ਚੰਡੀਗੜ੍ਹ: ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂਅ ਨਾਲ਼ ਜਾਣਿਆ ਜਾਂਦਾ ਹੈ। 

COMMERCIAL BREAK
SCROLL TO CONTINUE READING

ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ। ਮਹਾਰਾਜਾ ਰਣਜੀਤ ਸਿੰਘ ਦੇ ਪਿਤਾ ਮਹਾਂ ਸਿੰਘ , ਸ਼ੁੱਕਰਚੱਕੀਆ ਮਿਸਲ ਦਾ ਜੱਥੇਦਾਰ ਸੀ। ਅਤੇ ਉਸ ਦਾ ਇਲਾਕਾ ਅੱਜ ਦੇ ਲਹਿੰਦੇ ਪੰਜਾਬ ਦੇ ਗੁੱਜਰਾਂਵਾਲੇ ਦੇ ਦੁਆਲੇ ਸੀ।

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਸੀ ਮੌਕੇ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 'ਤੇ ਟਵਿੱਟ ਕਰ ਲਿਖਿਆ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹਾਂ। ਪੰਜਾਬ ਅੰਦਰ ਸਿੱਖ ਰਾਜ ਦੀ ਸਥਾਪਨਾ ਕਰਕੇ ਉਨ੍ਹਾਂ ਨੇ 12 ਮਿਸਲਾਂ ਨੂੰ ਇੱਕਜੁੱਟ ਕੀਤਾ। ਸਾਰਿਆਂ ਨੂੰ ਬਰਾਬਰਤਾ ਦਾ ਦਰਜਾ ਦੇਣਾ, ਇੱਜ਼ਤ-ਮਾਣ ਦੇਣਾ ਉਹਨਾਂ ਸੁਭਾਅ ਸੀ, ਇਸੇ ਲਈ ਉਹ ਸਾਰਿਆਂ ਦੇ ਚਹੇਤੇ ਸਨ।




ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 'ਤੇ ਟਵਿੱਟ ਕਰ ਲਿਖਿਆ ਕਿ 'ਸਿੱਖ ਕੌਮ ਦੇ ਮਹਾਨ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ। ਗੁਰੂ ਘਰ ਦੇ ਅਨਿੰਨ ਸੇਵਕ ਅਤੇ ਪਰਜਾਪ੍ਰਸਤ ਮਹਾਰਾਜਾ ਜੀ ਦੇ ਰਾਜ ਦੀਆਂ ਅੱਜ ਵੀ ਮਿਸਾਲਾਂ ਦਿੱਤੀਆਂ ਜਾਂਦੀਆਂ ਹਨ, ਅਤੇ ਉਹੋ ਜਿਹੇ ਰਾਜ ਪ੍ਰਬੰਧ ਦੀ ਸਥਾਪਨਾ ਲਈ ਗੁਰੂ ਚਰਨਾਂ 'ਚ ਮੇਰੀ ਸਨਿਮਰ ਅਰਦਾਸ ਹੈ।



ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ 'ਚ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦਾ ਪਾਏ ਗਏ।