ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕਿਸਾਨ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਇਹ ਅਪੀਲ

ਕੋਰੋਨਾ ਵਾਇਰਸ ਨੂੰ ਲੈਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਅਪੀਲ

ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕਿਸਾਨ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਇਹ ਅਪੀਲ
ਕੋਰੋਨਾ ਵਾਇਰਸ ਨੂੰ ਲੈਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਅਪੀਲ

ਚੰਡੀਗੜ੍ਹ : ( COVID-19) ਕੋਵਿਡ ਦੇ ਵੱਧ ਰਹੇ ਮਾਮਲਿਆਂ ਦੀ ਵਜ੍ਹਾਂ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Captain Amarinder Singh) ਵੱਲੋਂ ਪਹਿਲਾਂ ਹੀ ਪ੍ਰਦਰਸ਼ਨ 'ਤੇ ਰੋਕ ਲੱਗਾ ਦਿੱਤੀ ਸੀ ਪਰ ਇਸ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਆਰਡੀਨੈਂਸਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਟਰੈਕਟਰ ਰੈਲੀ ਕੱਢੀ ਗਈ ਜਿਸ ਦਾ ਮੁੱਖ ਮੰਤਰੀ ਵੱਲੋਂ  ਨੋਟਿਸ ਲਿਆ ਗਿਆ ਹੈ 

ਕਿਸਾਨਾਂ ਨੂੰ CM ਕੈਪਟਨ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਿਸਾਨਾਂ ਯੂਨੀਅਨਾਂ ਨੂੰ ਇੱਕ ਵਾਰ ਫੇਰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਸੜਕਾਂ 'ਤੇ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਨੂੰ ਦੁਹਰਾਉਂਦਿਆਂ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਅਜਿਹੇ ਅੰਦੋਲਨ ਮੁਲਤਵੀ ਕਰਨ ਲਈ ਆਖਿਆ, ਇਸ ਤੋਂ ਪਹਿਲਾਂ MSP ਨੂੰ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟਾਂ ਦੇ ਘਰ ਦਾ ਘਿਰਾਓ ਕੀਤਾ ਸੀ  

 ਮਾਸਕ ਨੂੰ ਲੈਕੇ ਧਾਰਮਿਕ ਸੰਸਥਾਵਾਂ ਨੂੰ ਅਪੀਲ

ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਸੂਬੇ ਵਿੱਚ ਧਾਰਮਿਕ ਥਾਵਾਂ 'ਤੇ ਮਾਸਕ ਪਹਿਨਣ ਸਮੇਤ ਕੋਵਿਡ ਸਬੰਧੀ ਹੋਰ ਸੁਰੱਖਿਆ ਉਪਾਵਾਂ ਅਤੇ ਸਮਾਜਿਕ ਦੂਰੀ ਦੀਆਂ ਬੰਦਿਸ਼ਾਂ ਦੇ ਪਾਲਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਧਾਰਮਿਕ ਸ਼ਖਸੀਅਤਾਂ ਨੂੰ ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਥਾਵਾਂ ਰਾਹੀਂ ਆਵਾਜ਼ਾਂ ਦੇ ਕੇ ਇਸ ਸਬੰਧ ਵਿੱਚ ਲੋਕਾਂ ਨੂੰ ਜਾਗੂਰਕ ਕਰਨ ਦੀ ਵੀ ਅਪੀਲ ਕੀਤੀ।

ਕੋਰੋਨਾ ਤੇ ਹੋਈ ਰਿਵਿਊ ਮੀਟਿੰਗ ਦੌਰਾਨ  ਮੁੱਖ ਮੰਤਰੀ ਕੈਪਟਨ ਨੇ ਮਾਸਕ ਨੂੰ ਲੈਕੇ ਇੱਕ ਹੋਰ ਵੱਡਾ ਫ਼ੈਸਲਾ ਲਿਆ ਹੈ, ਉਨ੍ਹਾਂ ਨੇ ਨਿਰਦੇਸ਼ ਦਿੱਤੇ ਨੇ ਕਿ  ਬੱਸ ਅੱਡਿਆਂ ਵਰਗੀਆਂ ਸਾਂਝੀਆਂ ਥਾਵਾਂ 'ਤੇ ਮਾਸਕ ਮੁਹੱਈਆ ਕਰਵਾਉਣ ਵਾਲੀਆਂ ਮਸ਼ੀਨਾਂ  ਲਗਾਇਆ ਜਾਣ