ਮਾਤਾ ਵੈਸ਼ਨੋ ਦੇਵੀ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਹੁਣ ਰੋਜ਼ਾਨਾ 2500 ਸ਼ਰਧਾਲੂ ਕਰ ਸਕਣਗੇ ਦਰਸ਼ਨ
Advertisement

ਮਾਤਾ ਵੈਸ਼ਨੋ ਦੇਵੀ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਹੁਣ ਰੋਜ਼ਾਨਾ 2500 ਸ਼ਰਧਾਲੂ ਕਰ ਸਕਣਗੇ ਦਰਸ਼ਨ

ਦਰਅਸਲ, ਬਾਹਰੀ ਸੂਬਿਆਂ ਵਿੱਚੋਂ ਜਾਣ ਵਾਲੇ ਸ਼ਰਧਾਲੂਆਂ  ਦੀ ਗਿਣਤੀ 250 ਤੋਂ ਵਧਾ ਕੇ 500 ਕਰ ਦਿੱਤੀ ਹੈ। 

ਫਾਈਲ ਫੋਟੋ

ਜਤਿੰਦਰ ਨੂਰਾ/ ਜੰਮੂ: ਮਾਤਾ ਵੈਸ਼ਨੋ ਦੇਵੀ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ ਆ ਰਹੀ ਹੈ। ਦਰਅਸਲ, ਬਾਹਰੀ ਸੂਬਿਆਂ ਵਿੱਚੋਂ ਜਾਣ ਵਾਲੇ ਸ਼ਰਧਾਲੂਆਂ  ਦੀ ਗਿਣਤੀ 250 ਤੋਂ ਵਧਾ ਕੇ 500 ਕਰ ਦਿੱਤੀ ਹੈ। 

ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਕਾਰਨ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ 16 ਅਗਸਤ ਨੂੰ ਸ਼ੁਰੂ ਕਰ ਦਿੱਤੀ ਸੀ, ਜਿਸ ਦੌਰਾਨ 2000 ਸ਼ਰਧਾਲੂਆਂ ਨੂੰ ਦਰਸ਼ਨ ਕਰਨ ਮਨਜ਼ੂਰੀ ਦਿੱਤੀ ਗਈ ਸੀ, ਜਿਸ 'ਚ ਬਾਹਰੀ ਸੂਬਿਆਂ 'ਚੋਂ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ ਸੀ ਤੇ ਹੁਣ ਇਸ ਨੂੰ ਵਧਾ ਕੇ 500 ਕਰ ਦਿੱਤਾ ਗਿਆ ਹੈ। 

ਇਸ ਦੌਰਾਨ ਹੁਣ ਲੋਕਲ ਯਾਨੀ ਕਿ ਸਥਾਨਕ ਸ਼ਰਧਾਲੂਆਂ ਦੀ ਗਿਣਤੀ 2 ਹਜ਼ਾਰ ਹੀ ਰਹੇਗੀ ਤੇ ਹੁਣ ਕੁਲ 2500 ਸ਼ਰਧਾਲੂਆਂ ਰੋਜ਼ਾਨਾ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਸਕਣਗੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਲੋਕਾਂ ਨੂੰ ਪਾਲਣ ਕਰਨਾ ਹੋਵੇਗਾ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। 

ਸਰਕਾਰ ਨੇ ਇਸ ਸਬੰਧ ਵਿੱਚ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਨੇ, ਇਸ ਦੇ ਮੁਤਾਬਿਕ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਫ਼ਿਲਹਾਲ ਯਾਤਰਾ 'ਤੇ ਰੋਕ ਲਗਾਈ ਗਈ ਹੈ, ਇਸ ਦੇ ਨਾਲ ਹੀ ਯਾਤਰੀਆਂ ਦੇ ਲਈ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। 

Watch Live Tv-

Trending news