ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ਼ਾਰਿਆਂ-ਇਸ਼ਾਰਿਆਂ 'ਚ ਪੰਨੂ ਨੂੰ ਲਗਾਈ ਲਤਾੜ, ਨੌਜਵਾਨਾਂ ਨੂੰ ਕੀਤਾ ਸੁਚੇਤ
Advertisement

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ਼ਾਰਿਆਂ-ਇਸ਼ਾਰਿਆਂ 'ਚ ਪੰਨੂ ਨੂੰ ਲਗਾਈ ਲਤਾੜ, ਨੌਜਵਾਨਾਂ ਨੂੰ ਕੀਤਾ ਸੁਚੇਤ

ਸਿੱਖ ਹਮੇਸ਼ਾਂ ਹੀ ਅਰਦਾਸ ਰਾਹੀਂ ਰਾਜ ਕਰੇਗਾ ਖਾਲਸਾ ਦੇ ਸੰਕਲਪ ਨੂੰ ਦ੍ਰਿੜ ਕਰਦਾ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ਼ਾਰਿਆਂ-ਇਸ਼ਾਰਿਆਂ 'ਚ ਪੰਨੂ ਨੂੰ ਲਗਾਈ ਲਤਾੜ, ਨੌਜਵਾਨਾਂ ਨੂੰ ਕੀਤਾ ਸੁਚੇਤ

ਪਰਮਵੀਰ ਰਿਸ਼ੀ/ ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖਾਲਿਸਤਾਨੀ ਪੱਖੀ ਤੇ ਸਿਖਸ ਫ਼ਾਰ ਜਸਟਿਸ ਦੇ ਲੀਗਲ ਅਡਵਾਈਜ਼ਰ ਗੁਰਪਤਵੰਤ ਸਿੰਘ ਪੰਨੂ ਨੂੰ ਇਸ਼ਾਰਿਆਂ-ਇਸ਼ਾਰਿਆਂ 'ਚ ਲਤਾੜ ਲਗਾਉਂਦਿਆਂ ਕਿਹਾ ਕਿ ਪੈਸੇ ਦੇ ਲਾਲਚ ਵਿਚ ਕੀਤੀ ਜਾਂ ਕਰਵਾਈ ਅਰਦਾਸ ਸਿੱਖ ਧਰਮ ਦਾ ਅੰਗ ਨਹੀਂ ਹੈ। 

ਇਸ ਤੋਂ ਇਲਾਵਾ ਉਹਨਾਂ ਕਿਹਾ ਹੈ ਕਿ ਪਿਛਲੇ ਦਿਨੀਂ ਗੁਰਦੁਆਰਾ ਸਾਹਿਬਾਨਾਂ ਵਿਚ ਅਰਦਾਸ ਕਰਨ ਵਾਲੇ ਕੁਝ ਸਿੱਖ ਨੌਜਵਾਨਾਂ ਨੂੰ ਸਰਕਾਰ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਜੋ ਕਿ ਸੁਨਿਸਚਿਤ  ਨਹੀਂ ਹੈ ਕਿਉਂਕਿ  ਅਰਦਾਸ ਕਰਨਾ ਸਿੱਖ ਦਾ ਧਾਰਮਿਕ ਫਰਜ ਹੈ। ਸਿੱਖ ਹਮੇਸ਼ਾਂ ਹੀ ਅਰਦਾਸ ਰਾਹੀਂ ਰਾਜ ਕਰੇਗਾ ਖਾਲਸਾ ਦੇ ਸੰਕਲਪ ਨੂੰ ਦ੍ਰਿੜ ਕਰਦਾ ਹੈ।ਇਸ ਲਈ ਅਰਦਾਸ ਕਰਨਾ ਕੋਈ ਜ਼ੁਰਮ ਨਹੀਂ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਿੱਖ ਫ਼ਾਰ ਜਸਟਿਸ ਵੱਲੋਂ ਇੱਕ ਪੋਸਟ ਵਾਇਰਲ ਕੀਤੀ ਗਈ ਸੀ, ਜਿਸ 'ਚ ਲਿਖਿਆ ਗਿਆ ਸੀ ਕਿ ਸਿੱਖ ਕੌਮ ਦੀ ਆਜ਼ਾਦੀ ਦੇ ਲਈ ਜੋ ਵੀ ਸਿੰਘ ਗੁਰਦੁਆਰਾ ਸਾਹਿਬ 'ਚ ਜਾ ਕੇ ਅਰਦਾਸ ਕਰੇਗਾ ਉਸ ਨੂੰ ਇਨਾਮ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਪੰਜਾਬ ਦੇ ਸਾਰੇ ਗੁਰਦੁਆਰਿਆਂ 'ਚ ਅਲਰਟ ਜਾਰੀ ਕਰ ਦਿੱਤਾ ਸੀ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਸਨ। 

Watch Live Tv-

Trending news