ਗੁਰਦੁਆਰਾ ਸਾਹਿਬ ’ਚ ਪਾਕਿਸਾਤਨ ਦਾ ਕੌਮੀ ਝੰਡਾ ਲਹਿਰਾਉਣ ’ਤੇ SGPC ਨੇ ਜਤਾਇਆ ਇਤਰਾਜ
Advertisement

ਗੁਰਦੁਆਰਾ ਸਾਹਿਬ ’ਚ ਪਾਕਿਸਾਤਨ ਦਾ ਕੌਮੀ ਝੰਡਾ ਲਹਿਰਾਉਣ ’ਤੇ SGPC ਨੇ ਜਤਾਇਆ ਇਤਰਾਜ

ਮੱਧਪ੍ਰਦੇਸ਼ ਤੋਂ ਬਾਅਦ ਹੁਣ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ’ਚ ਪਾਕਿਸਤਾਨ ਦਾ ਰਾਸ਼ਟਰੀ ਝੰਡਾ ਲਹਿਰਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 

ਗੁਰਦੁਆਰਾ ਸਾਹਿਬ ’ਚ ਪਾਕਿਸਾਤਨ ਦਾ ਕੌਮੀ ਝੰਡਾ ਲਹਿਰਾਉਣ ’ਤੇ SGPC ਨੇ ਜਤਾਇਆ ਇਤਰਾਜ

ਚੰਡੀਗੜ੍ਹ: ਮੱਧਪ੍ਰਦੇਸ਼ ਤੋਂ ਬਾਅਦ ਹੁਣ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ’ਚ ਪਾਕਿਸਤਾਨ ਦਾ ਰਾਸ਼ਟਰੀ ਝੰਡਾ ਲਹਿਰਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਵੀਡਿਓ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ’ਤੇ ਇਸ ਨੂੰ ਸਿੱਖ ਮਰਿਯਾਦਾ ਦੇ ਉਲਟ ਕਰਾਰ ਦਿੱਤਾ ਹੈ। 

 

ਜ਼ਿਕਰਯੋਗ ਹੈ ਕਿ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡਿਓ ’ਚ ਕੁਝ ਸਿੱਖ ਜਿਨ੍ਹਾਂ ਨੇ ਹਰੇ ਰੰਗ ਦੀਆਂ ਦਸਤਾਰਾਂ ਸਜਾਈਆਂ ਹੋਈਆਂ ਹਨ ਤੇ ਹੱਥਾਂ ’ਚ ਪਾਕਿਸਤਾਨ ਦੇ ਝੰਡੇ ਫੜ੍ਹੇ ਹੋਏ ਹਨ। ਇਸ ਮੌਕੇ ਉਹ ਪਾਕਿਸਤਾਨ ਦੇ ਆਜ਼ਾਦੀ ਦਿਵਸ ’ਤੇ ਵਧਾਈ ਦਿੰਦੇ ਹੋਏ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਉਂਦੇ ਦਿਖਾਈ ਦੇ ਰਹੇ ਹਨ। 

ਇਸ ਮਾਮਲੇ ਬਾਰੇ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਦੱਸਿਆ ਹੈ। ਉਨ੍ਹਾਂ ਕਿਹਾ ਗੁਰੂ ਘਰ ’ਚ ਸਿਰਫ਼ ਖ਼ਾਲਸਾ ਨਿਸ਼ਾਨ ਸਾਹਿਬ ਹੀ ਲਹਿਰਾਇਆ ਜਾ ਸਕਦਾ ਹੈ। 

 

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਉਹ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕਰ ਅਜਿਹੀਆਂ ਸਿੱਖ ਮਰਿਆਦਾ ਖ਼ਿਲਾਫ਼ ਕਾਰਵਾਈਆਂ ਨੂੰ ਰੋਕਣ ਲਈ ਕਹਿਣਗੇ।   

 

Trending news