Batala News:  ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 537ਵੇਂ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਤਿਹਾਸਿਕ ਗੁਰਦੁਆਰਾ ਕੰਧ ਸਾਹਿਬ ਵਿੱਚ ਸ਼ੁਰੂ ਹੋਏ ਧਾਰਮਿਕ ਸਮਾਗਮ 10 ਸਤੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਦੇ ਸਬੰਧ ਦੇ ਵਿੱਚ ਬਰਾਤ ਰੂਪੀ ਨਗਰ ਕੀਰਤਨ ਸਜਾਇਆ ਜਾਵੇਗਾ।


COMMERCIAL BREAK
SCROLL TO CONTINUE READING

ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਮਾਤਾ ਸੁਲੱਖਣੀ ਜੀ ਦੇ 537ਵੇਂ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਥਾਨ ਗੁਰਦੁਆਰਾ ਡੇਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਮਾਤਾ ਸੁਲੱਖਣੀ ਦਾ ਵਿਆਹ ਪੁਰਬ ਸੰਪੰਨ ਹੋਇਆ ਸੀ। ਗੁਰਦੁਆਰਾ ਕੰਧ ਸਾਹਿਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਹਰ ਸਾਲ ਵਿਆਹ ਪੁਰਬ ਦਾ ਜੋੜ ਮੇਲਾ ਲੱਗਦਾ ਹੈ ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।


ਇਸ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਦੀ ਨਿਸ਼ਾਨੀ ਕੱਚੀ ਕੰਧ ਅੱਜ ਵੀ ਮੌਜੂਦ ਹੈ। 10 ਸਤੰਬਰ ਨੂੰ ਵਿਆਹ ਰੂਪੀ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਵੇਗੀ। ਬਟਾਲਾ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਸ਼ਾਮ ਨੂੰ ਗੁਰਦੁਆਰਾ ਡੇਰਾ ਸਾਹਿਬ ਵਿੱਚ ਸੰਪੰਨ ਹੋਵੇਗਾ।


ਇਹ ਵੀ ਪੜ੍ਹੋ : Ravneet Singh Bittu: ਰਵਨੀਤ ਸਿੰਘ ਬਿੱਟੂ ਅੱਜ ਰਾਜਸਥਾਨ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ


ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਦੇ ਆਉਣ-ਜਾਣ, ਰਹਿਣ ਸਹਿਣ ਅਤੇ ਖਾਣ ਪੀਣ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਧਾਰਮਿਕ ਸਮਾਗਮ ਆਰੰਭ ਹੋ ਗਏ ਹਨ ਪਰ ਪੰਜ ਸਤੰਬਰ ਤੋਂ ਰਾਤ ਦੇ ਧਾਰਮਿਕ ਸਮਾਗਮ ਵੀ ਸ਼ੁਰੂ ਹੋ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕਈ ਮਹਾਨ ਸ਼ਖ਼ਸੀਅਤਾਂ ਧਾਰਮਿਕ ਸਮਾਗਮ ਵਿੱਚ ਹਿੱਸਾ ਲੈਣਗੀਆਂ ਤੇ ਵਿਆਹ ਪੁਰਬ ਵਾਲੇ ਦਿਨ ਵੀ ਆਪਣੀ ਹਾਜ਼ਰੀ ਲਵਾਉਣਗੀਆਂ।


ਇਹ ਵੀ ਪੜ੍ਹੋ : Harsimrat Kaur Badal: ਸਿੱਖਾਂ ਦੀ ਕੁਰਬਾਨੀ ਨੂੰ ਅਣਗੌਲਿਆ ਕਰਨ ਵਾਲੀ ਐਮਰਜੈਂਸੀ ਫਿਲਮ 'ਤੇ ਭਾਜਪਾ ਦੀ ਮੋਹਰ ਲੱਗੀ-ਹਰਸਿਮਰਤ ਕੌਰ ਬਾਦਲ