Guru Nanak Dev ji Prakash Parv: ਸ੍ਰੀ ਦਮਦਮਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ
Guru Nanak Dev ji Prakash Parv: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
Guru Nanak Dev ji Prakash Parv: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋ ਕੇ ਚੜ੍ਹਦੀ ਕਲਾ ਦੀ ਅਰਦਾਸ ਕਰਨ ਲਈ ਪੁੱਜ ਰਹੀਆਂ ਹਨ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ਮੌਕੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰਦਾਸ ਕੀਤੀ ਤੇ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਰਸਮਈ ਕੀਰਤਨ ਕੀਤਾ ਗਿਆ।
ਇਹ ਵੀ ਪੜ੍ਹੋ : Guru Nanak Prakash Purab: ਮਨੁੱਖਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ; ਸਮੁੱਚੀ ਇਨਸਾਨੀਅਤ ਦਾ ਕੀਤਾ ਮਾਰਗਦਰਸ਼ਨ
ਉਪਰੰਤ ਤਖ਼ਤ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਤਖਤ ਸਾਹਿਬ ਵਿਖੇ ਗੁਰਪੁਰਬ ਮੌਕੇ ਵਿਸ਼ੇਸ਼ ਤੌਰ ਉਤੇ ਫੁੱਲਾਂ ਦੀ ਸਜਾਵਟ ਕੀਤੀ ਗਈ ਹੈ। ਤਖਤ ਸਾਹਿਬ ਦੇ ਹੈਡ ਗ੍ਰੰਥੀ ਨੇ ਦੱਸਿਆ ਕਿ ਸਵੇਰ ਤੋਂ ਵੱਡੀ ਗਿਣਤੀ ਵਿੱਚ ਸੰਗਤ ਤਖਤ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਸੰਗਤ ਵੱਲੋਂ ਗੁਰਪੁਰਬ ਮੌਕੇ ਲੰਗਰ ਦੇ ਖਾਸ ਪ੍ਰਬੰਧ ਕੀਤੇ ਗਏ ਹਨ।
ਕਾਬਿਲੇਗੌਰ ਹੈ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਨ ਪਹੁੰਚੀਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਵੀ ਹਾਜ਼ਰੀ ਭਰੀ।
ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ਉਤੇ ਦੀਪਮਾਲਾ ਵੀ ਕੀਤੀ ਗਈ।
ਇਹ ਵੀ ਪੜ੍ਹੋ : Guru Nanak Dev Ji Prakash Parv: ਸ੍ਰੀ ਗੁਰੂ ਨਾਨਕ ਦੇਵ ਜੀ ਦੇ 554 ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ ਸੰਗਤ
ਰਿਪੋਰਟ ਕੁਲਬੀਰ ਬੀਰਾ