ਮੁਸਲਿਮ ਭਾਈਚਾਰੇ ਵੱਲੋਂ ਕਿਸਾਨਾਂ ਨੂੰ ਸਮਰਥਨ, ਕੇਂਦਰ ਦਾ ਫੂਕਿਆ ਪੁਤਲਾ, ਕਿਹਾ-ਹੱਕਾਂ ਲਈ ਕਰਾਂਗੇ ਸੰਘਰਸ਼
Advertisement

ਮੁਸਲਿਮ ਭਾਈਚਾਰੇ ਵੱਲੋਂ ਕਿਸਾਨਾਂ ਨੂੰ ਸਮਰਥਨ, ਕੇਂਦਰ ਦਾ ਫੂਕਿਆ ਪੁਤਲਾ, ਕਿਹਾ-ਹੱਕਾਂ ਲਈ ਕਰਾਂਗੇ ਸੰਘਰਸ਼

ਉੱਥੇ ਹੀ ਮੁਸਲਿਮ ਭਾਈਚਾਰੇ ਵੱਲੋਂ ਵੀ ਕਿਸਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। 

 

ਮੁਸਲਿਮ ਭਾਈਚਾਰੇ ਵੱਲੋਂ ਕਿਸਾਨਾਂ ਨੂੰ ਸਮਰਥਨ, ਕੇਂਦਰ ਦਾ ਫੂਕਿਆ ਪੁਤਲਾ, ਕਿਹਾ-ਹੱਕਾਂ ਲਈ ਕਰਾਂਗੇ ਸੰਘਰਸ਼

ਭਰਤ ਸ਼ਰਮਾ/ ਲੁਧਿਆਣਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲ ਦੇ ਖਿਲਾਫ ਜਿੱਥੇ ਪੰਜਾਬ ਦੇ ਕਿਸਾਨ ਸੜਕਾਂ 'ਤੇ ਨੇ ਅਤੇ ਆਰ-ਪਾਰ ਦੀ ਲੜਾਈ ਲੜ ਰਹੇ ਹਨ। ਉੱਥੇ ਹੀ ਮੁਸਲਿਮ ਭਾਈਚਾਰੇ ਵੱਲੋਂ ਵੀ ਕਿਸਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। 

ਲੁਧਿਆਣਾ ਦੇ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਵੱਲੋਂ ਜਿੱਥੇ ਕਿਸਾਨਾਂ ਦੇ ਸਮਰਥਨ ਦਾ ਐਲਾਨ ਕੀਤਾ ਗਿਆ,ਉਥੇ ਹੀ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਹਾ ਗਿਆ ਕਿ ਇਹ ਖੇਤੀ ਬਿਲ ਕਿਸਾਨ ਵਿਰੋਧੀ ਹੈ ਇਸ ਨਾਲ ਕਿਸਾਨ ਮਜ਼ਦੂਰ ਬਣ ਜਾਵੇਗਾ। 

ਲੁਧਿਆਣਾ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਸੜਕਾਂ 'ਤੇ ਹੈ ਜੋ ਕਿ ਕੇਂਦਰ ਦੀਆਂ ਗਲਤ ਨੀਤੀਆਂ ਕਰਕੇ ਕਾਰਪੋਰੇਟ ਘਰਾਨਿਆਂ ਨੂੰ ਸਾਰੇ ਹੱਕ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ,ਜੇਕਰ ਇਹ ਟੁੱਟ ਗਿਆ ਤਾਂ ਦੇਸ਼ ਤਬਾਹ ਹੋ ਜਾਵੇਗਾ। ਸ਼ਾਹੀ ਇਮਾਮ ਨੇ ਕਿਹਾ ਕਿ ਖ਼ਾਸ ਕਰਕੇ ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ ਅਤੇ ਹੁਣ ਸਰਕਾਰ ਕਿਸਾਨਾਂ ਨੂੰ ਹੀ ਖਤਮ ਕਰਨ ਦੀ ਫ਼ਿਰਾਕ ਵਿਚ ਹਨ। 

ਉਨ੍ਹਾਂ ਕਿਹਾ ਕਿ ਇਸ ਸਮੇਂ ਦੇ ਵਿਚ ਉਹ ਕਿਸਾਨਾਂ ਦੇ ਨਾਲ ਨੇ ਅਤੇ ਜਿੱਥੇ ਵੀ ਜਾਕੇ ਸੰਘਰਸ਼ ਕਰਨ ਦੀ ਜ਼ਰੂਰਤ ਹੈ ਜੋ ਕਿਸਾਨਾਂ ਦੇ ਨਾਲ ਖੜ੍ਹਣਗੇ। ਉਨ੍ਹਾਂ ਕਿਹਾ ਕਿ ਭਾਵੇਂ ਲੋਕ ਸਭਾ ਅਤੇ ਰਾਜ ਸਭਾ ਦੇ ਵਿਚ ਇਹ ਬਿਲ ਪਾਸ ਹੋ ਗਿਆ ਪਰ ਇਸ ਦੇ ਬਾਵਜੂਦ ਉਹ ਇਸਦਾ ਵਿਰੋਧ ਕਰਨਗੇ ਤਾਂ ਜੋ ਸਰਕਾਰ ਇਸ ਨੂੰ ਵਾਪਸ ਲੈਣ ਲਈ ਮਜਬੂਰ ਹੋ ਜਾਵੇ। 

Watch Live Tv-

Trending news