SGPC President Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੁੜ ਤੋਂ ਹਰਜਿੰਦਰ ਸਿੰਘ ਧਾਮੀ ਬਣ ਗਏ ਹਨ। ਪ੍ਰਧਾਨ ਬਣਨ ਤੋਂ ਬਾਅਦ ਧਾਮੀ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਆਪਣੇ ਸਾਰੇ ਵਿਰੋਧੀ ਰਗੜ ਕੇ ਰੱਖ ਦਿੱਤੇ ਹਨ।


COMMERCIAL BREAK
SCROLL TO CONTINUE READING

ਪ੍ਰਧਾਨ ਧਾਮੀ ਨੇ ਕਿਹਾ ਹੈ ਕਿ ਸਿੱਖਾਂ ਨੂੰ ਢਾਹ ਲਾਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅਸੀਂ ਜ਼ੋਰ ਲਗਾ ਕੇ ਕੰਮ ਕੀਤਾ ਹੈ ਅਤੇ ਕਰਦੇ ਰਹਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਉੱਤੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਅਸੀਂ ਭਾਰਤ ਸਰਕਾਰ ਤੋਂ ਰੋਕ ਲਗਾਉਣ ਦੀ ਮੰਗ ਕਦੇ ਹਾਂ।


ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾ ਵੀ ਇਸ ਵਰਤਾਰੇ ਵਿਰੁੱਧ ਮਤਾ ਪਾ ਕੇ ਭਾਰਤ ਸਰਕਾਰ ਨੂੰ ਭੇਜਿਆ ਪਰ ਇਸ ਉੱਤੇ ਕੋਈ ਕਾਰਵਾਈ ਨਹੀ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਗੁਰਬਾਣੀ, ਸਿੱਖ ਇਤਿਹਾਸ, ਸਿਧਾਤਾਂ ਉੱਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਨਾਲ-ਨਾਲ ਸਿੱਖ ਸ਼ਹੀਦਾਂ ਅਤੇ ਸਿੱਖ ਪਛਾਣ ਵਾਲੇ ਝੂਠਾ ਪ੍ਰਚਾਰ ਕੀ ਜਾ ਰਿਹਾ ਹੈ। ਕਿਸੇ ਵੀ ਧਰਮ ਵਿਰੁੱਧ ਝੂਠਾ ਪ੍ਰਚਾਰ ਬੇਹੱਦ ਖਤਰਨਾਕ ਹੈ।


ਪ੍ਰਧਾਨ ਧਾਮੀ ਦੀ ਕਹਿਣਾ ਹੈ ਕਿ ਅੱਜ ਦਾ ਇਜਲਾਸ ਨੂੰ ਪਤਾ ਲੱਗਿਆ ਸੀ ਕਿ ਸ੍ਰੀ ਕਰਤਾਰਪੁਰ ਕੌਰੀਡੋਰ ਦੀ ਅਵਧੀ ਹੋਰ 5 ਸਾਲ ਤੱਕ ਵਧਾ ਦਿੱਤੀ ਜਿਸ ਨੂੰ ਲੈ ਕੇ ਮੈਂ ਭਾਰਤ ਸਰਕਾਰ ਦਾ ਧੰਨਵਾਦ ਕਰਦਾ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਦੋ ਦੇਸ਼ਾਂ ਨੂੰ ਅਪੀਲ ਕਰਦਾ ਹਾਂ ਕਿ ਜਾਣ ਦੀ ਪ੍ਰਕਿਰਿਆ ਨੂੰ ਸਰਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖਤਮ ਕੀਤੀ ਜਾਵੇ ਅਤੇ 20 ਡਾਲਰ ਦੀ ਫੀਸ ਮੁਆਫ ਕੀਤਾ  ਜਾਵੇ।


ਬੇਅਦਬੀ ਲਈ ਰਾਮ ਰਾਹੀਮ, ਹਨੀਪ੍ਰੀਤ ਅਤੇ ਪ੍ਰਦੀਪ ਕਲੇਰ ਨੂੰ ਗ੍ਰਿਫ਼ਤਾਰ ਕਰਨ ਲਈ ਭਾਰਤ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਾਰਿਆ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਸੀ ਪਰ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਨਹੀ ਕੀਤਾ ਗਿਆ।


ਉਨ੍ਹਾਂ ਦਾ ਕਹਿਣਾ ਹੈ ਕਿ ਫਿਲਮਾਂ ਅਤੇ ਨਾਟਕਾਂ ਵਿੱਚ ਸਿੱਖਾਂ ਕਿਰਦਾਰਾਂ ਨੂੰ ਗਲਤ ਦਿਖਾਏ ਜਾਣ ਦਾ ਸਖ਼ਤ ਨਿੰਦਾ ਕਰਦੇ ਹਾਂ, ਜਿਸ ਨਾਲ ਸਿੱਖਾਂ ਨੂੰ ਭਾਰੀ ਠੇਸ ਪਹੁੰਚਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਕੰਗਨਾ ਰਣੌਤ ਦੀ ਫਿਲਮ ਉੱਤੇ ਰੋਕ ਲਗਾਈ ਜਾਵੇ। ਕੰਗਨਾ ਰਣੌਤ ਨੇ ਫਿਲਮ ਵਿੱਚ ਕਿਰਦਾਰਕੁਸ਼ੀ ਕੀਤੀ ਗਈ । ਫਿਲਮ ਸੈਂਸਰ ਬੋਰਡ ਵਿੱਚ ਇਕ ਸਿੱਖ ਬੁੱਧੀਜੀਵੀ ਨੂੰ ਸ਼ਾਮਿਲ ਕਰੇ।


ਸਿੱਖਾਂ ਨਾਲ ਸੰਬੰਧਿਤ ਲਟਕਦੇ ਮਾਮਲਿਆ ਨੂੰ ਹੱਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਸਾਡੇ ਬਜ਼ੁਰਗਾਂ ਨੇ ਜੋ ਪੂਰਨੇ ਪਾਏ ਹਨ ਉਨ੍ਹਾਂ ਉੱਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੇਕਿਹਾ ਹੈ ਕਿ ਜਿਹੜੇ ਲੋਕ ਗੁਰਬਾਣੀ ਦੇ ਅਰਥ ਆਪਣੀ ਮਰਜ਼ੀ ਨਾਲ ਕਰ ਰਹੇਹਨ ਉਨ੍ਹਾਂ ਉੱਤੇ ਵੀ ਸ਼ਿਕੰਜਾ ਕੱਸਿਆ ਜਾਵੇਗਾ।