ਸੰਯੁਕਤ ਕਿਸਾਨ ਮੋਰਚਾ ਵੱਲੋਂ ਰੁਲਦੂ ਸਿੰਘ ਮਾਨਸਾ ਮੁਅੱਤਲ
Advertisement

ਸੰਯੁਕਤ ਕਿਸਾਨ ਮੋਰਚਾ ਵੱਲੋਂ ਰੁਲਦੂ ਸਿੰਘ ਮਾਨਸਾ ਮੁਅੱਤਲ

 ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਮਾਨਸਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ 

ਸੰਯੁਕਤ ਕਿਸਾਨ ਮੋਰਚਾ ਵੱਲੋਂ ਰੁਲਦੂ ਸਿੰਘ ਮਾਨਸਾ ਮੁਅੱਤਲ

ਨਵਜੋਤ ਧਾਲੀਵਾਲ/ਚੰਡੀਗੜ੍ਹ :  ਦਿੱਲੀ ਬਾਰਡਰ ਤੇ ਕਿਸਾਨਾਂ ਵੱਲੋਂ ਪਿਛਲੇ ਅੱਠ ਮਹੀਨਿਆਂ ਤੋਂ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਸ ਵਿਚਕਾਰ ਕਈ ਵਾਰ ਅਜਿਹੀਆਂ ਗੱਲ੍ਹਾਂ ਵੀ ਸਾਹਮਣੇ ਆਈਆਂ ਹਨ ਜਿਸ ਕਰਕੇ ਖ਼ੁਦ ਕਿਸਾਨ ਜਥੇਬੰਦੀਆਂ ਵੀ ਸ਼ਸ਼ੋਪੰਜ ਵਿੱਚ ਪੈ ਜਾਂਦੀਆਂ ਹਨ ਤੇ ਉਨ੍ਹਾਂ ਨੂੰ ਆਪਣੇ ਆਗੂਆਂ  ਉੱਤੇ ਵੀ ਕਾਰਵਾਈ ਕਰਨੀ ਪੈਂਦੀ ਹੈ.

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਮਾਨਸਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਰੁਲਦੂ ਸਿੰਘ ਮਾਨਸਾ ਨੂੰ  15 ਦਿਨਾਂ ਦੇ ਲਈ ਬਰਖਾਸਤ ਕੀਤਾ ਗਿਆ ਹੈ ਇਸ ਦੌਰਾਨ ਨਾਂ ਤਾਂ ਉਹ ਮੀਡੀਆ ਦੇ ਨਾਲ ਗੱਲਬਾਤ ਕਰ ਸਕਦੇ ਹਨ ਨਾ ਹੀ ਸੰਯੁਕਤ ਕਿਸਾਨ ਮੋਰਚਾ ਦਾ ਮੰਚ ਸਾਂਝਾ ਕਰ ਸਕਦੇ ਹਨ  ਐਤਵਾਰ ਨੂੰ ਸਿੰਘੁ ਬਾਰਡਰ ਉੱਤੇ ਹੋਏ 21 ਕਿਸਾਨ ਸੰਗਠਨਾਂ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਦਰਅਸਲ ਰੁਲਦੂ ਸਿੰਘ ਮਾਨਸਾ ਦੇ ਵੱਲੋਂ ਧਾਰਮਿਕ ਸ਼ਖ਼ਸੀਅਤ ਬਾਰੇ ਟਿੱਪਣੀ ਕੀਤੀ ਗਈ ਸੀ ਜਿਸ ਨੂੰ ਲੈ ਕੇ ਮੋਰਚੇ ਵੱਲੋਂ ਉਨ੍ਹਾਂ ਨੂੰ ਸਾਈਡਲਾਈਨ ਕਰ ਦਿੱਤਾ ਅਤੇ ਮੋਰਚੇ ਨੇ ਬਿਆਨ ਦਿੱਤਾ ਕਿ ਉਹ ਰੁਲਦੂ ਸਿੰਘ ਦੇ ਵਿਚਾਰਾਂ ਨਾਲ ਸਰੋਕਾਰ ਨਹੀਂ ਰੱਖਦੇ। 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਝੜੂਨੀ ਵੀ ਨੂੰ ਵੀ ਸੰਯੁਕਤ ਮੋਰਚਾ ਦੇ ਵੱਲੋਂ ਪੰਦਰਾਂ ਦਿਨ ਲਈ ਮੁਅੱਤਲ ਕੀਤਾ ਗਿਆ ਸੀ  ਚੜੂਨੀ ਨੇ ਕਿਸਾਨਾਂ ਨੂੰ ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੇ ਵਿਧਾਨ ਸਭਾ ਚੋਣਾਂ ਦੇ ਦੌਰਾਨ ਸਿਆਸੀ ਤੌਰ ਤੇ ਗਿਆਨ ਦੀ ਅਪੀਲ ਕੀਤੀ ਸੀ ਸੰਯੁਕਤ ਕਿਸਾਨ ਮੋਰਚਾ ਨੇ ਝੜੂਨੀ ਦੇ ਬਿਆਨ ਤੇ ਅਸਹਿਮਤੀ ਜਤਾਉਂਦੇ ਹੋਏ ਅੱਠ ਦਿਨਾਂ ਲਈ ਮੁਅੱਤਲ ਕੀਤਾ ਸੀ

WATCH LIVE TV

Trending news