਤਾਂ ਤੇ ਪ੍ਰਬੰਧਕਾਂ ਨੂੰ ਇਸ ਬਾਰੇ ਸੂਚਿਤ ਕਰਨ ਦੇ ਆਦੇਸ਼ ਜਾਰੀ ਕੀਤੇ ਸਨ।

 

 

Trending news