'ਖ਼ਾਲਿਸਤਾਨ' ਦੇ ਬਿਆਨ 'ਤੇ ਲੌਂਗੋਵਾਲ ਨੇ ਧਾਰੀ ਚੁੱਪੀ, ਤਾਂ ਜਾਖੜ ਨੇ ਸੁਖਬੀਰ ਬਾਦਲ ਤੋਂ ਪੁੱਛਿਆ ਇਹ ਸਵਾਲ

ਅਪਰੇਸ਼ਨ ਬਲੂਸਟਾਰ ਦੌਰਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਵੱਲੋਂ ਖ਼ਾਲਿਸਤਾਨ ਦੀ ਹਿਮਾਇਤ ਕੀਤੀ ਸੀ 

'ਖ਼ਾਲਿਸਤਾਨ' ਦੇ ਬਿਆਨ 'ਤੇ ਲੌਂਗੋਵਾਲ ਨੇ ਧਾਰੀ ਚੁੱਪੀ, ਤਾਂ ਜਾਖੜ ਨੇ ਸੁਖਬੀਰ ਬਾਦਲ ਤੋਂ ਪੁੱਛਿਆ ਇਹ ਸਵਾਲ
ਅਪਰੇਸ਼ਨ ਬਲੂਸਟਾਰ ਦੌਰਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਵੱਲੋਂ ਖ਼ਾਲਿਸਤਾਨ ਦੀ ਹਿਮਾਇਤ ਕੀਤੀ ਸੀ

ਨਿਤਿਕਾ ਮਹੇਸ਼ਵਰੀ/ਚੰਡੀਗੜ੍ਹ :  6 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਖ਼ਾਲਿਸਤਾਨ ਦੀ ਮੰਗ ਦੀ ਹਿਮਾਇਤ ਕਰਨ 'ਤੇ ਗੋਬਿੰਦ ਸਿੰਘ ਲੌਂਗੋਵਾਲ ਨੇ ਹੁਣ ਚੁੱਪੀ ਧਾਰ  ਲਈ ਹੈ, ਜਦੋਂ ਚੰਡੀਗੜ੍ਹ ਵਿੱਚ ਪ੍ਰੈਸਕਾਨਫਰੰਸ ਦੌਰਾਨ ਲੌਂਗੋਵਾਲ ਤੋਂ ਇਸ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਮੇਰੇ ਅਤੇ ਜਥੇਦਾਰ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ ਜਦੋਂ ਉਨ੍ਹਾਂ ਨੂੰ ਮੁੜ ਤੋਂ ਆਪਣਾ ਸਟੈਂਡ ਸਪਸ਼ਟ ਕਰਨ ਬਾਰੇ ਪੁੱਛਿਆ ਤਾਂ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ, ਜਦੋਂ  ਸਨਿੱਚਰਵਾਰ ਨੂੰ ਸ੍ਰੀ ਅਕਾਲ ਤਖ਼ਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਖ਼ਾਲਿਸਤਾਨ ਦੀ ਮੰਗ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਸੀ ਜੇਕਰ ਸਾਨੂੰ ਮਿਲ ਜਾਵੇ ਤਾਂ ਅੰਨਾ ਕੀ ਮੰਗੇ 2 ਅੱਖਾਂ, ਉਸ ਵੇਲੇ ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਸਨ ਜਦੋਂ ਉਨ੍ਹਾਂ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਸੀ ਕਿ ਕੋਈ ਦਿੰਦਾ ਹੈ ਤਾਂ ਲੈਣ ਵਿੱਚ ਕੋਈ ਦਿੱਕਤ ਨਹੀਂ ਹੈ, ਜਥੇਦਾਰ ਸਾਹਿਬ ਅਤੇ ਐੱਸਜੀਪੀਸੀ ਦੇ ਪ੍ਰਧਾਨ ਵੱਲੋਂ ਖ਼ਾਲਿਸਤਾਨ ਦੀ ਮੰਗ ਨੂੰ ਲੈਕੇ ਦਿੱਤੇ ਇਸ ਬਿਆਨ ਤੋਂ ਬਾਅਦ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਦਲ 'ਤੇ ਵੱਡਾ ਹਮਲਾ ਕੀਤਾ ਹੈ 

ਜਾਖੜ ਨੇ ਸੁਖਬੀਰ ਬਾਦਲ ਤੋਂ ਮੰਗਿਆ ਜਵਾਬ

ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜਥੇਦਾਰ ਗਿਆਨੀ ਹਰਪ੍ਰੀਤ ਅਤੇ ਗੋਬਿੰਦ ਸਿੰਘ ਲੌਂਗੋਵਾਲ ਦੇ ਖ਼ਾਲੀਸਤਾਨ ਦੀ ਮੰਗ ਵਾਲੇ ਬਿਆਨ 'ਤੇ ਅਕਾਲੀ ਦਲ ਨੂੰ ਘੇਰਿਆ, ਜਾਖੜ ਨੇ ਕਿਹਾ ਇਹ ਸਮਝਨਾ ਜ਼ਰੂਰੀ ਹੈ ਕਿ ਆਖ਼ਿਰ ਜਥੇਦਾਰ ਅਤੇ ਪ੍ਰਧਾਨ ਦੀ ਨਿਯੁਕਤੀ ਕੌਣ ਕਰਦਾ ਹੈ ? ਕੌਣ ਉਨ੍ਹਾਂ ਵੱਲੋਂ ਬਿਆਨ ਦੇ ਰਿਹਾ ਹੈ ? ਕੌਣ ਖ਼ਾਲਿਸਤਾਨ ਦੀ ਮੰਗ ਕਰ ਰਿਹਾ ਹੈ ? ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਸੁਖਬੀਰ ਬਾਦਲ ਨੂੰ ਆਪਣਾ ਸਟੈਂਡ ਕਲੀਅਰ ਕਰਨਾ ਚਾਹੀਦਾ ਹੈ  ਆਖ਼ਿਰ ਖ਼ਾਲਿਸਤਾਨ ਨੂੰ ਲੈਕੇ ਉਨ੍ਹਾਂ ਦਾ ਸਟੈਂਡ ਕੀ ਹੈ,ਸਿਰਫ਼ ਇਨ੍ਹਾਂ ਹੀ ਨਹੀਂ ਜਾਖੜ ਨੇ ਅਕਾਲੀ ਦਲ ਦੀ ਭਾਈਵਾਲ ਬੀਜੇਪੀ ਨੂੰ ਵੀ ਇਸ ਮੁੱਦੇ 'ਤੇ ਆਪਣਾ ਪੱਖ ਸਾਫ਼ ਕਰਨ ਲਈ ਕਿਹਾ, ਇਸ ਤੋਂ ਪਹਿਲਾਂ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਸੀ ਕਿ ਜਥੇਦਾਰ ਅਤੇ ਐੱਸਜੀਪੀਸੀ ਦੇ ਪ੍ਰਧਾਨ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ, ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਵੀ ਅਕਾਲੀ ਦਲ ਅਤੇ ਬੀਜੇਪੀ ਦੋਵਾਂ ਨੂੰ ਆਪਣਾ ਸਟੈਂਡ ਸਪਸ਼ਟ ਕਰਨ ਦੀ ਚੁਨੌਤੀ ਦਿੱਤੀ ਸੀ